
ਸਾਹਮਣੇ ਆਈਆਂ ਮਨਮੋਹਕ ਤਸਵੀਰਾਂ
PM Modi's "Special" Raksha Bandhan Celebration: ਅੱਜ ਦੇਸ਼ ਭਰ 'ਚ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰੱਖੜੀ ਦਾ ਇਹ ਤਿਉਹਾਰ ਸਾਵਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਕੁੱਝ ਸਕੂਲੀ ਵਿਦਿਆਰਥਣਾਂ ਪੀਐੱਮ ਮੋਦੀ ਦੇ ਗੁੱਟ 'ਤੇ ਰੱਖੜੀ ਬੰਨ੍ਹ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦੇ ਮੌਕੇ 'ਤੇ ਦਿੱਲੀ 'ਚ ਸਕੂਲੀ ਵਿਦਿਆਰਥਣਾਂ ਤੋਂ ਰੱਖੜੀ ਬਣਵਾਈ ਹੈ। ਇਸ ਵਿਚ ਇੱਕ ਰੱਖੜੀ 'ਤੇ PM ਮੋਦੀ ਅਤੇ ਉਨ੍ਹਾਂ ਦੀ ਮਾਂ ਦੀ ਤਸਵੀਰ ਵੀ ਸੀ, ਜਿਸ 'ਚ 'ਏਕ ਪੇਡ ਮਾਂ ਕੇ ਨਾਮ' ਕੈਂਪੇਨ ਸਲੋਗਨ ਲਿਖਿਆ ਹੋਇਆ ਸੀ। ਇਸ ਤੋਂ ਪਹਿਲਾਂ ਮੋਦੀ ਨੇ ਐਕਸ 'ਤੇ ਪੋਸਟ ਕੀਤਾ ਅਤੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੱਚਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਵਿਦਿਆਰਥਣਾਂ ਨੇ ਪੀਐਮ ਮੋਦੀ ਨੂੰ ਰੱਖੜੀ ਬੰਨ੍ਹੀ। ਇਸ ਦੌਰਾਨ ਪੀਐਮ ਮੋਦੀ ਬੱਚਿਆਂ ਨੂੰ ਮਿਲ ਕੇ ਕਾਫੀ ਖੁਸ਼ ਨਜ਼ਰ ਆਏ। ਬੱਚੇ ਵੀ ਪ੍ਰਧਾਨ ਮੰਤਰੀ ਨੂੰ ਆਪਣੇ ਵਿਚਕਾਰ ਪਾ ਕੇ ਬਹੁਤ ਖੁਸ਼ ਨਜ਼ਰ ਆਏ।
ਪੀਐਮ ਮੋਦੀ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦੇਸ਼ ਵਾਸੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਜਿਸ ਵਿੱਚ ਉਨ੍ਹਾਂ ਨੇ ਕਿਹਾ, ਭੈਣ -ਭੈਣ ਦੇ ਅਥਾਹ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਦੇ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਰਿਸ਼ਤਿਆਂ ਵਿੱਚ ਨਵੀਂ ਮਿਠਾਸ ਲੈ ਕੇ ਆਵੇ ਅਤੇ ਤੁਹਾਡੇ ਜੀਵਨ ਵਿੱਚ ਖੁਸ਼ੀਆਂ, ਖੁਸ਼ਹਾਲੀ ਅਤੇ ਚੰਗੀ ਕਿਸਮਤ ਲਿਆਵੇ।
ਪ੍ਰਧਾਨ ਮੰਤਰੀ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਭੈਣ ਪ੍ਰਿਅੰਕਾ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ। ਪ੍ਰਿਅੰਕਾ ਨੇ ਰਾਹੁਲ ਅਤੇ ਪਿਤਾ ਰਾਜੀਵ ਨਾਲ ਤਸਵੀਰ ਪੋਸਟ ਕੀਤੀ ਅਤੇ ਲਿਖਿਆ- ਭਰਾ-ਭੈਣ ਸੰਘਰਸ਼ ਦੇ ਸਾਥੀ ਹੁੰਦੇ ਹਨ।