#MeToo : ਮੇਨਕਾ ਗਾਂਧੀ ਨੇ ਸਾਰੇ ਰਾਜਨੀਤਕ ਦਲਾਂ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ 
Published : Oct 19, 2018, 4:00 pm IST
Updated : Oct 19, 2018, 4:00 pm IST
SHARE ARTICLE
Maneka Gandhi
Maneka Gandhi

ਦੇਸ਼ ਵਿਚ ਚੱਲ ਰਹੇ ਮੀਟੂ ਮੁਹਿੰਮ 'ਤੇ ਸਰਗਰਮ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਸਾਰੇ ਰਾਸ਼ਟਰੀ ਅਤੇ ਖੇਤਰੀ ਦਲਾਂ ਨੂੰ ਪੱਤਰ ਲਿਖ ਕੇ ਇੱਥੇ ...

ਨਵੀਂ ਦਿੱਲੀ (ਭਾਸ਼ਾ) :- ਦੇਸ਼ ਵਿਚ ਚੱਲ ਰਹੇ ਮੀਟੂ ਮੁਹਿੰਮ 'ਤੇ ਸਰਗਰਮ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਸਾਰੇ ਰਾਸ਼ਟਰੀ ਅਤੇ ਖੇਤਰੀ ਦਲਾਂ ਨੂੰ ਪੱਤਰ ਲਿਖ ਕੇ ਇੱਥੇ ਯੋਨ ਸ਼ੋਸ਼ਣ ਦੇ ਮਾਮਲਿਆਂ ਨੂੰ ਦੇਖਣ ਲਈ ਇਕ ਅੰਦਰੂਨੀ ਸ਼ਿਕਾਇਤ ਕਮੇਟੀ ਨੂੰ ਗਠਨ ਕਰਨ ਲਈ ਕਿਹਾ ਗਿਆ ਹੈ। ਮੇਨਕਾ ਗਾਂਧੀ ਨੇ ਕਿਹਾ ਕਿ ਰਾਜਨੀਤਕ ਦਲਾਂ ਵਿਚ ਕੰਮ ਕਰ ਰਹੀ ਔਰਤਾਂ ਲਈ ਸੁਰੱਖਿਅਤ ਮਾਹੌਲ ਸੁਨਿਸਚਿਤ ਕੀਤਾ ਜਾਣਾ ਚਾਹੀਦਾ ਹੈ। ਉਹ ਇਸ ਤੋਂ ਪਹਿਲਾਂ ਮੀਟੂ ਨਾਲ ਜੁੜੇ ਮੁੱਦੇ ਨਿਪਟਾਉਣ ਲਈ ਇਕ ਕਮੇਟੀ ਦਾ ਪ੍ਰਸਤਾਵ ਕਰ ਚੁੱਕੀ ਹੈ ਪਰ ਇਸ ਕਮੇਟੀ ਨੂੰ ਅਜੇ ਤੱਕ ਪੀਐਮਓ ਨੇ ਹਰੀ ਝੰਡੀ ਨਹੀਂ ਦਿਤੀ ਹੈ।

Maneka GandhiManeka Gandhi

ਰਾਜਨੀਤਿਕ ਦਲਾਂ ਨੂੰ ਲਿਖੇ ਗਏ ਪੱਤਰ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਮੇਨਕਾ ਗਾਂਧੀ ਨੇ ਕਿਹਾ ਮੈਂ ਸਾਰੇ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਖੇਤਰੀ ਦਲਾਂ ਦੇ ਪ੍ਰਧਾਨਾਂ, ਇੰਚਾਰਜਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਗਠਨ ਕਰਨ, ਕਿਉਂਕਿ ਕੰਮ ਕਰਨ ਵਾਲੀ ਜਗ੍ਹਾ 'ਤੇ ਯੋਨ ਸ਼ੋਸ਼ਣ ਵਿਰੋਧੀ ਕਨੂੰਨ ਦੇ ਤਹਿਤ ਇਹ ਲਾਜ਼ਮੀ ਹੈ। ਉਨ੍ਹਾਂ ਨੇ ਰਾਜਨੀਤਕ ਦਲਾਂ ਦੀ ਵੈਬਸਾਈਟ ਉੱਤੇ ਅੰਦਰੂਨੀ ਕਮੇਟੀ ਦੀ ਸੂਚਨਾ ਦੇਣ ਨੂੰ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਆਪਣੇ ਦਫਤਰਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਰੋਜਗਾਰ ਦਿੰਦੀਆਂ ਹਨ, ਜਿਨ੍ਹਾਂ ਵਿਚ ਔਰਤਾਂ ਵੀ ਹੁੰਦੀਆਂ ਹਨ।

ਇਹ ਸਾਡਾ ਕਰਤੱਵ ਹੈ ਕਿ ਅਸੀਂ ਔਰਤਾਂ ਲਈ ਕੰਮਕਾਜ ਦਾ ਸੁਰੱਖਿਅਤ ਮਾਹੌਲ ਸੁਨਿਸਚਿਤ ਕਰੀਏ। ਉਨ੍ਹਾਂ ਨੇ ਇਸ ਸਬੰਧ ਵਿਚ 2013 ਦੇ ਐਕਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ  ਇਸ ਨੂੰ ਅਮਲ 'ਚ ਲਿਆਉਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਸਰਕਾਰ ਤੋਂ ਇਲਾਵਾ ਨਿਜੀ ਸੈਕਟਰ ਵਿਚ ਕਮੇਟੀ ਬਣਾਉਣ ਅਤੇ ਇਸ ਦੇ ਕਿਰਿਆਸ਼ੀਲਤਾ ਦੀ ਜਾਣਕਾਰੀ ਸਾਲਾਨਾ ਰਿਪੋਰਟ ਵਿਚ ਉਪਲੱਬਧ ਕਰਾਉਣ ਦੇ ਨਿਰਦੇਸ਼ ਦਿਤੇ ਗਏ ਹਨ।

ਮੇਨਕਾ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਯੋਨ ਸ਼ੋਸ਼ਣ ਰੋਕਣ ਲਈ ਬਣਾਈ ਗਈ ਕਮੇਟੀਆਂ ਦੇ ਮੈਬਰਾਂ ਦੀ ਸਿਖਲਾਈ ਦੀ ਵੀ ਵਿਵਸਥਾ ਕਰਦਾ ਹੈ। ਰਾਜਨੀਤਕ ਪਾਰਟੀਆਂ ਤੋਂ ਅਨੁਰੋਧ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਕਮੇਟੀ ਦਾ ਗਠਨ ਨਹੀਂ ਕੀਤਾ ਹੈ ਤਾਂ ਛੇਤੀ ਤੋਂ ਛੇਤੀ ਇਸ ਉੱਤੇ ਅਮਲ ਕਰਦੇ ਹੋਏ ਰਿਕਾਰਡ ਲਈ ਉਨ੍ਹਾਂ ਨੂੰ ਵੀ ਜਾਣੂ ਕਰਾਓ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement