
ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਵਜ਼ੀਰਾਬਾਦ ਪੁਲਿਸ ਸਟੇਸ਼ਨ 'ਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਜ਼ੀਰਾਬਾਦ ਇਲਾਕੇ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਦੀ 11 ਸਾਲਾ ਧੀ ਦਾ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਜਿਨਸੀ ਸ਼ੋਸ਼ਣ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਵਜ਼ੀਰਾਬਾਦ ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ ਇਕ ਵਿਅਕਤੀ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਸ ਦੀ 11 ਸਾਲਾ ਧੀ ਦਾ ਗੁਆਂਢ ਵਿਚ ਰਹਿਣ ਵਾਲੇ ਰਾਜੂ ਉਰਫ਼ ਬਿੱਗ ਸ਼ੋਅ ਨਾਂ ਦੇ ਨੌਜਵਾਨ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ ਹੈ। ਉਸ ਨੌਜਵਾਨ ਦੀ ਉਮਰ 28 ਸਾਲ ਹੈ ਅਤੇ ਉਹ ਗਾਂਧੀ ਵਿਹਾਰ ਵਿਚ ਕੁੱਕ ਦਾ ਕੰਮ ਕਰਦਾ ਹੈ। ਉਸ ਦੀ ਧੀ ਸੱਤਵੀਂ ਜਮਾਤ ਦੀ ਵਿਦਿਆਰਥਣ ਹੈ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਪਹਿਲਾਂ ਪੀੜਤਾ ਦਾ ਮੈਡੀਕਲ ਕਰਵਾਇਆ। ਇਸ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।