Train Accident: ਵੱਡਾ ਰੇਲ ਹਾਦਸਾ: ਮਥੁਰਾ 'ਚ ਮਾਲ ਗੱਡੀ ਦੇ 25 ਡੱਬੇ ਪਟੜੀ ਤੋਂ ਉਤਰੇ
Published : Sep 19, 2024, 8:13 am IST
Updated : Sep 19, 2024, 8:13 am IST
SHARE ARTICLE
Major train accident: 25 coaches of a goods train derailed in Mathura
Major train accident: 25 coaches of a goods train derailed in Mathura

Train Accident: ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦਿੱਲੀ-ਮੁੰਬਈ ਲਾਈਨ 'ਤੇ ਵਾਪਰਿਆ

 

Train Accident: ਵਰਿੰਦਾਵਨ ਰੇਲਵੇ ਸਟੇਸ਼ਨ ਤੋਂ ਕਰੀਬ 800 ਮੀਟਰ ਅੱਗੇ ਇਕ ਮਾਲ ਗੱਡੀ ਦੇ 25 ਡੱਬੇ ਪਟੜੀ ਤੋਂ ਉਤਰ ਗਏ। ਇਹ ਮਾਲ ਗੱਡੀ ਕੋਲਾ ਲੈ ਕੇ ਜਾ ਰਹੀ ਸੀ। ਇਹ ਘਟਨਾ ਰਾਤ ਕਰੀਬ 8 ਵਜੇ ਵਾਪਰੀ। ਇਸ ਕਾਰਨ ਉਸ ਰੂਟ ਦੀ ਸਮੁੱਚੀ ਆਵਾਜਾਈ ਪ੍ਰਭਾਵਿਤ ਹੋਈ ਹੈ।ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਵਰਿੰਦਾਵਨ ਰੇਲਵੇ ਸਟੇਸ਼ਨ ਮਥੁਰਾ ਜ਼ਿਲ੍ਹੇ ਵਿੱਚ ਆਉਂਦਾ ਹੈ। ਇਹ ਇੱਕ ਪ੍ਰਮੁੱਖ ਰੇਲ ਮਾਰਗ ਹੈ ਜਿਸ ਰਾਹੀਂ ਰੇਲ ਗੱਡੀਆਂ ਪੱਛਮ ਵੱਲ ਜਾਂਦੀਆਂ ਹਨ। ਇਸ ਵਿੱਚ ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਯੂਪੀ ਦੇ ਕੁਝ ਹਿੱਸੇ ਸ਼ਾਮਲ ਹਨ।

ਰਿਪੋਰਟਾਂ ਮੁਤਾਬਕ ਟਰੇਨ 'ਚੋਂ ਕੋਲਾ ਹਰ ਪਾਸੇ ਫੈਲ ਗਿਆ ਹੈ। ਰਸਤਾ ਸਾਫ਼ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ। ਇਸ ਵਿੱਚ ਇੰਜਣ ਸਮੇਤ 59 ਕੋਚ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦਿੱਲੀ-ਮੁੰਬਈ ਲਾਈਨ 'ਤੇ ਵਾਪਰਿਆ।

ਇਸ ਰੂਟ 'ਤੇ ਕਰਨਾਟਕ ਐਕਸਪ੍ਰੈਸ ਕਰੀਬ 2 ਘੰਟੇ ਦੇਰੀ ਨਾਲ ਚੱਲ ਰਹੀ ਹੈ। ਇਸ ਨਾਲ ਕਰੀਬ 15 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਆਗਰਾ ਦੇ ਡੀਆਈਏਆਰ ਤੇਜ ਪ੍ਰਕਾਸ਼ ਅਗਰਵਾਲ ਨੇ ਕਿਹਾ ਹੈ ਕਿ ਅਪ-ਡਾਊਨ ਦੋਵਾਂ ਲਾਈਨਾਂ 'ਤੇ ਟਰੇਨਾਂ ਦਾ ਸੰਚਾਲਨ ਰੋਕ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਤੀਜੀ ਲਾਈਨ 'ਤੇ ਵੀ.ਉਨ੍ਹਾਂ ਦੱਸਿਆ ਕਿ ਰੇਲ ਗੱਡੀਆਂ ਚੌਥੀ ਲਾਈਨ ਤੋਂ ਚੱਲ ਰਹੀਆਂ ਹਨ। ਉਨ੍ਹਾਂ ਇਸ ਘਟਨਾ ਦੇ ਕਾਰਨਾਂ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਅਜਿਹੀ ਹੀ ਇੱਕ ਘਟਨਾ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਸਾਹਮਣੇ ਆਈ ਹੈ। ਉੱਥੇ ਹੀ ਮਾਲ ਗੱਡੀ ਦੇ ਵੀ ਕਈ ਡੱਬੇ ਪਟੜੀ ਤੋਂ ਉਤਰ ਗਏ ਹਨ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਘਟਨਾ ਨਰਾਇਣਪੁਰ ਅਨੰਤ ਸਟੇਸ਼ਨ ਨੇੜੇ ਵਾਪਰੀ।ਟਰੇਨ ਦੇ 4 ਡੱਬੇ ਪਟੜੀ ਤੋਂ ਉਤਰ ਗਏ। ਇਸ ਕਾਰਨ ਕਰੀਬ 13 ਟਰੇਨਾਂ ਦਾ ਰੂਟ ਬਦਲਿਆ ਗਿਆ ਹੈ। ਇਸ ਤੋਂ ਇਲਾਵਾ 3 ਟਰੇਨਾਂ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ। ਬੰਦ ਕੀਤੀਆਂ ਟਰੇਨਾਂ ਵਿੱਚ ਭਾਗਲਪੁਰ-ਮੁਜ਼ੱਫਰਪੁਰ ਐਕਸਪ੍ਰੈਸ ਅਤੇ ਸਮਸਤੀਪੁਰ-ਸੀਵਾਨ ਪੈਸੇਂਜਰ ਸ਼ਾਮਲ ਹਨ।

SHARE ARTICLE

ਏਜੰਸੀ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM
Advertisement