ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾ ਕੈਪਟਨ ਅਮਰਿੰਦਰ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ 
Published : Sep 19, 2022, 2:53 pm IST
Updated : Sep 19, 2022, 2:53 pm IST
SHARE ARTICLE
 Captain Amarinder met JP Nadda before joining the BJP
Captain Amarinder met JP Nadda before joining the BJP

ਸ਼ਾਮ ਨੂੰ ਭਾਜਪਾ ਵਿਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ

 

ਨਵੀਂ ਦਿੱਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਆਪਣੀ ਨਵੀਂ ਬਣੀ ਪਾਰਟੀ ਪੀਐੱਲਸੀ ਨੂੰ ਭੰਗ ਕਰਨ ਤੋਂ ਬਾਅਦ ਅੱਜ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਉਹਨਾਂ ਦੇ ਨਾਲ ਉਹਨਾਂ ਦੀ ਧੀ ਜੈਇੰਦਰ ਕੌਰ ਤੇ ਬੇਟਾ ਰਣਇੰਦਰ ਸਿੰਘ ਤੇ ਸਾਬਕਾ ਕਾਂਗਰਸੀ ਮੰਤਰੀ ਵੀ ਸ਼ਾਮਲ ਹੋਣਗੇ। 

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਛੱਡ ਦਿੱਤੀ ਸੀ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਕੇ ਪੀਐਲਸੀ ਦਾ ਗਠਨ ਕੀਤਾ ਸੀ। ਪੀਐਲਸੀ ਨੇ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ, ਇਸ ਦਾ ਕੋਈ ਵੀ ਉਮੀਦਵਾਰ ਜਿੱਤ ਨਹੀਂ ਸਕਿਆ ਅਤੇ ਕੈਪਟਨ ਅਮਰਿੰਦਰ ਸਿੰਘ ਖ਼ੁਦ ਵੀ ਆਪਣੇ ਗੜ੍ਹ ਪਟਿਆਲਾ ਸਿਟੀ ਸੀਟ ਤੋਂ ਹਾਰ ਗਏ ਸਨ।  

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement