ਨਾਈਜੀਰੀਆ 'ਚ ਵੱਡਾ ਸੜਕ ਹਾਦਸਾ, ਆਪਸ ਵਿਚ ਟਕਰਾਏ ਤਿੰਨ ਵਾਹਨ, 19 ਮੌਤਾਂ
Published : Sep 19, 2022, 12:18 pm IST
Updated : Sep 19, 2022, 12:18 pm IST
SHARE ARTICLE
Big road accident in Nigeria
Big road accident in Nigeria

8 ਲੋਕ ਗੰਭੀਰ ਜ਼ਖਮੀ

 

ਅਬੂਜਾ— ਨਾਈਜੀਰੀਆ ਦੀ ਰਾਜਧਾਨੀ ਅਬੂਜਾ 'ਚ ਤਿੰਨ ਵਾਹਨਾਂ ਦੀ ਟੱਕਰ 'ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਫੈਡਰਲ ਰੋਡ ਸੇਫਟੀ ਕੋਰ ਦੇ ਕਾਰਜਕਾਰੀ ਰਾਸ਼ਟਰੀ ਮੁਖੀ ਦਾਉਦਾ ਬੀਯੂ ਨੇ ਘਟਨਾ ਸਥਾਨ ਦੇ ਦੌਰੇ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਤਵਾਰ ਨੂੰ ਅਬੂਜਾ ਦੇ ਬਾਹਰਵਾਰ ਯੰਗੋਜ਼ੀ-ਗਵਾਗਵਾਲਦਾ ਸੜਕ 'ਤੇ ਦੋ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ।

ਖਬਰਾਂ ਮੁਤਾਬਕ ਤਿੰਨ ਵਾਹਨਾਂ ਦੀ ਟੱਕਰ ਕਾਰਨ ਅੱਗ ਲੱਗ ਗਈ। ਇਹ ਹਾਦਸਾ ਓਵਰ ਸਪੀਡ ਅਤੇ ਗਲਤ ਤਰੀਕੇ ਨਾਲ ਓਵਰਟੇਕ ਕਰਨ ਕਾਰਨ ਵਾਪਰਿਆ। ਲਾਸ਼ਾਂ ਜ਼ਿਆਦਾ ਸੜ ਜਾਣ ਕਾਰਨ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਅਧਿਕਾਰੀਆਂ ਨੇ ਕਿਹਾ ਕਿ ਲਾਸ਼ਾਂ ਨੂੰ ਸੁਰੱਖਿਅਤ ਨਹੀਂ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ 19 ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਈਜੀਰੀਆ ਵਿੱਚ ਸੜਕ ਹਾਦਸਿਆਂ ਦੀਆਂ ਰਿਪੋਰਟਾਂ ਆਉਂਦੀਆਂ ਹਨ, ਜੋ ਅਕਸਰ ਓਵਰਲੋਡਿੰਗ, ਮਾੜੀ ਸੜਕ ਦੀ ਸਥਿਤੀ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਹੁੰਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement