ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਦੀ ਖੁਦਕੁਸ਼ੀ ਮਾਮਲੇ ਵਿਚ ਫਰਾਰ ਆਰੋਪੀ ਰਾਹੁਲ ਨਵਲਾਨੀ ਗ੍ਰਿਫਤਾਰ
Published : Oct 19, 2022, 8:51 pm IST
Updated : Oct 19, 2022, 8:51 pm IST
SHARE ARTICLE
photo
photo

ਵੈਸ਼ਾਲੀ ਨੇ ਆਪਣੇ ਸੁਸਾਈਡ ਨੋਟ 'ਚ ਰਾਹੁਲ ਨਵਲਾਨੀ ਅਤੇ ਉਸ ਦੀ ਪਤਨੀ ਦਿਸ਼ਾ ਨਵਲਾਨੀ 'ਤੇ ਗੰਭੀਰ ਦੋਸ਼ ਲਗਾਏ ਸਨ।

 

ਇੰਦੌਰ: ਇੰਦੌਰ ਪੁਲਿਸ ਨੇ ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਦੀ ਖੁਦਕੁਸ਼ੀ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਰਾਹੁਲ ਨਵਲਾਨੀ ਨੂੰ ਪੁਲਿਸ ਨੇ ਇੰਦੌਰ ਤੋਂ ਗ੍ਰਿਫਤਾਰ ਕੀਤਾ ਹੈ। ਵੈਸ਼ਾਲੀ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਉਹ ਫਰਾਰ ਸੀ। ਵੈਸ਼ਾਲੀ ਨੇ ਆਪਣੇ ਸੁਸਾਈਡ ਨੋਟ 'ਚ ਰਾਹੁਲ ਨਵਲਾਨੀ ਅਤੇ ਉਸ ਦੀ ਪਤਨੀ ਦਿਸ਼ਾ ਨਵਲਾਨੀ 'ਤੇ ਗੰਭੀਰ ਦੋਸ਼ ਲਗਾਏ ਸਨ।

ਦੱਸ ਦੇਈਏ ਕਿ ਪੁਲਿਸ ਨੇ ਦੋਵੇਂ ਫਰਾਰ ਮੁਲਜ਼ਮਾਂ 'ਤੇ ਪੰਜ-ਪੰਜ ਹਜ਼ਾਰ ਰੁਪਏ ਇਨਾਮ ਦਾ ਐਲਾਨ ਕੀਤਾ ਸੀ। ਬੁੱਧਵਾਰ ਸ਼ਾਮ ਨੂੰ ਪੁਲਿਸ ਨੇ ਦੋਸ਼ੀ ਰਾਹੁਲ ਨੂੰ ਗ੍ਰਿਫਤਾਰ ਕਰ ਲਿਆ। ਉਸ ਦੀ ਪਤਨੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇੰਦੌਰ ਦੇ ਪੁਲਿਸ ਕਮਿਸ਼ਨਰ ਹਰੀਨਾਰਾਇਣ ਚਾਰੀ ਮਿਸ਼ਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਦੱਸ ਦੇਈਏ ਕਿ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਫੇਮ ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਹਾਲ ਹੀ ਵਿੱਚ ਆਪਣੇ ਇੰਦੌਰ ਸਥਿਤ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਸ ਦੇ ਘਰੋਂ ਸੁਸਾਈਡ ਨੋਟ ਮਿਲਿਆ ਤਾਂ ਉਸ ਦੀ ਖੁਦਕੁਸ਼ੀ ਦਾ ਰਾਜ਼ ਖੁੱਲ੍ਹ ਗਿਆ। ਸੁਸਾਈਡ ਨੋਟ 'ਚ ਵੈਸ਼ਾਲੀ ਨੇ ਲਿਖਿਆ ਸੀ, ਉਸ ਦਾ ਵਿਆਹੁਤਾ ਗੁਆਂਢੀ ਰਾਹੁਲ ਨਵਲਾਨੀ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਿਹਾ ਸੀ। ਵੈਸ਼ਾਲੀ ਇਸ ਕਾਰਨ ਬਹੁਤ ਉਲਝਣ ਵਿੱਚ ਸੀ। ਉਸ ਦੇ ਮਾਤਾ-ਪਿਤਾ ਅਤੇ ਭਰਾ ਨੇ ਇਸ ਮਾਮਲੇ 'ਚ ਕਈ ਗੱਲਾਂ ਦੱਸੀਆਂ ਹਨ।

ਇਸ ਦੌਰਾਨ ਉਨ੍ਹਾਂ ਦੇ ਕੋ-ਸਟਾਰ ਨਿਸ਼ਾਂਤ ਸਿੰਘ ਮਲਖਾਨੀ ਨੇ ਇਸ ਮਾਮਲੇ 'ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਨਿਸ਼ਾਂਤ ਨੇ ਵੈਸ਼ਾਲੀ ਠੱਕਰ ਨਾਲ ਟੀਵੀ ਸੀਰੀਅਲ 'ਰਕਸ਼ਾ ਬੰਧਨ' 'ਚ ਕੰਮ ਕੀਤਾ ਹੈ। ਦੋਵਾਂ ਨੇ ਸ਼ੋਅ 'ਚ ਪਤੀ-ਪਤਨੀ ਦੀ ਭੂਮਿਕਾ ਨਿਭਾਈ ਸੀ। ਦੋਹਾਂ ਵਿਚਕਾਰ ਡੂੰਘੀ ਦੋਸਤੀ ਸੀ ਅਤੇ ਦੋਵੇਂ ਇਕ-ਦੂਜੇ ਨਾਲ ਹਰ ਗੱਲ ਸਾਂਝੀ ਕਰਦੇ ਸਨ। ਵੈਸ਼ਾਲੀ ਦੀ ਖੁਦਕੁਸ਼ੀ ਕਾਰਨ ਨਿਸ਼ਾਂਤ ਸਦਮੇ 'ਚ ਹੈ। ਨਿਸ਼ਾਂਤ ਨੇ ਇਕ ਇੰਟਰਵਿਊ 'ਚ ਦੱਸਿਆ, ਵੈਸ਼ਾਲੀ ਇਸ ਗੱਲ ਤੋਂ ਖੁਸ਼ ਸੀ ਕਿ ਉਹ ਜਲਦ ਹੀ ਕੈਲੀਫੋਰਨੀਆ ਦੇ ਇਕ ਵਿਅਕਤੀ ਨਾਲ ਵਿਆਹ ਕਰਨ ਜਾ ਰਹੀ ਹੈ। ਉਸ ਨੇ ਇਹ ਵੀ ਦੱਸਿਆ ਕਿ ਨਿਸ਼ਾਂਤ ਨੂੰ ਸਭ ਕੁਝ ਪਤਾ ਸੀ ਕਿ ਉਸ ਨਾਲ ਕੀ ਹੋ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement