
ਕੋਵਿਡ-19 ਬੀਮਾਰੀ ਮਗਰੋਂ ਅਮਿਤ ਸ਼ਾਹ ਏਮਜ਼ ਵਿਚ ਦਾਖ਼ਲ
ਨਵੀਂ ਦਿੱਲੀ, 18 ਅਗੱਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਵਿਡ-19 ਬੀਮਾਰੀ ਮਗਰੋਂ ਦੇਖਭਾਲ ਲਈ ਏਮਜ਼ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਦਸਿਆ ਕਿ ਥਕਾਣ ਅਤੇ ਸਰੀਰ ਵਿਚ ਦਰਦ ਦੀ ਸ਼ਿਕਾਇਤ ਕਾਰਨ ਸ਼ਾਹ ਨੂੰ ਇਥੇ ਭਰਤੀ ਕਰਾਇਆ ਗਿਆ ਹੈ। ਏਮਜ਼ ਦੇ ਬਿਆਨ ਮੁਤਾਬਕ ਸ਼ਾਹ ਠੀਕ ਹਨ ਅਤੇ ਹਸਪਤਾਲ ਤੋਂ ਅਪਣਾ ਕੰਮਕਾਜ ਕਰ ਰਹੇ ਹਨ। ਗ੍ਰਹਿ ਮੰਤਰੀ ਦੀ ਕੋਰੋਨਾ ਜਾਂਚ ਵਿਚ ਲਾਗ ਦੀ ਪੁਸ਼ਟੀ ਨਹੀਂ ਹੋਈ। ਉਨ੍ਹਾਂ ਕੋਵਿਡ-19 ਬੀਮਾਰੀ ਮਗਰੋਂ ਦੇਖਭਾਲ ਲਈ ਏਮਜ਼ ਵਿਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦਾ ਕੋਰੋਨਾ ਵਾਇਰਸ ਲਾਗ ਦਾ ਇਲਾਜ ਮੇਦਾਂਤਾ ਹਸਪਤਾਲ ਵਿਚ ਹੋਇਆ ਸੀ। ਡਾਕਟਰਾਂ ਨੇ ਪਹਿਲਾਂ ਕਿਹਾ ਸੀ ਕਿ ਉਹ ਕੁੱਝ ਦਿਨ ਘਰ ਵਿਚ ਇਕਾਂਤਵਾਸ ਵਿਚ ਰਹਿਣਗੇ। ਸ਼ਾਹ ਨੇ ਦੋ ਅਗੱਸਤ ਨੂੰ ਟਵਿਟਰ 'ਤੇ ਲਿਖਿਆ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਹਨ। (ਏਜੰਸੀ) Amit Shah