CM ਵਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ 'ਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

By : GAGANDEEP

Published : Aug 19, 2023, 6:14 pm IST
Updated : Aug 19, 2023, 6:14 pm IST
SHARE ARTICLE
PHOTO
PHOTO

ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿਤੀ। ਇਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲੜਕੀਆਂ ਨੇ ਇਸ ਵਿਸ਼ਵ ਕੱਪ ਵਿਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਘਰ ਨੂੰ ਲੱਗੀ ਅੱਗ, ਧੀ ਦੇ ਦਾਜ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ 

ਉਨ੍ਹਾਂ ਕਿਹਾ ਕਿ ਵਿਲੱਖਣ ਪ੍ਰਾਪਤੀ ਹਾਸਲ ਕਰਦਿਆਂ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸੀਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫ਼ਾਈਨਲ ਵਿੱਚ 234-233 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਹੈ।

ਇਹ ਵੀ ਪੜ੍ਹੋ: ਮੁੰਬਈ 'ਚ ਇਨਸਾਨੀਅਤ ਸ਼ਰਮਸਾਰ, ਔਰਤ ਨੇ ਕੁੱਤੇ 'ਤੇ ਸੁੱਟਿਆ ਤੇਜ਼ਾਬ, ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਹੋਰ ਵੀ ਗੌਰਵ ਗੱਲ ਹੈ ਕਿ ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਨੂੰ ਜਿੱਤ ਹਾਸਲ ਕਰਨ ਵਿੱਚ ਆਪਣਾ ਯੋਗਦਾਨ ਪਾਇਆ।ਪਟਿਆਲਾ ਦੇ ਸੁਰਿੰਦਰ ਸਿੰਘ ਰੰਧਾਵਾ ਭਾਰਤੀ ਟੀਮ ਦੇ ਵੀ ਕੋਚ ਹਨ। ਭਗਵੰਤ ਸਿੰਘ ਮਾਨ ਨੇ ਦੇਸ਼ ਦਾ ਮਾਣ ਵਧਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement