ਲੇਹ ਲੱਦਾਖ ਦੀ ਪੈਂਗੌਂਗ ਝੀਲ ਪਹੁੰਚੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ, ਤਸਵੀਰਾਂ ਕੀਤੀਆਂ ਸਾਂਝੀਆਂ

By : GAGANDEEP

Published : Aug 19, 2023, 2:02 pm IST
Updated : Aug 19, 2023, 2:02 pm IST
SHARE ARTICLE
photo
photo

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਟਰੈਕਟਰ ਤੇ ਟਰੱਕ ਚਲਾ ਚੁੱਕੇ ਹਨ

 

 ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਲੱਦਾਖ ਦੇ ਦੌਰੇ 'ਤੇ ਹਨ। ਉਹ ਸ਼ਨੀਵਾਰ ਨੂੰ ਪੈਂਗੌਂਗ ਝੀਲ ਗਏ ਜਿਥੇ ਉਨ੍ਹਾਂ ਨੇ ਬਾਈਕ ਵੀ ਚਲਾਈ। ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

 

ਇਹ ਵੀ ਪੜ੍ਹੋ: ਜਲੰਧਰ 'ਚ ਛੁੱਟੀ 'ਤੇ ਆਏ ਸੂਬੇਦਾਰ ਦੀ ਸੜਕ ਹਾਦਸੇ ਵਿਚ ਹੋਈ ਮੌਤ

ਇਨ੍ਹਾਂ ਤਸਵੀਰਾਂ 'ਚ ਰਾਹੁਲ ਗਾਂਧੀ ਬਾਈਕ ਦੀ ਸਵਾਰੀ ਕਰਦੇ ਨਜ਼ਰ ਆ ਰਹੇ ਹਨ, ਉਨ੍ਹਾਂ ਨੇ ਸਪੋਰਟਸ ਵੀਅਰ ਵੀ ਪਹਿਨੇ ਹੋਏ ਹਨ। ਉਨ੍ਹਾਂ ਤਸਵੀਰਾਂ 'ਤੇ ਰਾਹੁਲ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕੀਤਾ ਹੈ।

ਇਹ ਵੀ ਪੜ੍ਹੋ: PU 'ਚ ਯੂਨੀਵਰਸਿਟੀ ਦੇ ਅਲੱਗ-ਅਲੱਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਐਲਾਨੀ ਨਵੀਂ ਜਥੇਬੰਦੀ 

ਕਾਂਗਰਸੀ ਆਗੂ ਨੇ ਕਿਹਾ ਕਿ ਉਹ ਪੈਂਗੌਂਗ ਝੀਲ ਜਾ ਰਹੇ ਹਨ। ਮੇਰੇ ਪਿਤਾ ਜੀ ਕਹਿੰਦੇ ਸਨ ਕਿ ਇਹ ਦੁਨੀਆ ਦੀਆਂ ਸਭ ਤੋਂ ਖੂਬਸੂਰਤ ਥਾਵਾਂ ਵਿਚੋਂ ਇਕ ਹੈ। ਹੁਣ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਹੁਲ ਗਾਂਧੀ ਨੇ ਅਜਿਹਾ ਅੰਦਾਜ਼ ਦਿਖਾਇਆ ਹੈ, ਇਸ ਤੋਂ ਪਹਿਲਾਂ ਵੀ ਉਹ ਕਦੇ ਮੋਟਰਸਾਈਕਲ ਚਲਾ ਚੁੱਕੇ ਹਨ, ਕਦੇ ਟਰੱਕ ਚਲਾ ਚੁੱਕੇ ਹਨ ਅਤੇ ਕਦੇ ਖੇਤਾਂ ਵਿਚ ਟਰੈਕਟਰ ਚਲਾ ਚੁੱਕੇ ਹਨ। ਭਾਰਤ ਜੋੜੋ ਯਾਤਰਾ ਤੋਂ ਬਾਅਦ ਰਾਹੁਲ 'ਚ ਇਹ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement