ਗੌਤਮ ਅਡਾਨੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਕੇਂਦਰ ਸਰਕਾਰ, ਦਿੱਤੀ Z ਸ਼੍ਰੇਣੀ ਦੀ ਸੁਰੱਖਿਆ
Published : Aug 19, 2022, 3:52 pm IST
Updated : Aug 19, 2022, 3:52 pm IST
SHARE ARTICLE
Gautam Adani and Pm modi
Gautam Adani and Pm modi

ਹਰ ਮਹੀਨੇ ਆਵੇਗਾ 15 ਤੋਂ 20 ਲੱਖ ਰੁਪਏ ਦਾ ਖਰਚ!

 

 ਨਵੀਂ ਦਿੱਲੀ: ਅਡਾਨੀ ਗਰੁੱਪ ਦੇ ਚੇਅਰਮੈਨ ਅਤੇ ਏਸ਼ੀਆ ਦੇ ਦੁਨੀਆ ਦੇ ਚੌਥੇ ਸਭ ਤੋਂ ਅਮੀਰ ਉਦਯੋਗਪਤੀ ਗੌਤਮ ਅਡਾਨੀ ਹੁਣ ਵੀਵੀਆਈਪੀ ਸੁਰੱਖਿਆ ਦੇ ਅਧੀਨ ਹੋਣਗੇ। ਕੇਂਦਰ ਸਰਕਾਰ ਨੇ ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਗੌਤਮ ਅਡਾਨੀ ਦੀ ਸੁਰੱਖਿਆ ਨੂੰ ਲੈ ਕੇ ਇਕ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪ ਦਿੱਤੀ ਸੀ, ਜਿਸ ਤੋਂ ਬਾਅਦ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।

 

gautm adaniGautam Adani and Pm modi

ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ, ਜਿਸ 'ਚ ਉਨ੍ਹਾਂ ਦੀ ਸੁਰੱਖਿਆ 'ਚ CRPF ਕਮਾਂਡੋ ਤਾਇਨਾਤ ਹੋਣਗੇ। ਉਨ੍ਹਾਂ ਨੂੰ ਪੂਰੇ ਦੇਸ਼ ਵਿੱਚ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਦਾ ਖਰਚਾ ਚੁੱਕਣਾ ਪਵੇਗਾ। ਮੰਨਿਆ ਜਾ ਰਿਹਾ ਹੈ ਕਿ ਜ਼ੈੱਡ ਸੁਰੱਖਿਆ 'ਤੇ ਹਰ ਮਹੀਨੇ 15 ਤੋਂ 20 ਲੱਖ ਰੁਪਏ ਖਰਚ ਹੋਣਗੇ।

 

gautm adaniGautam Adani and Pm modi

ਸਰਕਾਰੀ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਨੇ ਗੌਤਮ ਅਡਾਨੀ ਨੂੰ ਲੈ ਕੇ ਖ਼ਤਰਾ ਧਾਰਨਾ ਰਿਪੋਰਟ ਤਿਆਰ ਕੀਤੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਸਰਕਾਰ ਨੇ ਜ਼ੈੱਡ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਸੀਆਰਪੀਐਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਤੁਰੰਤ ਗੌਤਮ ਅਡਾਨੀ ਦੀ ਸੁਰੱਖਿਆ ਸੰਭਾਲਣ ਲਈ ਕਿਹਾ ਅਤੇ ਹੁਣ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਵੀ ਕੇਂਦਰ ਸਰਕਾਰ ਨੇ 2013 ਵਿੱਚ ਜ਼ੈੱਡ ਸੁਰੱਖਿਆ ਦਿੱਤੀ ਸੀ। ਉਹਨਾਂ ਨੂੰ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੀਆਂ ਧਮਕੀਆਂ ਤੋਂ ਬਾਅਦ 2013 ਵਿੱਚ ਯੂਪੀਏ ਸਰਕਾਰ ਨੇ ਮੁਹੱਈਆ ਕਰਵਾਇਆ ਸੀ। ਮੁਕੇਸ਼ ਅੰਬਾਨੀ ਵੀ ਜ਼ੈੱਡ ਸਕਿਓਰਿਟੀ ਖੁਦ ਚੁੱਕਦੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement