ਮਨੀਸ਼ੰਕਰ ਅਈਅਰ ਦੀ ਘਰ ਵਾਪਸੀ, ਕਾਂਗਰਸ ਨੇ ਮੁਅਤਲ ਨਾਮਾ ਰੱਦ ਕੀਤਾ
Published : Aug 19, 2018, 5:15 pm IST
Updated : Aug 19, 2018, 5:15 pm IST
SHARE ARTICLE
Congress revokes Mani Shankar Aiyar’s suspension
Congress revokes Mani Shankar Aiyar’s suspension

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਕੇਂਦਰੀ ਮੰਤਰੀ ਮਨੀ ਸ਼ੰਕਰ ਅਈਅਰ ਦਾ ਮੁਅੱਤਲ ਤੱਤਕਾਲ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ

ਨਵੀਂ ਦਿੱਲੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਕੇਂਦਰੀ ਮੰਤਰੀ ਮਨੀ ਸ਼ੰਕਰ ਅਈਅਰ ਦਾ ਮੁਅੱਤਲ ਤੱਤਕਾਲ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ। ਪਿਛਲੇ ਸਾਲ ਗੁਜਰਾਤ ਵਿਧਾਨ ਸਭਾ ਚੋਣ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਲੇ ਵਿਚ 'ਨੀਚ ਕਿਸਮ ਦਾ ਆਦਮੀ' ਵਾਲੀ ਵਿਵਾਦਿਤ ਟਿੱਪਣੀ ਕਰਨ ਦੀ ਵਜ੍ਹਾ ਨਾਲ ਅਈਅਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

rahul gandhiRahul Gandhi

ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਅਸ਼ੋਕ ਗਹਿਲੋਤ ਵਲੋਂ ਜਾਰੀ ਬਿਆਨ ਦੇ ਮੁਤਾਬਕ ਪਾਰਟੀ ਦੀ ਕੇਂਦਰੀ ਅਨੁਸ਼ਾਸਨ ਕਮੇਟੀ ਦੀ ਸਿਫਾਰਸ਼ ਉੱਤੇ ਰਾਹੁਲ ਗਾਂਧੀ ਨੇ ਪਾਰਟੀ ਦੀ ਮੁਢਲੀ ਮੈਂਬਰੀ ਤੋਂ ਅਈਅਰ ਦਾ ਮੁਅਤਲਨਾਮਾ ਤੱਤਕਾਲ ਪ੍ਰਭਾਵ ਤੋਂ ਰੱਦ ਕਰਨ ਨੂੰ ਮਨਜ਼ੂਰੀ ਦੇ ਦਿਤੀ। ਦਰਅਸਲ, ਅਈਅਰ ਨੇ ਪਿਛਲੇ ਸਾਲ ਦਸੰਬਰ ਵਿਚ ਗੁਜਰਾਤ ਵਿਚ ਚੋਣਾਂ ਤੋਂ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੇ ਬਾਰੇ ਵਿਚ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਨੂੰ ਆਪ ਖੁਦ ਮੋਦੀ ਅਤੇ ਭਾਜਪਾ ਨੇ ਚੁਨਾਵੀ ਸਭਾਵਾਂ ਵਿਚ ਜੋਰ - ਸ਼ੋਰ ਨਾਲ ਚੁੱਕਿਆ ਸੀ।

congressCongress

ਰਾਹੁਲ ਗਾਂਧੀ ਅਤੇ ਪਾਰਟੀ ਨੇ ਅਈਅਰ ਦੀ ਟਿੱਪਣੀ ਨੂੰ ਖਾਰਜ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੀ ਮੁਢਲੀ ਮੈਂਬਰੀ ਤੋਂ ਮੁਅੱਤਲ ਕਰ ਦਿੱਤਾ ਸੀ। ਪਰ ਉਨ੍ਹਾਂ ਨੇ ਹੁਣ ਕੇਂਦਰੀ ਅਨੁਸ਼ਾਸ਼ਨ ਕਮੇਟੀ ਦੀ ਸਿਫਾਰਿਸ਼ 'ਤੇ ਇਸ ਮੁਅਤਲ ਨਾਮੇ ਨੂੰ ਤਤਕਾਲ ਪ੍ਰਭਾਵ ਤੋਂ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement