21 ਜੁਲਾਈ ਨੂੰ ਰਾਊਜ਼ ਐਵੇਨਿਊ ਅਦਾਲਤ ਵਿਚ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਿਰੁਧ ਦਾਇਰ ਚਾਰਜਸ਼ੀਟ ’ਤੇ ਕਾਰਵਾਈ ਕਰਨ ਦੇ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ 21 ਜੁਲਾਈ ਤਕ ਟਾਲ ਦਿਤੀ ਗਈ ਹੈ। ਇਸ ਦੌਰਾਨ ਪੀੜਤ ਪ੍ਰਵਾਰਾਂ ਨੇ ਅਦਾਲਤ ਦੇ ਬਾਹਰ ਜਗਦੀਸ਼ ਟਾਈਟਲਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ: ਲੁਧਿਆਣਾ: 8 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਇਹ ਮਾਮਲਾ ਪੁਲ ਬੰਗਸ਼ ਇਲਾਕੇ ਵਿਚ 3 ਲੋਕਾਂ ਦੀ ਹਤਿਆ ਨਾਲ ਸਬੰਧਤ ਹੈ। ਸੀ.ਬੀ.ਆਈ. ਨੇ 20 ਮਈ ਨੂੰ ਇਸ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ। ਇਸ ਵਿਚ ਜਗਦੀਸ਼ ਟਾਈਟਲਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਟਾਈਟਲਰ ’ਤੇ ਕਤਲ, ਭੀੜ ਨੂੰ ਉਕਸਾਉਣ ਅਤੇ ਦੰਗੇ ਭੜਕਾਉਣ ਦੇ ਇਲਜ਼ਾਮ ਲਗਾਏ ਗਏ ਹਨ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਫਿਰਾਕ 'ਚ ਸੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ, ਦਿੱਲੀ ਹਵਾਈ ਅੱਡੇ 'ਤੇ ਰੋਕਿਆ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਜੱਜ ਵਲੋਂ ਸੰਜੀਦਗੀ ਨਾਲ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਉਮੀਦ ਹੈ ਕਿ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਤੀਆਂ ਜਾਣਗੀਆਂ। ਹਰਮੀਤ ਸਿੰਘ ਕਾਲਕਾ ਨੇ ਦਸਿਆ ਕਿ ਅਦਾਲਤ ਨੇ ਨੋਟ ਕੀਤਾ ਕਿ 188 ਦੀ ਧਾਰਾ ਦੇ ਮਾਮਲੇ ਵਿਚ ਸ਼ਿਕਾਇਤ ਦਰਜ ਨਹੀਂ ਹੋਈ ਹੈ। ਸੀ.ਬੀ.ਆਈ. ਨੂੰ ਇਸ ’ਤੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਭਾਜਪਾ ਆਗੂ ਆਰ.ਪੀ. ਸਿੰਘ ਨੇ ਉਮੀਦ ਪ੍ਰਗਟਾਈ ਕਿ ਦੋ ਦਿਨ ਦੀ ਸੁਣਵਾਈ ਬਾਅਦ ਟਾਈਟਲਰ ਨੂੰ ਜੇਲ ਭੇਜਿਆ ਜਾਵੇਗਾ।