ਯੂਨਾਇਟੇਡ ਸਿੱਖ ਦੇ ਐਡਵੋਕੇਟ ਨੇ ਸ਼ਿਲਾਂਗ ਸਿੱਖਾਂ ਦੇ ਮੁੜ ਵਸੇਵੇ ਲਈ ਕੀਤੀ ਵਕਾਲਤ
Published : Sep 19, 2019, 5:23 pm IST
Updated : Sep 19, 2019, 6:30 pm IST
SHARE ARTICLE
United Sikhs
United Sikhs

 ਸ਼ਿਲਾਂਗ ਸਿੱਖਾਂ ਨੇ ਸਾਂਝੀ ਕੀਤੀ ‘ਮਨੁੱਖੀ ਸੰਕਟ' ਦੀ ਟਾਇਮਲਾਈਨ...

ਸ਼ਿਲਾਂਗ: ਮੇਘਾਲਿਆ ਹਾਈ ਕੋਰਟ ਨੇ ਕਿ ਸ਼ਿਲਾਂਗ ‘ਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ ਤੇ ਸੂਬਾ ਸਰਕਾਰ ਨੂੰ ਸ਼ਿਫਟਿੰਗ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ 'ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਸੀ। ਇਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਇਸ ਇਲਾਕੇ ਵਿਚ ਸਿੱਖਾਂ ਤੇ ਸਥਾਨਕ ਲੋਕਾਂ ਵਿਚ ਤਣਾਅ ਪੈਦਾ ਹੋ ਗਿਆ ਸੀ ਤਾਂ ਉਦੋਂ ਯੂਨਾਇਟੇਡ ਸਿੱਖ ਦੀ ਅਗਵਾਈ ਹੇਠ ਇਕ ਵਫਦ ਨੇ ਸ਼ਿਲਾਂਗ ਦਾ ਦੌਰਾ ਕੀਤਾ ਸੀ।

United Sikh MovementUnited Sikh Movement

ਇਸ ਵਫਦ ਨੇ ਸਥਾਨਕ ਅਧਿਕਾਰੀਆਂ ਤੇ ਮੁੱਖ ਮੰਤਰੀ ਨਾਲ ਵੀ ਇਸ ਮਾਮਲੇ 'ਤੇ ਚਰਚਾ ਕਰ ਕੇ ਤਣਾਅ ਘਟਾਉਣ ਦਾ ਯਤਨ ਕੀਤਾ ਸੀ ਅਤੇ ਉਥੇ ਰਹਿੰਦੇ ਸਿੱਖਾਂ ਨੂੰ ਵੀ ਹਰ ਸੰਭਵ ਮਦਦ ਦਾ ਭਰੋਸਾ ਦੁਆਇਆ ਸੀ। ਹੁਣ 218 ਪਰਿਵਾਰਾਂ ਨੇ ਸਰਕਾਰ ਵੱਲੋਂ ਉਹਨਾਂ ਦੇ ਘਰ ਸ਼ਿਫਟ ਕਰਨ ਦੀ ਪ੍ਰਕਿਰਿਆ ਦੇ ਖਿਲਾਫ ਕੇਸ ਹਾਈ ਕੋਰਟ ਵਿਚ ਦਾਇਰ ਕੀਤਾ ਹੈ ਤੇ ਇਸ ਮਾਮਲੇ 'ਤੇ ਇਕ ਉਚ ਤਾਕਤੀ ਕਮੇਟੀ ਵੀ ਬਣਾਈ ਹੈ।

Shillong SikhsShillong Sikhs

ਯੂਨਾਇਟੇਡ ਸਿੱਖ ਦੇ ਵਕੀਲ ਨੇ ਦੱਸਿਆ ਕਿ ਹਾਈ ਕੋਰਟ ਨੇ ਸੁਣਵਾਈ ਵਾਸਤੇ ਪਟੀਸ਼ਨ ਮੰਜ਼ੂਰ ਕਰ ਲਈ ਹੈ ਤੇ ਅਗਲੇ ਹੁਕਮਾਂ ਤੱਕ ਸਿੱਖ ਪਰਿਵਾਰਾਂ ਨੂੰ ਸ਼ਿਫਟ ਕੀਤੇ ਜਾਣ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ ਤੇ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਵਾਸਤੇ 4 ਹਫਤਿਆਂ ਦਾ ਸਮਾਂ ਦਿੱਤਾ ਹੈ।
ਉੁਹਨਾਂ ਇਹ ਵੀ ਦੱਸਿਆ ਕਿ ਉਚ ਤਾਕਤੀ ਕਮੇਟੀ ਇਸ ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਆਪਣੀ ਰਿਪੋਰਟ ਨਹੀਂ ਦੇਵੇਗੀ ਅਤੇ ਪਟੀਸ਼ਨ ਇਸ ਉਚ ਤਾਕਤੀ ਕਮੇਟੀ ਕੋਲ ਵਿਅਕਤੀਗਤ ਤੌਰ 'ਤੇ ਕੇਸ ਦਾਇਰ ਕਰਨਗੇ।

Shillong-1Shillong

ਅਦਾਲਤ ਨੇ ਇਹ ਵੀ ਆਖਿਆ ਕਿ ਕਮੇਟੀ ਕੋਲ ਪਰਿਵਾਰਾਂ ਨੂੰ ਸ਼ਿਫਟ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਪਰ ਉਹ ਸਰਕਾਰ ਨੂੰ ਸੁਝਾਅ ਦੇ ਸਕਦੀ ਹੈ।
ਸਿੱਖ ਪਰਿਵਾਰਾਂ ਦੇ ਸ਼ਿਫਟ ਕਰਨ 'ਤੇ ਰੋਕ ਲਾਉਣ ਦੇ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਯੂਨਾਇਟੇਡ ਸਿੱਖ ਨੇ ਕਿਹਾ ਕਿ ਇਸ ਫੈਸਲੇ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਇਹ ਵੀ ਕਿਹਾ ਕਿ ਹਾਈ ਕੋਰਟ ਨੇ ਸਰਕਾਰ ਨੂੰ ਇਹ ਵੀ ਪੁੱਛਿਆ ਗਿਆ ਕਿ ਉਹ ਜਵਾਬ ਦਾਇਰ ਕਰੇ ਕਿ ਇਸ ਥਾਂਦਾ ਪੱਟਾ ਇਹਨਾਂ ਪਰਿਵਾਰਾਂ ਦੇ ਨਾਮ 'ਤੇ ਕਿਉਂ ਨਹੀਂ ਹੋ ਸਕਦਾ ਜੋ ਲੰਬੇ ਸਮੇਂ ਤੋਂ ਇਥੇ ਰਹਿ ਰਹੇ ਹਨ।

United SikhsUnited Sikhs

ਯੂਨਾਇਟੇਡ ਸਿੱਖ ਨੇ ਸਰਕਾਰ ਨੂੰ ਚੇਤੇ ਕਰਵਾਇਆ ਕਿ ਇਸ ਮਾਮਲੇ ਵਿਚ ਪਹਿਲਾਂ ਦਾਇਰ ਕੀਤੀ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਸਰਕਾਰ ਨੂੰ ਪ੍ਰਵਾਨ ਕੀਤਾ ਸੀ ਕਿ ਇਹਨਾਂ ਪਰਿਵਾਰਾਂ ਨੂੰ ਇਹ ਜ਼ਮੀਨ ਉਦੋਂ ਦੇ ਸ਼ਾਸਕ ਸਾਈਨ ਆਫ ਮਾਈਲੀਅਮ ਵੱਲੋਂ ਦਿੱਤੀ ਗਈ ਸੀ ਤੇ ਇਹ ਥਾਂ ਇਹਨਾ ਪਰਿਵਾਰਾਂ ਦੀ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਨੂੰ ਆਪਣੇ ਪਹਿਲੇ ਬਿਆਨ ਨੂੰ ਧਿਆਨ ਵਿਚ ਰੱਖਦਿਆਂ ਹੀਅਦਾਲਤ ਵਿਚ ਜਵਾਬ ਦਾਇਰ ਕਰਨਾ ਚਾਹੀਦਾ ਹੈ।

United SikhsUnited Sikhs

ਉਹਨਾਂ ਮੁੜ ਦੁਹਰਾਇਆ ਕਿ ਯੂਨਾਇਟੇਡ ਸਿੱਖ ਇਹਨਾਂ ਸਿੱਖ ਪਰਿਵਾਰਾਂ ਦੀ ਭਲਾਈ ਵਾਸਤੇ ਕੰਮ ਕਰਨ ਲਈ ਵਚਨਬੱਧ ਹੈ ਤੇ ਇਹ ਪਰਿਵਾਰ ਜਿਹਨਾਂ ਦੀ ਗਿਣਤੀ ਸ਼ਿਲਾਂਗ ਵਿਚ ਬਹੁ ਨਿਗੂਣੀ ਹੈ, ਦੀ ਰਾਖੀ ਵਾਸਤੇ ਜੋ ਵੀ ਕਰਨਾ ਪਿਆ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement