Monsoon Session ਸ਼ੁਰੂ: PM ਬੋਲੇ, 'ਤਿੱਖੇ ਸਵਾਲ ਪੁੱਛੋ ਪਰ ਸਰਕਾਰ ਨੂੰ ਵੀ ਬੋਲਣ ਦਾ ਮੌਕਾ ਦਿਓ'
Published : Jul 19, 2021, 11:24 am IST
Updated : Jul 19, 2021, 11:24 am IST
SHARE ARTICLE
PM urges MPs to put difficult questions while giving room to Government to respond
PM urges MPs to put difficult questions while giving room to Government to respond

ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮਾਨਸੂਨ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ।

ਨਵੀਂ ਦਿੱਲੀ:  ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮਾਨਸੂਨ ਇਜਲਾਸ (Parliament Monsoon Session) ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੰਸਦ ਮੈਂਬਰਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ, ‘ਮੈਂ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਤਿੱਖੇ ਤੋਂ ਤਿੱਖਾ ਸਵਾਲ ਪੁੱਛਣ, ਵਾਰ-ਵਾਰ ਸਵਾਲ ਪੁੱਛਣ ਪਰ ਸ਼ਾਂਤ ਮਾਹੌਲ ਵਿਚ ਸਰਕਾਰ ਨੂੰ ਜਾਣਕਾਰੀ ਦੇਣ ਦਾ ਮੌਕਾ ਵੀ ਦੇਣ’।

PM urges MPs to put difficult questions while giving room to Government to respondPM urges MPs to put difficult questions while giving room to Government to respond

ਹੋਰ ਪੜ੍ਹੋ: 2014 ਤੋਂ 2019 ਤੱਕ ਦੇਸ਼ ਵਿਚ ਦਰਜ ਹੋਏ 326 ਦੇਸ਼ ਧ੍ਰੋਹ ਦੇ ਮਾਮਲੇ, ਸਿਰਫ ਛੇ ਲੋਕਾਂ ਨੂੰ ਮਿਲੀ ਸਜ਼ਾ

ਪੀਐਮ ਮੋਦੀ (PM Modi Urge Opposition) ਨੇ ਕਿਹਾ ਕਿ, ‘ਸਦਨ ਵਿਚ ਚਰਚਾ ਸਾਰਥਕ ਹੋਵੇ। ਇਸ ਨਾਲ ਜਨਤਾ ਨੂੰ ਵੀ ਜਾਣਕਾਰੀ ਮਿਲਦੀ ਹੈ। ਦੇਸ਼ ਦੀ ਰਫਤਾਰ ਵੀ ਤੇਜ਼ ਹੁੰਦੀ ਹੈ। ਦੇਸ਼ ਦੀ ਜਨਤਾ ਜੋ ਜਵਾਬ ਚਾਹੁੰਦੀ ਹੈ, ਉਹ ਜਵਾਬ ਦੇਣ ਦੀ ਸਰਕਾਰ ਦੀ ਪੂਰੀ ਤਿਆਰੀ ਹੈ’। ਪੀਐਮ ਮੋਦੀ ਨੇ ਸਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਵੀ ਕੀਤੀ।

Monsoon Session of Parliament 2021Monsoon Session of Parliament 2021

ਹੋਰ ਪੜ੍ਹੋ: ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਹੁਣ ਤੱਕ 16 ਲੋਕਾਂ ਦੀ ਮੌਤ, 4 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਗਈ

ਉਹਨਾਂ ਕਿਹਾ, ‘ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਸਾਰਿਆਂ ਨੇ ਵੈਕਸੀਨ ਦੀ ਇਕ ਖੁਰਾਕ ਲਈ ਹੋਵੇਗੀ ਪਰ ਮੇਰੀ ਸਭ ਨੂੰ ਅਪੀਲ ਹੈ ਕਿ ਸਦਨ ਵਿਚ ਕੋਰੋਨਾ ਪ੍ਰੋਟੋਕੋਲ ਦਾ ਪਾਲਣ ਕਰਨ ਵਿਚ ਸਹਿਯੋਗ ਦਿਓ’। ਪੀਐਮ ਮੋਦੀ ਨੇ ਸਾਰਿਆਂ ਨੂੰ ਵੈਕਸੀਨ ਲਗਵਾਉਣ ਲਈ ਅਪੀਲ ਕੀਤੀ।

PM urges MPs to put difficult questions while giving room to Government to respondPM urges MPs to put difficult questions while giving room to Government to respond

ਹੋਰ ਪੜ੍ਹੋ: ਭਿਆਨਕ ਹਾਦਸਾ: ਖੱਡ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਜੀਪ, 8 ਦੀ ਮੌਤ ਤੇ 15 ਗੰਭੀਰ ਜ਼ਖਮੀ

ਉਹਨਾਂ ਕਿਹਾ ਕਿ ਇਹ ਟੀਕਾ ਬਾਹਾਂ 'ਤੇ ਲਗਾਇਆ ਜਾਂਦਾ ਹੈ ਅਤੇ ਇਸ ਨਾਲ ਤੁਸੀਂ ਬਾਹੂਬਲੀ ਬਣ ਜਾਂਦੇ ਹੋ। ਉਹਨਾਂ ਕਿਹਾ ਕਿ ਹੁਣ ਤੱਕ ਦੇਸ਼ ਵਿਚ 40 ਕਰੋੜ ਤੋਂ ਵੱਧ ਲੋਕ ਬਾਹੂਬਲੀ ਬਣ ਚੁੱਕੇ ਹਨ ਅਤੇ ਇਹ ਕੰਮ ਭਵਿੱਖ ਵਿਚ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement