
ਸਵ. ਤਾਰਾ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਮੁੰਬਈ ਵਿਖੇ ਕੀਤਾ ਜਾਵੇਗਾ।
ਮੁੰਬਈ - ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਸਾਬਕਾ ਵਿਧਾਇਕ ਤਾਰਾ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਰੀਬ ਇੱਕ ਮਹੀਨੇ ਤੋਂ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਜੇਰੇ ਇਲਾਜ ਹਨ। ਉਹਨਾਂ ਨੇ 81 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਿਆ। ਭਾਜਪਾ ਨੇਤਾ ਕੇ. ਸੋਮਈਆ ਨੇ ਦੱਸਿਆ ਕਿ ਤਾਰਾ ਸਿੰਘ ਨੇ ਮੁੰਬਈ ਦੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ।
Former Maharashtra BJP MLA Sardar Tara Singh
ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ ਕਈ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਸਨ। ਉਹ ਮੁੰਬਈ ਦੇ ਮੁਲੁੰਡ ਵਿਧਾਨ ਸਭਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਸਨ। ਸ. ਤਾਰਾ ਸਿੰਘ ਦੇ ਅਕਾਲ ਚਲਾਣੇ 'ਤੇ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਜੀ ਜਥੇਦਾਰ ਸ੍ਰੀ ਹਜ਼ੂਰ ਸਾਹਿਬ, ਸੰਤ ਬਾਬਾ ਨਰਿੰਦਰ ਸਿੰਘ ਜੀ ਮੁਖੀ ਗੁਰਦੁਆਰਾ ਲੰਗਰ ਸਾਹਿਬ,
Former Maharashtra BJP MLA Sardar Tara Singh
ਸੰਤ ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਵਾਲੇ, ਭੁਪਿੰਦਰ ਸਿੰਘ ਮਿਨਹਾਸ ਪ੍ਰਧਾਨ ਤਖ਼ਤ ਸੱਚਖੰਡ ਬੋਰਡ ਨੰਦੇੜ, ਗੁਰਵਿੰਦਰ ਸਿੰਘ ਬਾਵਾ ਮੀਤ ਪ੍ਰਧਾਨ, ਰਵਿੰਦਰ ਸਿੰਘ ਬੁੰਗਈ ਸਕੱਤਰ ਤਖ਼ਤ ਸੱਚਖੰਡ ਬੋਰਡ ਨੰਦੇੜ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਵ. ਤਾਰਾ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਮੁੰਬਈ ਵਿਖੇ ਕੀਤਾ ਜਾਵੇਗਾ।