
ਲੜਕੀ ਦੀ ਕਰਵਾਈ ਜਾ ਰਹੀ ਮੈਡੀਕਲ ਜਾਂਚ
ਯੂਪੀ- ਨੋਇਡਾ ਵਿਚ ਇੱਕ ਨਾਬਾਲਗ ਲੜਕੇ ਵੱਲੋਂ 13 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਥਾਣਾ ਸਦਰ ਦੇ ਇਲਾਕੇ 'ਚ ਰਹਿਣ ਵਾਲੀ ਪੀੜਤ ਲੜਕੀ ਦੇ ਪਿਤਾ ਨੇ ਮਾਮਲਾ ਦਰਜ ਕਰਵਾਇਆ ਹੈ ਕਿ ਮੁਲਜ਼ਮ ਨੇ ਸਫ਼ਾਈ ਦਾ ਕੰਮ ਕਰਵਾਉਣ ਦੇ ਬਹਾਨੇ ਲੜਕੀ ਨੂੰ ਬੁਲਾਇਆ ਤੇ ਉਸ ਨਾਲ ਬਲਾਤਕਾਰ ਕੀਤਾ। ਪੀੜਤ ਲੜਕੀ ਦੇ ਪਿਤਾ ਨੇ ਇਹ ਆਰੋਪ ਵੀ ਲਗਾਇਆ ਕਿ ਮੁਲਜ਼ਮ ਨੇ ਉਸ ਦੀ ਬੇਟੀ ਦੀ ਅਸ਼ਲੀਲ ਵੀਡੀਓ ਵੀ ਬਣਾਈ।
ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਅਕ ਸਰਟੀਫਿਕੇਟ ਅਨੁਸਾਰ ਮੁਲਜ਼ਮ ਨਾਬਾਲਗ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।