ਇਜ਼ਰਾਈਲ-ਹਮਾਸ ਜੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਕੀਤੀ ਗੱਲਬਾਤ
Published : Oct 19, 2023, 8:35 pm IST
Updated : Oct 19, 2023, 8:35 pm IST
SHARE ARTICLE
File Photo
File Photo

ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿਚ ਨਾਗਰਿਕਾਂ ਦੀ ਮੌਤ 'ਤੇ ਜਤਾਇਆ ਦੁੱਖ



ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਫ਼ੋਨ 'ਤੇ ਗੱਲ ਕਰ ਕੇ ਗਾਜ਼ਾ ਦੇ ਅਲ ਅਹਲੀ ਹਸਪਤਾਲ 'ਚ ਹਮਲੇ ਦੌਰਾਨ ਨਾਗਰਿਕਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਜ਼ਰਾਇਲ ਅਤੇ ਫਲਸਤੀਨ ਵਿਚਾਲੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਵਿਵਾਦ ਵਿਚਾਲੇ ਭਾਰਤ ਦੇ ਸਿਧਾਂਤਕ ਰੁਖ ਨੂੰ ਦੁਹਰਾਇਆ ਹੈ। ਇਸ ਤੋਂ ਇਲਾਵਾ ਮੋਦੀ ਨੇ ਅੱਬਾਸ ਨਾਲ ਇਲਾਕੇ 'ਚ ਅਤਿਵਾਦ, ਹਿੰਸਾ ਤੇ ਵਿਗੜੀ ਹੋਈ ਸੁਰੱਖਿਆ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਫਲਸਤੀਨ ਦੇ ਲੋਕਾਂ ਲਈ ਮਨੁੱਖੀ ਸਹਾਇਤਾ ਭੇਜਣਾ ਜਾਰੀ ਰੱਖੇਗਾ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, 'ਫਿਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲਬਾਤ ਕੀਤੀ। ਗਾਜ਼ਾ ਦੇ ਅਲ-ਅਹਲੀ ਹਸਪਤਾਲ 'ਚ ਨਾਗਰਿਕਾਂ ਦੀ ਮੌਤ 'ਤੇ ਅਪਣੀ ਸੰਵੇਦਨਾ ਪ੍ਰਗਟ ਕੀਤੀ। ਅਸੀਂ ਫਲਸਤੀਨ ਦੇ ਲੋਕਾਂ ਲਈ ਮਨੁੱਖੀ ਸਹਾਇਤਾ ਭੇਜਣਾ ਜਾਰੀ ਰੱਖਾਂਗੇ। ਇਲਾਕੇ 'ਚ ਅਤਿਵਾਦ , ਹਿੰਸਾ ਤੇ ਵਿਗੜਦੀ ਹੋਈ ਸੁਰੱਖਿਆ ਸਥਿਤੀ 'ਤੇ ਆਪਣੀ ਚਿੰਤਾ ਪ੍ਰਗਟ ਕੀਤੀ।' ਦੱਸ ਦੇਈਏ ਕਿ ਮੰਗਲਵਾਰ ਨੂੰ ਗਾਜ਼ਾ ਦੇ ਅਲ ਅਹਲੀ ਹਸਪਤਾਲ 'ਚ ਹੋਏ ਧਮਾਕੇ 'ਚ ਲਗਭਗ 500 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਆਈ ਸੀ। ਫਲਸਤੀਨੀ ਅਧਿਕਾਰੀਆਂ ਨੇ ਇਸ ਹਮਲੇ ਲਈ ਇਜ਼ਰਾਇਲ ਦੇ ਹਵਾਈ ਹਮਲੇ ਨੂੰ ਜ਼ਿੰਮੇਦਾਰ ਠਹਿਰਾਇਆ ਸੀ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM
Advertisement