
ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਲਖਨਊ: ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਮੰਗਲਵਾਰ ਨੂੰ ਜਾਂਚ ਟੀਮ ਨੇ ਘਟਨਾ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਸਿੱਟ ਨੇ ਲੋਕਾਂ ਨੂੰ ਇਹਨਾਂ ਸ਼ੱਕੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਵੀ ਕੀਤੀ ਹੈ।
Lakhimpur Kheri Case: SIT releases six pictures of suspects
ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖਰੀ ਪਾਰਟੀ ਬਣਾਉਣ ਦਾ ਐਲਾਨ
ਉੱਤਰ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਸ਼ੱਕੀਆਂ ਬਾਰੇ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਇਨਾਮ ਦਿੱਤੇ ਜਾਣਗੇ। ਪੁਲਿਸ ਨੇ ਇਸ ਸਬੰਧੀ ਜਾਰੀ ਪ੍ਰੈਸ ਨੋਟ ਵਿਚ ਕਿਹਾ ਹੈ ਕਿ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਵਜੋਂ ਉਚਿਤ ਰਕਮ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਸ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਜਾਣਕਾਰੀ ਸਾਂਝੀ ਕਰਨ ਲਈ ਪੁਲਿਸ ਵਲੋਂ ਨੰਬਰ ਵੀ ਜਾਰੀ ਕੀਤੇ ਗਏ ਹਨ।
Photo
ਹੋਰ ਪੜ੍ਹੋ: ਚੀਨ: ਬੱਚਿਆਂ ਦੀ ਗਲਤੀ ਲਈ ਮਾਪਿਆਂ ਨੂੰ ਮਿਲੇਗੀ ਸਜ਼ਾ, ਬਣ ਰਿਹਾ ਹੈ ਨਵਾਂ ਕਾਨੂੰਨ
ਦੱਸ ਦਈਏ ਕਿ ਤਿੰਨ ਅਕਤੂਬਰ ਨੂੰ ਹੋਈ ਇਸ ਘਟਨਾ ਵਿਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਘਟਨਾ ਦੀ ਦੁਨੀਆਂ ਭਰ ਵਿਚ ਨਿੰਦਾ ਕੀਤੀ ਗਈ।