ਕਿਸਾਨਾਂ ਦੇ ਸਮਰਥਨ ਵਿਚ ਅਕਾਲੀ ਦਲ ਦਾ ਪ੍ਰਦਰਸ਼ਨ, ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
Published : Jul 19, 2021, 1:22 pm IST
Updated : Jul 19, 2021, 1:22 pm IST
SHARE ARTICLE
SAD protest outside Parliament against farm laws
SAD protest outside Parliament against farm laws

ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 8 ਮਹੀਨਿਆਂ ਤੋਂ ਜਾਰੀ ਕਿਸਾਨੀ ਸੰਘਰਸ਼ ਦੀ ਗੂੰਜ ਸੰਸਦ ਤੱਕ ਸੁਣਾਈ ਦੇ ਰਹੀ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 8 ਮਹੀਨਿਆਂ ਤੋਂ ਜਾਰੀ ਕਿਸਾਨੀ ਸੰਘਰਸ਼ ਦੀ ਗੂੰਜ ਸੰਸਦ ਤੱਕ ਸੁਣਾਈ ਦੇ ਰਹੀ ਹੈ। ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸਾਰੀਆਂ ਧਿਰਾਂ ਨੂੰ ਕਿਸਾਨੀ ਮੁੱਦੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

SAD protest outside Parliament against farm lawsSAD protest outside Parliament against farm laws

ਹੋਰ ਪੜ੍ਹੋ: ਮਾਨਸੂਨ ਇਜਲਾਸ: ਕੁਝ ਲੋਕਾਂ ਨੂੰ ਦਲਿਤਾਂ, ਔਰਤਾਂ ਤੇ ਕਿਸਾਨਾਂ ਦਾ ਮੰਤਰੀ ਬਣਨਾ ਰਾਸ ਨਹੀਂ ਆਇਆ- PM

ਇਸ ਦੌਰਾਨ ਬੀਬੀ ਬਾਦਲ ਤੇ ਸੁਖਬੀਰ ਬਾਦਲ ਸਮੇਤ ਕਈ ਨੇਤਾ ਹੱਥਾਂ ਵਿਚ ਤਖ਼ਤੀਆਂ ਨਾਲ ਦਿਖਾਈ ਦਿੱਤੇ। ਇਹਨਾਂ ਤਖ਼ਤੀਆਂ ’ਤੇ ‘ਅੰਨਦਾਤਾ ਨਾਲ ਇਨਸਾਫ ਕਰੋ’, ‘ਤਿੰਨ ਖੇਤੀ ਕਾਨੂੰਨ ਵਾਪਸ ਲਓ’ ਆਦਿ ਨਾਅਰੇ ਲਿਖੇ ਹੋਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਸਰਕਾਰ ਖਿਲਾਫ਼ ਮੋਰਚਾ ਖੋਲਣ ਦੀ ਅਪੀਲ ਕੀਤੀ।

SAD protest outside Parliament against farm lawsSAD protest outside Parliament against farm laws

ਹੋਰ ਪੜ੍ਹੋ: Monsoon Session ਸ਼ੁਰੂ: PM ਬੋਲੇ, 'ਤਿੱਖੇ ਸਵਾਲ ਪੁੱਛੋ ਪਰ ਸਰਕਾਰ ਨੂੰ ਵੀ ਬੋਲਣ ਦਾ ਮੌਕਾ ਦਿਓ'

ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕਿਸਾਨ ਇਨਸਾਫ਼ ਚਾਹੁੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਖਿਲਾਫ਼ ਖੜ੍ਹੀਆਂ ਹੋਣ ਅਤੇ ਕਾਨੂੰਨ ਵਾਪਸ ਲੈਣ ਦਾ ਦਬਾਅ ਪਾਉਣ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੀ ਕੇਂਦਰ ਸਰਕਾਰ ਦੀਆਂ ਕਿਸਾਨੀ ਪ੍ਰਤੀ ਭਾਵਨਾਵਾਂ ਖਤਮ ਹੋ ਗਈਆਂ ਹਨ?

SAD protest outside Parliament against farm lawsSAD protest outside Parliament against farm laws

ਇਹ ਵੀ ਪੜ੍ਹੋ -  ਕੇਂਦਰ ਸਰਕਾਰ ਨੇ Vintage Motor ਵਾਹਨਾਂ ਦੇ ਪੰਜੀਕਰਣ ਪ੍ਰਕਿਰਿਆ ਨੂੰ ਦਿੱਤਾ ਰਸਮੀ ਰੂਪ 

ਪਿਛਲੇ 8 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਆਖਰ ਇਸ ਸਰਕਾਰ ਦੀ ਕਿਹੜੀ ਮਜਬੂਰੀ ਹੈ ਜੋ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ? ਅਸੀਂ ਦੂਜੀਆਂ ਪਾਰਟੀਆਂ ਨੂੰ ਇਹਨਾਂ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦੇ ਹਾਂ।

SAD protest outside Parliament against farm lawsSAD protest outside Parliament against farm laws

ਹੋਰ ਪੜ੍ਹੋ: ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਦਾ ਪਹਿਲਾਂ ਟਵੀਟ, ਕੀਤਾ ਹਾਈਕਮਾਨ ਦਾ ਧੰਨਵਾਦ 

ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਕਰਕੇ ਅਸੀਂ ਸਾਰੇ ਸੰਸਦ 'ਚ ਆਏ, ਉਹਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਦਾ ਬਿਆਨ ਆਇਆ। ਉਹਨਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਪੂਰੀ ਸੰਦੇਵਨਸ਼ੀਲਤਾ ਨਾਲ ਚਰਚਾ ਕਰਨ ਲਈ ਤਿਆਰ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM
Advertisement