
ਤੀਜੀ ਵਾਰ ਜਾਣ ਤੋਂ ਰੋਕਿਆ ਗਿਆ
ਨਵੀਂ ਦਿੱਲੀ- 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਫਿਰ ਇਕ ਵਾਰ ਵਿਦੇਸ਼ ਜਾਣ ਤੋਂ ਰੋਕਿਆ ਗਿਆ। ਦਰਅਸਲ ਕਿਰਨਦੀਪ ਦਿੱਲੀ ਹਵਾਈ ਅੱਡੇ ਤੋਂ ਯੂਕੇ ਜਾਣ ਲਈ ਫਲਾਈਟ ਲੈਣ ਪਹੁੰਚੀ ਸੀ ਪਰ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਟੀਮ ਨੇ ਉਸ ਨੂੰ ਰੋਕ ਲਿਆ। ਟੀਮ ਉਸ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਜਾਂਚ ਦੇ ਚੱਲਦੇ ਕਿਰਨਦੀਪ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ।
ਇਹ ਵੀ ਪੜ੍ਹੋ: ਲੁਧਿਆਣਾ: 8 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਕਿਰਨਦੀਪ ਨੇ ਦਿੱਲੀ ਹਵਾਈ ਅੱਡੇ ਤੋਂ ਦੁਪਹਿਰ 1.25 ਵਜੇ ਏਅਰ ਇੰਡੀਆ ਦੀ ਦਿੱਲੀ ਤੋਂ ਬਰਮਿੰਘਮ ਉਡਾਣ 'ਤੇ ਰਵਾਨਾ ਹੋਣਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ 'ਤੇ ਰੋਕਿਆ ਗਿਆ ਸੀ।
ਇਹ ਵੀ ਪੜ੍ਹੋ: 'ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ'