
ਮ੍ਰਿਤਕਾਂ 'ਚ 7 ਮਹੀਨੇ ਦਾ ਬੱਚਾ ਵੀ ਸ਼ਾਮਲ
ਜੋਧਪੁਰ: ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਵਿਚ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੇ ਸਮੂਹਿਕ ਕਤਲ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿਤਾ ਹੈ। ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਸੜੀਆਂ ਹੋਈਆਂ ਮਿਲੀਆਂ ਹਨ। ਇਹ ਲਾਸ਼ਾਂ ਸੜੀ ਹੋਈ ਝੌਂਪੜੀ ਵਿਚ ਪਈਆਂ ਸਨ। ਇਨ੍ਹਾਂ ਵਿਚ ਦੋ ਔਰਤਾਂ, ਇਕ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ। ਕਤਲ ਕਿਉਂ ਅਤੇ ਕਿਸ ਨੇ ਕੀਤਾ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਸਕੂਲ ਬੱਸ ਨੇ ਮੋਟਰਸਾਈਕਲ ਸਵਾਰ ਕਬਾਈੜੇ ਨੂੰ ਮਾਰੀ ਟੱਕਰ, ਮੌਤ
ਉਹ ਸਾਰੇ ਪਹਿਲੂਆਂ ਤੋਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਹਿਮਾਂਸ਼ੂ ਗੁਪਤਾ ਅਤੇ ਐਸਪੀ (ਦਿਹਾਤੀ) ਧਰਮਿੰਦਰ ਸਿੰਘ ਯਾਦਵ ਮੌਕੇ 'ਤੇ ਪਹੁੰਚ ਗਏ ਹਨ। ਜੋਧਪੁਰ ਦਿਹਾਤੀ ਦੇ ਪੁਲਿਸ ਸੁਪਰਡੈਂਟ ਧਰਮਿੰਦਰ ਯਾਦਵ ਨੇ ਦਸਿਆ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਜੋਧਪੁਰ ਦੇ ਓਸੀਆ ਥਾਣਾ ਖੇਤਰ ਦੇ ਰਾਮਨਗਰ ਪਿੰਡ ਵਿਚ ਵਾਪਰੀ।
ਇਹ ਵੀ ਪੜ੍ਹੋ: ਰੇਲ ਯਾਤਰੀਆਂ ਨੂੰ ਵੱਡੀ ਰਾਹਤ, ਹੜ੍ਹਾਂ ਨਾਲ ਰੱਦ ਕੀਤੀਆਂ ਰੇਲਾਂ ਮੁੜ ਪਟੜੀ 'ਤੇ ਪਰਤੀਆਂ
ਰਾਮਨਗਰ ਦੇ ਇਕੋ ਪਰਿਵਾਰ ਦੇ 4 ਲੋਕਾਂ ਨੂੰ ਮਾਰ ਕੇ ਸਾੜ ਦਿਤਾ ਗਿਆ। ਇਨ੍ਹਾਂ ਵਿਚ ਇਕ ਜੋੜਾ ਅਤੇ ਉਨ੍ਹਾਂ ਦੀ ਇਕ ਨੂੰਹ ਅਤੇ ਪੋਤੀ ਸ਼ਾਮਲ ਹਨ। ਪੁਲਿਸ ਨੇ ਲਾਸ਼ਾਂ ਬਰਾਮਦ ਕਰ ਲਈਆਂ ਹਨ। ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿਚ ਰਖਿਆ ਗਿਆ ਹੈ। ਜਿਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਘਰ ਦੇ ਬਾਹਰ ਸੌਂ ਰਹੇ ਪਤੀ-ਪਤਨੀ ਦਾ ਗਲਾ ਵੱਢ ਦਿਤਾ ਹੈ। ਉਸ ਤੋਂ ਬਾਅਦ ਉਸ ਦੀ ਨੂੰਹ ਅਤੇ ਪੋਤੀ ਨੂੰ ਝੌਂਪੜੀ ਵਿਚ ਸੌਂਦੇ ਹੋਏ ਮਾਰ ਦਿਤਾ ਗਿਆ।
ਫਿਰ ਚਾਰੇ ਲਾਸ਼ਾਂ ਨੂੰ ਝੌਂਪੜੀ ਵਿਚ ਰੱਖ ਕੇ ਅੱਗ ਲਗਾ ਦਿਤੀ। ਗੁਆਂਢੀਆਂ ਨੇ ਝੌਂਪੜੀ ਵਿਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਹ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਤੁਰੰਤ ਮਿੱਟੀ ਅਤੇ ਪਾਣੀ ਪਾ ਕੇ ਅੱਗ ’ਤੇ ਕਾਬੂ ਪਾਇਆ ਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿਤੀ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ’ਤੇ ਉੱਚ ਅਧਿਕਾਰੀ ਵੀ ਮੌਕੇ ’ਤੇ ਦੌੜ ਗਏ।