
ਥਾਂ-ਥਾਂ ਲੱਗੇ ਕੇਜਰੀਵਾਲ ਦੇ ਗਾਇਬ ਹੋਣ ਦੇ ਪੋਸਟਰ
ਨਵੀਂ ਦਿੱਲੀ: ਦਿੱਲੀ ਭਾਜਪਾ ਯੁਵਾ ਮੋਰਚਾ ਦੇ ਕਾਰਕੁਨਾਂ ਨੇ ਰਾਸ਼ਟਰੀ ਰਾਜਧਾਨੀ ਵਿੱਚ ਪਾਣੀ ਦੀ ਗੁਣਵੱਤਾ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਘਿਰਾਓ ਕਰਨ ਲਈ ਮੰਗਲਵਾਰ ਨੂੰ ਸ਼ਹਿਰ ਭਰ ਵਿੱਚ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ‘ਗਾਇਬ ਹੋਣ’ ਦੇ ਪੋਸਟਰ ਲਏ। ਕੇਜਰੀਵਾਲ ਦਿੱਲੀ ਜਲ ਬੋਰਡ (ਡੀਜੇਬੀ) ਦੇ ਚੇਅਰਮੈਨ ਵੀ ਹਨ।
Photoਇਨ੍ਹਾਂ ਪੋਸਟਰਾਂ ਵਿਚ ਲਿਖਿਆ ਗਿਆ ਸੀ ਕਿ ਤੁਸੀਂ ਡੀਜੇਬੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਦੇਖਿਆ ਹੈ। ਪੂਰਬੀ ਦਿੱਲੀ ਦੇ ਕੁਝ ਹਿੱਸਿਆਂ ਵਿਚ ਇਸ ਤਰ੍ਹਾਂ ਦੇ ਪੋਸਟਰ ਲਗਾਏ ਗਏ ਹਨ। ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਸਤੀਸ਼ ਨੇ ਮੂਲਚੰਦ ਫਲਾਈਓਵਰ ਦੇ ਨਜ਼ਦੀਕ ਇੱਕ ਪ੍ਰਦਰਸ਼ਨ ਵਿਚ ਹਿੱਸਾ ਲਿਆ।
Photoਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਉਪ ਪ੍ਰਧਾਨ ਸ਼ਿਆਮ ਜਾਜੂ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਅਤੇ ਭਗਵਾ ਪਾਰਟੀ ਦੇ ਹੋਰ ਨੇਤਾਵਾਂ ਨੇ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਕੇਜਰੀਵਾਲ ਦੇ ਲਾਪਤਾ ਹੋਣ ਦੇ ਇਹ ਪੋਸਟਰ ਉਸ ਸਮੇਂ ਲਗਾਏ ਗਏ ਸਨ ਜਦੋਂ ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਦੇ ਖੇਤਰ ਵਿਚ ਅਜਿਹੇ ਪੋਸਟਰ ਮਿਲੇ ਸਨ।
ਆਮ ਆਦਮੀ ਪਾਰਟੀ ਨੇ ਪ੍ਰਦੂਸ਼ਣ ਬਾਰੇ ਸੰਸਦੀ ਕਮੇਟੀ ਦੀ ਅਹਿਮ ਬੈਠਕ ਵਿਚ ਸ਼ਾਮਲ ਨਾ ਹੋਣ ਲਈ ਗੰਭੀਰ ਦੀ ਆਲੋਚਨਾ ਕੀਤੀ। ਬੀਆਈਐਸ ਦੇ ਰਾਸ਼ਟਰੀ ਰਾਜਧਾਨੀ ਦੇ ਪਾਣੀ ਦੇ ਖਰਾ ਨਹੀਂ ਉਤਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਕੇਜਰੀਵਾਲ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੀਜੇਪੀ ਅਤੇ ਕਾਂਗਰਸ ਨੇ ਵੀ ਸੋਮਵਾਰ ਨੂੰ ਸ਼ਹਿਰ ਵਿੱਚ ਪ੍ਰਦਰਸ਼ਨ ਕੀਤੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।