8 ਮਹੀਨਿਆਂ ਵਿਚ ਪਾਕਿਸਤਾਨ ਨੇ 3186 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ
Published : Sep 19, 2020, 6:46 pm IST
Updated : Sep 19, 2020, 6:51 pm IST
SHARE ARTICLE
Over 3,000 Ceasefire Violations By Pakistan Along LoC
Over 3,000 Ceasefire Violations By Pakistan Along LoC

ਸਾਲ ਦੇ ਸ਼ੁਰੂਆਤੀ  ਛੇ ਮਹੀਨਿਆਂ ਵਿਚ ਜੰਗਬੰਦੀ ਦੀ ਉਲੰਘਣਾ ਦੇ ਕੁੱਲ 2,432 ਮਾਮਲੇ ਆਏ

ਸ੍ਰੀਨਗਰ: ਭਾਰਤ-ਚੀਨ ਸਰਹੱਦ ‘ਤੇ ਤਣਾਅ ਦੌਰਾਨ ਪਿਛਲੇ ਅੱਠ ਮਹੀਨਿਆਂ (1 ਜਨਵਰੀ ਤੋਂ 7 ਸਤੰਬਰ ਤੱਕ) ਵਿਚ ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਜੰਮੂ-ਕਸ਼ਮੀਰ ਵਿਚ 3,186 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। 17 ਸਾਲਾਂ ਵਿਚ ਇਹ ਸਭ ਤੋਂ ਜ਼ਿਆਦਾ ਵਾਰ ਹੋਇਆ ਹੈ। 2003 ਵਿਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਜੰਗਬੰਦੀ ਸਮਝੌਤੇ ਨੂੰ ਭੰਗ ਕਰ ਦਿੱਤਾ ਸੀ।

Indian ArmyIndian Army

ਜੰਗਬੰਦੀ ਦੀ ਉਲੰਘਣਾ ਤੋਂ ਇਲਾਵਾ 1 ਜਨਵਰੀ ਤੋਂ 31 ਅਗਸਤ ਤੱਕ ਜੰਮੂ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕਰਾਸ ਬਾਡਰ ਫਾਇਰਿੰਗ ਦੀਆਂ ਵੀ 242 ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਜਾਣਕਾਰੀ ਰਾਜ ਸਭਾ ਵਿਚ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਦਿੱਤੀ ਹੈ। ਹਾਲਾਂਕਿ ਕੇਂਦਰੀ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਜਦੋਂ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਫੌਜ ਨੇ ਇਸ ਦਾ ਠੋਕਵਾਂ ਜਵਾਬ ਦਿੱਤਾ ਹੈ।

ArmyArmy

ਇਸ ਤੋਂ ਇਲਾਵਾ ਭਾਰਤ ਨੇ ਢੁੱਕਵੇਂ ਮਾਧਿਅਮ ਅਤੇ ਚੈਨਲਾਂ ਦੀ ਵਰਤੋਂ ਕਰਦਿਆਂ ਪਾਕਿਸਤਾਨੀ ਅਧਿਕਾਰੀਆਂ ਦੇ ਸਾਹਮਣੇ ਇਹਨਾਂ ਮੁੱਦਿਆਂ ਨੂੰ ਚੁੱਕਦਿਆਂ ਆਪਣਾ ਵਿਰੋਧ ਜਤਾਇਆ ਹੈ। ਇਸ ਸਾਲ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਵਿਚ ਫੌਜ ਦੇ ਅੱਠ ਜਵਾਨ ਸ਼ਹੀਦ ਹੋਏ। ਇਹਨਾਂ ਤੋਂ ਇਲਾਵਾ ਦੋ ਜ਼ਖਮੀ ਹੋਏ।

ArmyArmy

ਸ਼ੁੱਕਰਵਾਰ (18 ਸਤੰਬਰ) ਦੀ ਸ਼ਾਮ ਨੂੰ ਕੰਟਰੋਲ ਰੇਖਾ ਦੇ ਨੇੜਲੇ ਇਕ ਪਿੰਡ ਵਿਚ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿਚ ਇਕ ਔਰਤ ਜ਼ਖਮੀ ਹੋ ਗਈ। ਇਸ ਤੋਂ ਪਹਿਲਾਂ ਉੱਤਰੀ ਕਸ਼ਮੀਰ ਦੇ ਗੁਰੇਜ਼ ਸੈਕਟਰ ਵਿਚ ਭਾਰੀ ਗੋਲੀਬਾਰੀ ਹੋਈ ਸੀ। ਇਸ ਸਾਲ ਜੂਨ ਤਕ ਯਾਨੀ ਸ਼ੁਰੂਆਤੀ  ਛੇ ਮਹੀਨਿਆਂ ਵਿਚ ਜੰਗਬੰਦੀ ਦੀ ਉਲੰਘਣਾ ਦੇ ਕੁੱਲ 2,432 ਮਾਮਲੇ ਦਰਜ ਕੀਤੇ ਗਏ।

Army Army

ਅਗਲੇ ਮਹੀਨਿਆਂ ਵਿਚ ਜੰਗਬੰਦੀ ਦੀ ਉਲੰਘਣਾ ਦੀ ਗਿਣਤੀ ਵਿਚ ਮਾਮੂਲੀ ਕਮੀ ਆਈ ਹੈ। ਇਸ ਦੇ ਪਿੱਛੇ ਦਾ ਮੂਲ ਕਾਰਨ ਕੋਵਿਡ ਮਹਾਂਮਾਰੀ ਹੈ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਨਾਲ ਤਿੰਨ ਲੱਖ ਲੋਕ ਅਤੇ ਭਾਰਤ ਵਿਚ 53 ਲੱਖ ਤੋਂ ਵੱਧ ਲੋਕ ਪ੍ਰਭਾਵਤ ਹੋਏ ਹਨ। ਸਾਲ 2019 ਵਿਚ ਜੰਗਬੰਦੀ ਦੀ ਉਲੰਘਣਾ ਦੀਆਂ 2000 ਦੇ ਕਰੀਬ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement