11 ਲੱਖ ਰੇਲਵੇ ਕਰਮਚਾਰੀਆਂ ਨੂੰ ਮੋਦੀ ਸਰਕਾਰ ਦਾ ਦੀਵਾਲੀ ਤੋਹਫ਼ਾ, ਮਿਲੇਗਾ 78 ਦਿਨਾਂ ਦਾ ਬੋਨਸ
Published : Sep 19, 2019, 10:07 am IST
Updated : Sep 19, 2019, 10:07 am IST
SHARE ARTICLE
indian railway employee
indian railway employee

ਪ੍ਰਧਾਨਮੰਤਰੀ ਮੋਦੀ ਦੀ ਅਗਵਾਈ 'ਚ ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਰੇਲਵੇ ਕਰਮਚਾਰੀਆਂ ਲਈ ਵੱਡਾ ਫੈਸਲਾ ਲਿਆ ਗਿਆ। ਬੈਠਕ ਦੇ ਦੌਰਾਨ

ਨਵੀਂ ਦਿੱਲੀ : ਪ੍ਰਧਾਨਮੰਤਰੀ ਮੋਦੀ ਦੀ ਅਗਵਾਈ 'ਚ ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਰੇਲਵੇ ਕਰਮਚਾਰੀਆਂ ਲਈ ਵੱਡਾ ਫੈਸਲਾ ਲਿਆ ਗਿਆ।  ਬੈਠਕ ਦੇ ਦੌਰਾਨ ਫੈਸਲਾ ਹੋਇਆ ਕਿ 11 ਲੱਖ ਤੋਂ ਜ਼ਿਆਦਾ ਰੇਲਵੇ ਕਰਮਚਾਰੀਆਂ ਨੂੰ 78 ਦਿਨ ਦੀ ਤਨਖਾਹ ਦੇ ਬਰਾਬਰ ਬੋਨਸ ਦਿੱਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਰੇਲਵੇ ਕਰਮਚਾਰੀਆਂ ਨੂੰ ਬੋਨਸ ਦੀ ਇਹ ਰਕਮ ਤਨਖਾਹ ਦੀ ਤਰ੍ਹਾਂ ਹੀ ਦਿੱਤੀ ਜਾਵੇਗੀ।

indian railway employeeindian railway employee

ਕੈਬਨਿਟ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਲਗਾਤਾਰ ਰੇਲਵੇ ਦੇ ਕਰਮਚਾਰੀਆਂ ਨੂੰ 6 ਸਾਲ ਤੱਕ ਬੋਨਸ ਦੇ ਰਹੀ ਹੈ। ਰੇਲਵੇ ਦੇ 11,52, 000 ਕਰਮਚਾਰੀਆਂ ਨੂੰ ਦੀਵਾਲੀ ਦੇ ਮੌਕੇ 'ਤੇ 78 ਦਿਨ ਦੀ ਤਨਖਾਹ ਦੇ ਬਰਾਬਰ ਬੋਨਸ ਦਿੱਤਾ ਜਾਵੇਗਾ।  ਉਨ੍ਹਾਂ ਨੇ ਕਿਹਾ ਕਿ ਇਹ ਰੇਲਵੇ ਕਰਮਚਾਰੀਆਂ ਦੀ ਮਿਹਨਤ ਅਤੇ ਉਤ‍ਪਾਦਕਤਾ ਦਾ ਇਨਾਮ ਹੈ। 

indian railway employeeindian railway employee

ਰੇਲਵੇ ਕਰਮਚਾਰੀਆਂ ਨੂੰ ਬੋਨਸ ਦੇਣ ਲਈ ਸਰਕਾਰ ਨੂੰ ਕੁਲ 2024 ਕਰੋੜ ਰੁਪਇਆ ਖਰਚ ਕਰਨਾ ਹੋਵੇਗਾ। ਇਹ ਲਗਾਤਾਰ ਛੇਵਾਂ ਸਾਲ ਹੈ ਜਦੋਂ ਸਰਕਾਰ ਦੇ ਵੱਲੋਂ ਬੋਨਸ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਬੋਨਸ ਦੇਣ ਨਾਲ ਰੇਲਵੇ ਕਰਮਚਾਰੀਆਂ ਦੀ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਦੱਸ ਦਈਏ ਕਿ ਇਸ ਸਮੇਂ ਭਾਰਤੀ ਰੇਲਵੇ 'ਚ ਕਰੀਬ 11.52 ਲੱਖ ਕਰਮਚਾਰੀ ਕੰਮ ਕਰ ਰਹੇ ਹਨ। ਇਸ ਫੈਸਲੇ ਦਾ ਫਾਇਦਾ ਸਾਰਿਆਂ ਨੂੰ ਮਿਲੇਗਾ। 


ਪਹਿਲਾਂ ਵੀ ਦਿੱਤਾ ਸੀ 78 ਦਿਨ ਦਾ ਬੋਨਸ

ਰੇਲਵੇ ਨੇ ਬੀਤੇ ਸਾਲ ਆਪਣੇ ਰੇਲਵੇ ਕਰਮਚਾਰੀਆਂ ਨੂੰ 78 ਦਿਨ ਦਾ ਬੋਨਸ ਦਿੱਤਾ ਸੀ। ਇੱਕ ਰੇਲਵੇ ਕਰਮਚਾਰੀ ਨੂੰ 30 ਦਿਨ ਦੇ ਹਿਸਾਬ ਨਾਲ 7000 ਰੁਪਏ ਬੋਨਸ ਬਣੇਗਾ। ਅਜਿਹੇ ਵਿੱਚ 78 ਦਿਨ ਉਸ ਕਰਮਚਾਰੀ ਨੂੰ ਲੱਗਭੱਗ 18000 ਰੁਪਏ ਬੋਨਸ ਮਿਲੇਗਾ। ਰੇਲਵੇ ਯੂਨੀਅਨ ਦੇ ਅਨੁਸਾਰ ਰੇਲਵੇ ਵਿੱਚ ਇਸ ਸਮੇਂ ਕਰਮਚਾਰੀਆਂ ਦੀ ਭਾਰੀ ਕਮੀ ਹੈ। ਅਜਿਹੇ ਵਿੱਚ ਘੱਟ ਕਰਮਚਾਰੀਆਂ ਨੇ ਬਹੁਤ ਕੰਮ ਕੀਤਾ ਹੈ ਤਾਂ ਬੋਨਸ ਵੀ ਜਿਆਦਾ ਮਿਲਣਾ ਚਾਹੀਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement