
ਹੈਡਮਾਸਟਰ ਦੇ ਖਿਲਾਫ਼ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਕਟਿਹਾਰ: ਬਿਹਾਰ (Bihar) ਦੇ ਕਟਿਹਾਰ ਜ਼ਿਲ੍ਹੇ ਵਿਚ ਕੁਝ ਲੋਕਾਂ ਵੱਲੋਂ ਇਕ ਸਕੂਲ ਦੇ ਮੁੱਖ ਅਧਿਆਪਕ (School Headmaster) ਦੀ ਕੁੱਟਮਾਰ ਕੀਤੀ ਗਈ ਹੈ। ਹੈੱਡਮਾਸਟਰ 'ਤੇ ਆਪਣੇ ਹੀ ਸਕੂਲ ਦੀ ਨਾਬਾਲਗ ਵਿਦਿਆਰਥਣ (Minor student) ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਗਿਆ ਹੈ। ਦੋਸ਼ੀ ਹੈੱਡਮਾਸਟਰ ਦੇ ਖਿਲਾਫ਼ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ (Arrest) ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫਸਰ ਤਾਇਨਾਤ
Rape Case
ਘਟਨਾ ਜ਼ਿਲ੍ਹੇ ਦੇ ਪਿਪਰੀ ਬਹੀਅਰ ਪ੍ਰਾਇਮਰੀ ਸਕੂਲ ਦੀ ਹੈ। ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਕੂਲ ਦੇ ਮੁੱਖ ਅਧਿਆਪਕ ਨੇ ਚੌਥੀ ਜਮਾਤ ਵਿਚ ਪੜ੍ਹਦੀ 12 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਲੜਕੀ ਦੀ ਆਵਾਜ਼ ਸੁਣ ਕੇ ਕੁਝ ਲੋਕ ਕਮਰੇ ਵਲ ਭੱਜੇ ਅਤੇ ਦੋਸ਼ੀ ਹੈੱਡਮਾਸਟਰ ਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਹਾਈ ਕਮਾਨ ਨੂੰ ਭੇਜਿਆ ਨਵੇਂ CM ਦਾ ਨਾਂ, ਥੋੜ੍ਹੀ ਦੇਰ 'ਚ ਹੋਵੇਗਾ ਐਲਾਨ
ਇਸ ਦੌਰਾਨ ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹ ਸਕੂਲ ਦੇ ਬਾਹਰ ਇਕੱਠੇ ਹੋ ਗਏ। ਕੁਝ ਦੇਰ ਬਾਅਦ ਪੁਲਿਸ ਵੀ ਉੱਥੇ ਪਹੁੰਚ ਗਈ ਅਤੇ ਪੁਲਿਸ ਜਦ ਮੁਲਜ਼ਮਾਂ ਨੂੰ ਆਪਣੇ ਨਾਲ ਲਿਜਾਣ ਲਈ ਬਾਹਰ ਲੈ ਕੇ ਆਈ ਤਾਂ ਲੋਕਾਂ ਨੇ ਮੁਲਜ਼ਮਾਂ ਉੱਤੇ ਹਮਲਾ ਕਰ ਦਿੱਤਾ। ਭੀੜ ਨੇ ਮੁਲਜ਼ਮ 'ਤੇ ਲਾਠੀਆਂ ਨਾਲ ਹਮਲਾ ਕੀਤਾ ਅਤੇ ਪੁਲਿਸ ਦੇ ਸਾਹਮਣੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਦੋਸ਼ੀਆਂ ਨੂੰ ਭੀੜ ਤੋਂ ਛੁਡਾਇਆ ਅਤੇ ਆਪਣੇ ਨਾਲ ਲੈ ਗਈ।
Arrested
ਇਹ ਵੀ ਪੜ੍ਹੋ: ਸਾਂਝਾ ਸੁਨਹਿਰਾ ਪੰਜਾਬ ਮੰਚ ਨੇ ਮਾਨਸਾ ਵਿਖੇ ਕੀਤੀ ਜਨਤਕ ਮੈਂਬਰਾਂ ਨਾਲ ਮੀਟਿੰਗ
ਦੋਸ਼ੀ ਹੈੱਡਮਾਸਟਰ ਦਾ ਕਹਿਣਾ ਹੈ ਕਿ ਜਦੋਂ ਉਹ ਲੜਕੀ ਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਹ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕਾ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਕੂਲ ਵਿਚ ਕਿਸੇ ਲੜਕੀ ਨਾਲ ਛੇੜਛਾੜ (Molestation) ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਲਈ, ਜਦੋਂ ਲੋਕਾਂ ਨੂੰ ਬੱਚੇ ਨਾਲ ਛੇੜਛਾੜ ਹੋਣ ਦੀ ਜਾਣਕਾਰੀ ਮਿਲੀ, ਤਾਂ ਉਹ ਗੁੱਸੇ ਵਿੱਚ ਆ ਗਏ।ਕਟਿਹਾਰ ਦੀ ਏਐਸਪੀ ਰਸ਼ਮੀ ਨੇ ਮੀਡੀਆ ਨੂੰ ਦੱਸਿਆ ਕਿ ਪੀੜਤਾ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਅਤੇ ਬਰਾੜੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ।