Accident News: ਜਲੰਧਰ ਤੋਂ ਹਿਮਾਚਲ ਘੁੰਮਣ ਗਏ ਪਰਿਵਾਰ ਦੀ ਖੱਡ 'ਚ ਡਿੱਗੀ ਕਾਰ, ਘਰ 'ਚ ਵਿਛ ਗਏ ਸੱਥਰ
Published : Aug 19, 2024, 1:11 pm IST
Updated : Aug 19, 2024, 1:11 pm IST
SHARE ARTICLE
 The car of a family who went to visit Himachal from Jalandhar fell into a ravine
The car of a family who went to visit Himachal from Jalandhar fell into a ravine

The car of a family who went to visit Himachal from Jalandhar fell into a ravine

Accident News: ਕਾਂਗੜਾ ਜ਼ਿਲ੍ਹੇ ਦੇ ਖਨਿਆਰਾ-ਖਡੋਟਾ ਰੋਡ 'ਤੇ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮ੍ਰਿਤਕ ਦੀ ਪਛਾਣ ਅਰੁਣ ਕੁਮਾਰ ਉਰਫ ਵਿਪਨ ਪੁੱਤਰ ਧਰਮਪਾਲ ਵਾਸੀ ਮਕਾਨ ਨੰਬਰ 987 ਅਰਜੁਨ ਨਗਰ ਲਾਡੋਵਾਲੀ ਰੋਡ, ਜਲੰਧਰ ਸ਼ਹਿਰ, ਪੰਜਾਬ ਵਜੋਂ ਹੋਈ ਹੈ, ਜੋ ਕਿ ਆਪਣੇ ਪਰਿਵਾਰ ਸਮੇਤ ਯੋਲ ਵਿਖੇ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਆਇਆ ਹੋਇਆ ਸੀ।

ਜਲੰਧਰ ਸਿਟੀ ਪੰਜਾਬ ਆਪਣੇ ਪਰਿਵਾਰ ਸਮੇਤ ਖਨਿਆਰਾ-ਖਡੋਤਾ ਰੋਡ 'ਤੇ ਜਾ ਰਿਹਾ ਸੀ। ਇਸ ਦੌਰਾਨ ਉਹ ਕਾਰ 'ਤੇ ਕਾਬੂ ਗੁਆ ਬੈਠਾ ਅਤੇ ਕਾਰ ਸੜਕ ਤੋਂ ਹੇਠਾਂ ਪਲਟ ਗਈ। ਇਸ ਕਾਰ 'ਚ ਉਸ ਦੀ ਪਤਨੀ, ਬੱਚੇ ਅਤੇ ਪਿਤਾ ਸਵਾਰ ਸਨ। ਹਾਦਸੇ ਤੋਂ ਬਾਅਦ ਡਰਾਈਵਰ ਅਰੁਣ ਕੁਮਾਰ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਹੋਰ ਮੈਂਬਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਰੁਣ ਦੇ ਪਿਤਾ ਕਾਰ ਦੇ ਬਾਹਰ ਸਨ। ਇਸ ਦੌਰਾਨ ਅਚਾਨਕ ਗੱਡੀ ਦੀ ਹੈਂਡਬ੍ਰੇਕ ਲੱਗ ਗਈ, ਜਿਸ ਕਾਰਨ ਗੱਡੀ ਸੜਕ ਦੇ ਹੇਠਾਂ ਪਲਟ ਗਈ।

ਅਰੁਣ ਕੁਮਾਰ ਆਪਣੇ ਪਰਿਵਾਰ ਨਾਲ ਯੋਲ 'ਚ ਇਕ ਪ੍ਰੋਗਰਾਮ 'ਚ ਹਿੱਸਾ ਲੈਣ ਆਏ ਸਨ। ਪ੍ਰੋਗਰਾਮ 'ਚ ਹਿੱਸਾ ਲੈਣ ਤੋਂ ਬਾਅਦ ਉਸ ਨੇ ਧਰਮਸ਼ਾਲਾ ਜਾਣ ਦੀ ਯੋਜਨਾ ਬਣਾਈ ਅਤੇ ਉਹ ਖਡੌਤਾ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਉਸ ਦਾ ਇਹ ਹਾਦਸਾ ਵਾਪਰ ਗਿਆ। ਮਾਮਲੇ ਦੀ ਪੁਸ਼ਟੀ ਕਰਦਿਆਂ ਏਐਸਪੀ ਕਾਂਗੜਾ ਹਿਤੇਸ਼ ਲਖਨਪਾਲ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

(For more news apart from  The car of a family who went to visit Himachal from Jalandhar fell into a ravine, stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement