
ਯੂਕਰੇਨ ’ਚ ਚੱਲ ਰਹੇ ਸੰਘਰਸ਼ ’ਤੇ ਵੀ ਚਰਚਾ ਹੋਵੇਗੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ ਪਾਉਣ ਲਈ ਤਿਆਰ ਹੈ।
ਮੋਦੀ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕਰਨ ਲਈ 23 ਅਗੱਸਤ ਨੂੰ ਯੂਕਰੇਨ ਦੀ ਰਾਜਧਾਨੀ ਜਾਣਗੇ। ਵਿਦੇਸ਼ ਮੰਤਰਾਲੇ ’ਚ ਸਕੱਤਰ (ਪਛਮੀ) ਤਨਮਯਾ ਲਾਲ ਨੇ ਇਕ ਬਿਆਨ ’ਚ ਕਿਹਾ ਕਿ ਭਾਰਤ ਹਮੇਸ਼ਾ ਯੂਕਰੇਨ ’ਚ ਟਕਰਾਅ ਨੂੰ ਸੁਲਝਾਉਣ ਲਈ ਕੂਟਨੀਤੀ ਅਤੇ ਗੱਲਬਾਤ ਦੀ ਵਕਾਲਤ ਕਰਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਯੂਕਰੇਨ ’ਚ ਚੱਲ ਰਹੇ ਸੰਘਰਸ਼ ’ਤੇ ਵੀ ਚਰਚਾ ਹੋਵੇਗੀ। ਇਕ ਸਵਾਲ ਦੇ ਜਵਾਬ ਵਿਚ ਲਾਲ ਨੇ ਕਿਹਾ ਕਿ ਭਾਰਤ ਦੇ ਰੂਸ ਅਤੇ ਯੂਕਰੇਨ ਦੋਹਾਂ ਦੇਸ਼ਾਂ ਨਾਲ ਸਬੰਧ ਹਨ। ਪੋਲੈਂਡ ਮੋਦੀ ਯੂਕਰੇਨ ਦੀ ਯਾਤਰਾ ਤੋਂ ਪਹਿਲਾਂ ਕੀਤਾ ਜਾਵੇਗਾ।