Covid ਨੈਗੇਟਿਵ ਹੋਣ ਤੋਂ ਬਾਅਦ ਵੀ ਖਤਮ ਨਹੀਂ ਹੋ ਰਹੀ ਸਮੱਸਿਆ!
Published : Aug 19, 2020, 12:30 pm IST
Updated : Aug 19, 2020, 12:30 pm IST
SHARE ARTICLE
Covid patient
Covid patient

ਡਾਕਟਰਾਂ ਦਾ ਮੰਨਣਾ ਹੈ ਕਿ ਕੋਰੋਨਾ ਦੇ ਮਰੀਜ਼ਾਂ ਦੀ ਕੋਵਿਡ ਰਿਪੋਰਟ ਨੈਗੇਟਿਵ ਆਉਣ ਦਾ ਇਹ ਮਤਲਬ ਨਹੀਂ ਹੈ ਕਿ ਇਸ ਨਾਲ ਜੁੜੀ ਸਾਰੀ ਸਮੱਸਿਆ ਖਤਮ ਹੋ ਗਈ ਹੈ।

ਨਵੀਂ ਦਿੱਲੀ: ਡਾਕਟਰਾਂ ਦਾ ਮੰਨਣਾ ਹੈ ਕਿ ਕੋਰੋਨਾ ਦੇ ਮਰੀਜ਼ਾਂ ਦੀ ਕੋਵਿਡ ਰਿਪੋਰਟ ਨੈਗੇਟਿਵ ਆਉਣ ਦਾ ਇਹ ਮਤਲਬ ਨਹੀਂ ਹੈ ਕਿ ਇਸ ਨਾਲ ਜੁੜੀ ਸਾਰੀ ਸਮੱਸਿਆ ਖਤਮ ਹੋ ਗਈ ਹੈ। ਜ਼ਿਆਦਾਤਰ ਮਰੀਜ਼ਾਂ ਨੂੰ ਪੋਸਟ-ਕੋਵਿਡ ਕੇਅਰ ਦੀ ਜ਼ਰੂਰਤ ਪੈ ਰਹੀ ਹੈ। ਇਸ ਦੇ ਲਈ ਦਿੱਲੀ ਸਰਕਾਰ ਦਾ ਰਾਜੀਵ ਗਾਂਧੀ ਸੁਪਰ ਸਪੈਸ਼ਿਲਟੀ ਹਸਪਤਾਲ ਬੁੱਧਵਾਰ ਤੋਂ ਪੋਸਟ ਕੋਵਿਡ ਕਲੀਨਿਕਲ ਕੇਅਰ ਸ਼ੁਰੂ ਕਰ ਰਿਹਾ ਹੈ ਤਾਂ ਜੋ ਠੀਕ ਹੋ ਚੁੱਕੇ ਅਜਿਹੇ ਲੋਕਾਂ ਦਾ ਖਿਆਲ ਰੱਖਿਆ ਜਾ ਸਕੇ, ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ।

Coronavirus Coronavirus

ਕੋਰੋਨਾ ਵਾਇਰਸ ਸੰਕਰਮਿਤ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਵਿਡ ਰਿਪੋਰਟ ਪਿਛਲੇ ਹਫ਼ਤੇ ਨੈਗੇਟਿਵ ਆਈ ਸੀ ਪਰ ਉਹਨਾਂ ਨੂੰ ਫਿਰ ਤੋਂ ਸੋਮਵਾਰ ਦੀ ਰਾਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਹ ਘਰ ਵਿਚ ਹੀ ਇਕਾਂਤਵਾਸ ਸਨ। ਡਾਕਟਰਾਂ ਨੇ ਦੱਸਿਆ ਕਿ ਉਹਨਾਂ ਨੂੰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਥਕਾਵਟ ਦੀ ਸ਼ਿਕਾਇਤ ਸੀ।


Coronavirus Coronavirus

ਜੇਕਰ ਡਾਕਟਰਾਂ ਦੀ ਮੰਨੀਏ ਤਾਂ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿਚ ਮਰੀਜ਼ ਕੋਵਿਡ ਨੈਗੇਟਿਵ ਹੋਣ ਤੋਂ ਬਾਅਦ ਵੀ ਸਮੱਸਿਆਵਾਂ ਦਾ ਸਹਮਣਾ ਕਰ ਰਹੇ ਹਨ। ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾਕਟਰ ਬੀਐਲ ਸ਼ੇਰਵਲ ਨੇ ਦੱਸਿਆ, ‘ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਕੁਝ ਮਰੀਜ਼ ਕਹਿ ਰਹੇ ਹਨ ਕਿ ਉਹਨਾਂ ਨੂੰ ਖਾਂਸੀ ਹੈ ਜਾਂ ਥਕਾਵਟ ਹੈ। ਇਹਨਾਂ ਵਿਚ ਵੱਖ-ਵੱਖ ਉਮਰ ਦੇ ਮਰਦ ਅਤੇ ਔਰਤਾਂ ਸ਼ਾਮਲ ਹਨ’।

CoronavirusCoronavirus

ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਸੀ ਕਿ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ, ਜਦੋਂ ਕੁਝ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਅਤੇ ਠੀਕ ਹੋਣ ਕੇ ਘਰ ਚਲੇ ਜਾਣ ਤੋਂ ਬਾਅਦ ਆਕਸੀਜਨ ਪੱਧਰ ਡਿੱਗ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ। ਸਰਕਾਰ ਦੀ ਯੋਜਨਾ ਹੁਣ ਕੋਰੋਨਾ ਤੋਂ ਠੀਕ ਹੋ ਚੁੱਕੇ ਮਰੀਜ਼ਾਂ ਦੇ ਘਰ Oxygen Concentrators ਪਹੰਚਾਉਣ ਦੀ ਹੈ।

Covid 19Covid 19

ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਸੰਸਦ ਮੈਂਬਰ ਕੇਜੇ ਅਲਫੋਂਸ ਨੇ ਦੱਸਿਆ ਕਿ ਉਹਨਾਂ ਦੀ 91 ਸਾਲ ਦੀ ਮਾਂ ਪੂਰੀ ਤਰ੍ਹਾਂ ਠੀਕ ਸੀ ਪਰ 28 ਮਈ ਨੂੰ ਉਹਨਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ, ਉਹ ਠੀਕ ਹੋ ਗਈ, ਉਹਨਾਂ ਦੀ ਰਿਪੋਰਟ ਦੋ ਵਾਰ ਨੈਗੇਟਿਵ ਆਈ ਪਰ 11 ਜੂਨ ਨੂੰ ਉਹਨਾਂ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਉਹਨਾਂ ਕਿਹਾ ਕਿ ਕੋਵਿਡ 19 ਪੂਰੇ ਸਰੀਰ ‘ਤੇ ਲੰਬੇ ਸਮੇਂ ਲਈ ਅਸਰ ਕਰਦਾ ਹੈ। ਤੁਸੀਂ ਠੀਕ ਹੋ ਸਕਦੇ ਹੋ ਪਰ ਸੁਰੱਖਿਅਤ ਨਹੀਂ।

ਮੁੰਬਈ ਵਿਚ ਵੀ ਕੁਝ ਹਸਪਤਾਲਾਂ ‘ਚ ਕੋਰੋਨਾ ਤੋਂ ਠੀਕ ਹੋ ਚੁੱਕੇ 40 ਫੀਸਦੀ ਮਰੀਜ਼ Lung Fibrosis ਤੋਂ ਪ੍ਰਭਾਵਿਤ ਹੋ ਕੇ ਵਾਪਸ ਆ ਰਹੇ ਹਨ। ਇਸ ਬਿਮਾਰੀ ਵਿਚ ਸੁੱਕੀ ਖਾਂਸੀ ਅਤੇ ਸਾਹ ਲੈਣ ਵਿਚ ਮੁਸ਼ਕਲ ਆਦਿ ਪਰੇਸ਼ਾਨੀਆਂ ਆਉਂਦੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement