
ਪੁਲਿਸ ਨੇ ਜੋੜੇ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ
ਨਵੀਂ ਦਿੱਲੀ: ਦਿੱਲੀ ਤੋਂ ਸ਼ਰਮਨਾਕ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦਵਾਰਕਾ ਇਲਾਕੇ ਵਿਚ ਇਕ ਮਹਿਲਾ ਪਾਇਲਟ ਅਤੇ ਉਸਦੇ ਪਤੀ ਨੇ 10 ਸਾਲ ਦੀ ਬੱਚੀ ਨੂੰ ਅਪਣੇ ਘਰ 'ਚ ਰੱਖ ਕੇ ਉਸ 'ਤੇ ਅੰਨ੍ਹਵਾਹ ਤਸ਼ੱਦਦ ਕੀਤਾ। ਮਾਮਲੇ ਦੀ ਜਾਣਕਾਰੀ ਮਿਲਣ 'ਤੇ ਭੀੜ ਨੇ ਜੋੜੇ ਦੀ ਕੁੱਟਮਾਰ ਕੀਤੀ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਨਾਬਾਲਗ ਲੜਕੀ ਦਾ ਮੈਡੀਕਲ ਕਰਵਾਇਆ। ਇਸ 'ਚ ਲੜਕੀ ਦੇ ਸਰੀਰ 'ਤੇ ਸੱਟ ਅਤੇ ਸੜਨ ਦੇ ਕਈ ਨਿਸ਼ਾਨ ਮਿਲੇ ਹਨ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਫਿਰਾਕ 'ਚ ਸੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ, ਦਿੱਲੀ ਹਵਾਈ ਅੱਡੇ 'ਤੇ ਰੋਕਿਆ
ਦਵਾਰਕਾ ਦੇ ਡੀਸੀਪੀ ਐੱਮ ਹਰਸ਼ਵਰਧਨ ਨੇ ਦਸਿਆ ਕਿ ਜੋੜੇ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 323 (ਹਮਲਾ), 324 (ਗੰਭੀਰ ਸੱਟ ਮਾਰਨ), 342 (ਗਲਤ ਤਰੀਕੇ ਨਾਲ ਕੈਦ) ਅਤੇ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਬੱਚੀ ਦੀ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਟਿਆਲਾ: ਪ੍ਰੇਮ ਵਿਆਹ ਦੇ 7 ਦਿਨਾਂ ਬਾਅਦ ਲੜਕੇ ਨੇ ਕੀਤੀ ਖ਼ੁਦਕੁਸ਼ੀ
ਜੋੜੇ ਦੀ ਕੁੱਟਮਾਰ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ਦੀ ਸ਼ੁਰੂਆਤ 'ਚ ਭੀੜ ਜੋੜੇ ਨਾਲ ਬਹਿਸ ਕਰਦੀ ਨਜ਼ਰ ਆ ਰਹੀ ਹੈ। ਮਹਿਲਾ ਪਾਇਲਟ ਹੱਥ ਜੋੜ ਕੇ ਮਾਫੀ ਮੰਗਦੀ ਹੈ ਪਰ ਕੁਝ ਦੇਰ ਬਾਅਦ ਭੀੜ ਨੇ ਮਹਿਲਾ ਪਾਇਲਟ ਨੂੰ ਬਾਹਰ ਕੱਢ ਲਿਆ ਅਤੇ ਕੁੱਟਣਾ ਸ਼ੁਰੂ ਕਰ ਦਿਤਾ। ਔਰਤ ਦਾ ਪਤੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਹੈ, ਪਰ ਭੀੜ ਨੇ ਉਸ ਦੀ ਵੀ ਕੁੱਟਮਾਰ ਕੀਤੀ।
ਮੀਡੀਆ ਰਿਪੋਰਟਾਂ ਮੁਤਾਬਕ ਜੋੜੇ ਨੇ ਦੋ ਮਹੀਨੇ ਪਹਿਲਾਂ 10 ਸਾਲ ਦੀ ਬੱਚੀ ਨੂੰ ਘਰੇਲੂ ਕੰਮਕਾਜ ਲਈ ਨੌਕਰੀ 'ਤੇ ਰੱਖਿਆ ਸੀ। ਬੁੱਧਵਾਰ ਨੂੰ ਲੜਕੀ ਦੇ ਇਕ ਰਿਸ਼ਤੇਦਾਰ ਨੇ ਉਸ ਦੇ ਹੱਥ 'ਤੇ ਸੱਟਾਂ ਦੇ ਨਿਸ਼ਾਨ ਦੇਖੇ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਲੜਕੀ ਦੀ ਕੁੱਟਮਾਰ ਕੀਤੀ ਅਤੇ ਜੋੜੇ ਦੀ ਕੁੱਟਮਾਰ ਕੀਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਦੋਸ਼ੀ ਪਤੀ- ਪਤਨੀ ਨੂੰ ਗ੍ਰਿਫਤਾਰ ਕਰਨ ਦੀ ਕਵਾਇਦ ਸ਼ੁਰੂ ਕਰ ਦਿਤੀ।