ਉਮੀਦ ਹੈ ਕਿ ਪਾਰਟੀ ਨੂੰ ਨੁਕਸਾਨ ਪਹੁੰਚਾੳਣ ਵਾਲਾ ਕਦਮ ਨਹੀਂ ਚੁੱਕਣਗੇ ਕੈਪਟਨ- CM ਅਸ਼ੋਕ ਗਹਿਲੋਤ
Published : Sep 19, 2021, 12:02 pm IST
Updated : Sep 19, 2021, 12:02 pm IST
SHARE ARTICLE
 Ashok Gehlot
Ashok Gehlot

ਉਮੀਦ ਹੈ ਕਿ ਕੈਪਟਨ ਪਾਰਟੀ ਦੇ ਹਿੱਤ ਦਾ ਸੋਚਣਗੇ

 

ਨਵੀਂ ਦਿੱਲੀ: ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿੱਚ ਇਸ ਅਹੁਦੇ ਲਈ ਹਲਚਲ ਅਤੇ ਹੇਰਾਫੇਰੀ ਤੇਜ਼ ਹੋ ਗਈ ਹੈ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇਸ ਬਾਰੇ ਵਿਚਾਰ- ਵਟਾਂਦਰਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਇੱਕ ਵੱਡਾ ਬਿਆਨ ਪੰਜਾਬ ਵਿੱਚ ਰਾਜਨੀਤਿਕ ਉਥਲ -ਪੁਥਲ ਦੇ ਵਿਚਕਾਰ ਸਾਹਮਣੇ ਆਇਆ ਹੈ।

 

Ashok GehlotAshok Gehlot

 

ਸੀਐਮ ਗਹਿਲੋਤ ਨੇ ਟਵੀਟ ਕਰਦਿਆਂ  ਕਿਹਾ ਕਿ ਮੈਨੂੰ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਜਿਹਾ ਕੋਈ ਕਦਮ ਨਹੀਂ ਚੁੱਕਣਗੇ, ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੇ ਖ਼ੁਦ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਸਾਢੇ ਨੌ ਸਾਲ ਮੁੱਖ ਮੰਤਰੀ ਵਜੋਂ ਰੱਖਿਆ ਸੀ।

 

ਉਨ੍ਹਾਂ ਨੇ ਆਪਣੀ ਯੋਗਤਾ ਦੇ ਅਨੁਸਾਰ ਕੰਮ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ। ਹਾਈਕਮਾਂਡ ਨੂੰ ਕਈ ਵਾਰ ਵਿਧਾਇਕਾਂ ਅਤੇ ਆਮ ਜਨਤਾ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਪਾਰਟੀ ਦੇ ਹਿੱਤ ਵਿੱਚ ਫੈਸਲੇ ਲੈਣੇ ਪੈਂਦੇ ਹਨ। ਮੈਂ ਨਿੱਜੀ ਤੌਰ 'ਤੇ ਇਹ ਵੀ ਮੰਨਦਾ ਹਾਂ ਕਿ ਕਾਂਗਰਸ ਪ੍ਰਧਾਨ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਕਈ ਨੇਤਾਵਾਂ ਦੀ ਨਾਰਾਜ਼ਗੀ ਨੂੰ ਦੂਰ ਕਰਨ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਚੋਣ ਕਰਦਾ ਹੈ।

 

CM PUNJABAmarinder Singh

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement