ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼
Published : Sep 19, 2021, 12:08 pm IST
Updated : Sep 19, 2021, 12:08 pm IST
SHARE ARTICLE
Gurdwara Bangla Sahib
Gurdwara Bangla Sahib

ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਲਾਇਆ ਦੋਸ਼

ਨਵੀਂ ਦਿੱਲੀ : ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਦਿਤਾ ਹੈ। ਚਾਣਕਿਆਪੁਰੀ ਦੇ ਸਬ-ਡਵੀਜਨਲ ਮੈਜਿਸਟਰੇਟ (ਐਸ.ਡੀ.ਐਮ.) ਨੇ 16 ਸਤੰਬਰ ਨੂੰ ਇਹ ਆਦੇਸ਼ ਜਾਰੀ ਕੀਤਾ ਸੀ, ਜਿਸ ’ਚ ਕਿਹਾ ਗਿਆ ਹੈ ਕਿ ਕਾਰਜਕਾਰੀ ਮੈਜਿਸਟਰੇਟ ਵਲੋਂ ਪੇਸ਼ ਇਕ ਰੀਪੋਰਟ ’ਚ ਦੇਖਿਆ ਗਿਆ ਕਿ ਬੰਗਲਾ ਸਾਹਿਬ ਗੁਰਦੁਆਰੇ ਦੇ ਪ੍ਰਬੰਧਨ ਨੇ ਡੀ.ਡੀ.ਐਮ.ਏ. ਦੇ ਨਿਰਦੇਸ਼ਾਂ ਦਾ ਉਲੰਘਣ ਕਰਦੇ ਹੋਏ ‘ਗੁਰਦੁਆਰੇ ਅੰਦਰ ਸੰਗਤ/ਅਰਦਾਸ ਦੀ ਮਨਜ਼ੂਰੀ ਦਿਤੀ।’’

Corona Virus Corona Virus

ਆਦੇਸ਼ ’ਚ ਬੰਗਲਾ ਸਾਹਿਬ ਗੁਰਦੁਆਰੇ ਨੂੰ ਤੁਰਤ ਪ੍ਰਭਾਵ ਨਾਲ ਸੰਗਤਾਂ ਲਈ ਬੰਦ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਦੇ ਇਸ ਆਦੇਸ਼ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਬੰਧਤ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ.) ਨੇ ਪਹਿਲਾਂ ਧਾਰਮਕ ਸਥਾਨਾਂ ਨੂੰ ਮੁੜ ਖੋਲ੍ਹਣ ਦਾ ਆਦੇਸ਼ ਦਿਤਾ ਸੀ ਪਰ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸੰਗਤਾਂ ਦੇ ਪ੍ਰਵੇਸ਼ ਨੂੰ ਮਨਜ਼ੂਰੀ ਨਹੀਂ ਦਿਤੀ ਸੀ।

MANJIDER SIRSAMANJIDER SIRSA

ਇਸ ਵਿਚ, ਸ਼੍ਰੋਮਣੀ ਅਕਾਲੀ ਦਲ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਚਾਣਕਿਆਪੁਰੀ ਐਸ.ਡੀ.ਐਮ. ਦੇ ਆਦੇਸ਼ ’ਤੇ ਨਾਰਾਜ਼ਗੀ ਜਤਾਈ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਜ਼ਿਲ੍ਹੇ ਦੇ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਟਵਿੱਟਰ ’ਤੇ ਇਕ ਵੀਡੀਉ ਸੰਦੇਸ਼ ’ਚ ਉਨ੍ਹਾਂ ਕਿਹਾ,‘‘ਐਸ.ਡੀ.ਐਮ. ਚਾਣਕਿਆਪੁਰੀ ਵਲੋਂ ਇਹ ਆਦੇਸ਼ ਪਾਸ ਕਰ ਕੇ ਕੋਰੋਨਾ ਉਲੰਘਣ ਦੇ ਦੋਸ਼ ’ਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਲਈ ਕਾਰਵਾਈ ਕੀਤੀ ਗਈ।

Arvind KejriwalArvind Kejriwal

ਅਸੀਂ ਦਿੱਲੀ ਸਰਕਾਰ ਦੀ ਇਸ ਬੀਮਾਰ ਮਾਨਸਿਕਤਾ ਦੀ ਨਿੰਦਾ ਕਰਦੇ ਹਾਂ ਅਤੇ ਅਰਵਿੰਦ ਕੇਜਰੀਵਾਲ ਜੀ ਨਾਲ ਸਬੰਧਤ ਡੀ.ਸੀ. ਅਤੇ ਐਸ.ਡੀ.ਐਮ. ਗੀਤਾ ਗਰੋਵਰ ਵਿਰੁਧ ਸਖ਼ਤ ਕਾਰਵਾਈਦੀ ਮੰਗ ਕਰਦੇ ਹਨ।’’ ਸਿਰਸਾ ਨੇ ਕਿਹਾ ਕਿ ਉਸ ਗੁਰਦੁਆਰੇ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ, ਜਿਸ ਨੇ ਕੋਰੋਨਾ ਦੀ ਦੂਜੀ ਲਹਿਰ ਅਤੇ ਤਾਲਾਬੰਦੀ ਦੌਰਾਨ ਲੰਗਰ ਦਾ ਆਯੋਜਨ, ਮਰੀਜ਼ਾਂ ਲਈ ਬਿਸਤਰਿਆਂ ਦੀ ਵਿਵਸਥਾ ਕਰ ਕੇ ਕਈ ਲੋਕਾਂ ਦੀ ਮਦਦ ਕੀਤੀ ਹੈ। ਚਾਣਕਿਆਪੁਰੀ ਐਸ.ਡੀ.ਐਮ. ਦਫ਼ਤਰ ਨੇ ਹਾਲਾਂਕਿ ਕਿਹਾ ਕਿ ਜੋ ਕੁੱਝ ਵੀ ਹੋਇਆ ਹੈ, ਉਹ ਡੀ.ਡੀ.ਐਮ.ਏ. ਦੇ ਆਦੇਸ਼ ਅਨੁਸਾਰ ਹੋਇਆ ਹੈ। ਉਸ ਨੇ ਇਸ ’ਤੇ ਹੋਰ ਟਿਪਣੀ ਕਰਨ ਤੋਂ ਇਨਕਾਰ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement