
ਤਿੰਨੋਂ ਅਤਿਵਾਦੀ ਦੱਖਣੀ ਕਸ਼ਮੀਰ ਦੇ ਵਸਨੀਕ ਹਨ ਅਤੇ ਉਨ੍ਹਾਂ ਦੀ ਉਮਰ 19 ਤੋਂ 25 ਸਾਲ ਦੇ ਵਿਚਕਾਰ ਹੈ।
ਜੰਮੂ: ਪਾਕਿਸਤਾਨ ਵਿਚ ਮੌਜੂਦ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਤਿੰਨ ਅਤਿਵਾਦੀਆਂ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਅਤਿਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਅਸਲਾ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।
3 militants from south Kashmir arrested in Rajouri
ਅਤਿਵਾਦ ਵਿਰੋਧੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਨ੍ਹਾਂ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜੰਮੂ ਕਸ਼ਮੀਰ ਦੇ ਆਈਜੀਪੀ ਮੁਕੇਸ਼ ਸਿੰਘ ਨੇ ਕਿਹਾ ਹੈ ਕਿ ਅਤਿਵਾਦੀਆਂ ਕੋਲੋਂ ਦੋ ਏਕੇ -56 ਰਾਈਫਲਾਂ, ਦੋ ਪਿਸਤੌਲ, ਚਾਰ ਗ੍ਰੇਨੇਡ ਅਤੇ 1 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਅਤਿਵਾਦੀ ਦੱਖਣੀ ਕਸ਼ਮੀਰ ਦੇ ਵਸਨੀਕ ਹਨ ਅਤੇ ਉਨ੍ਹਾਂ ਦੀ ਉਮਰ 19 ਤੋਂ 25 ਸਾਲ ਦੇ ਵਿਚਕਾਰ ਹੈ।