
ਮ੍ਰਿਤਕਾਂ 'ਚ ਤਿੰਨ ਬੱਚੇ ਸ਼ਾਮਲ
ਜੰਮੂ: ਜੰਮੂ-ਕਸ਼ਮੀਰ ਦੇ ਕੁਝ ਜ਼ਿਲ੍ਹਿਆਂ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਕਠੂਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ। ਜ਼ਮੀਨ ਖਿਸਕਣ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਹੈ। ਇਸ ਕਾਰਨ ਤਿੰਨ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਕਠੂਆ ਦੇ ਡਿਪਟੀ ਕਮਿਸ਼ਨਰ ਰਾਕੇਸ਼ ਮਿਨਹਾਸ ਨੇ ਮ੍ਰਿਤਕ ਦੇ ਵਾਰਸਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਤੁਰੰਤ ਅਦਾ ਕਰਨ ਦੇ ਹੁਕਮ ਦਿਤੇ ਹਨ।
ਇਹ ਵੀ ਪੜ੍ਹੋ: ਪਟਿਆਲਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ
ਮਿਨਹਾਸ ਨੇ ਕਿਹਾ ਕਿ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਤਿੰਨ ਹੋਰ ਅਜੇ ਵੀ ਬਨੀ ਤਹਿਸੀਲ ਵਿਚ ਇਕ ਢਹਿ-ਢੇਰੀ ਹੋਏ ਮਕਾਨ ਦੇ ਮਲਬੇ ਹੇਠ ਦੱਬੇ ਹੋਏ ਹਨ।
ਇਹ ਵੀ ਪੜ੍ਹੋ: ਉਤਰਾਖੰਡ: ਟਰਾਂਸਫਾਰਮਰ 'ਚ ਹੋਇਆ ਧਮਾਕਾ, 15 ਲੋਕਾਂ ਦੀ ਹੋਈ ਮੌਤ
ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਲਈ 50,000 ਰੁਪਏ ਅਤੇ ਜ਼ਖਮੀਆਂ ਲਈ 25,000 ਰੁਪਏ ਦੀ ਫੌਰੀ ਰਾਹਤ ਮਨਜ਼ੂਰ ਕੀਤੀ ਗਈ ਹੈ।