
ਦੇਸ਼ ਦਾ ਸਰਵਉੱਚ ਸਨਮਾਨ ਹੈ ਭਾਰਤ ਰਤਨ
ਨਵੀਂ ਦਿੱਲੀ : ਭਾਜਪਾ ਦੇ ਸੰਸਦ ਮੈਂਬਰ ਗੋਪਾਲ ਚਿੰਨਾਇਆ ਸ਼ੈੱਟੀ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਵੀਰ ਸਾਵਰਕਰ ਨੂੰ ਭਾਰਤ ਰਤਨ ਦੇਣ ਦੇ ਬਾਰੇ ਵਿਚ ਪੁੱਛਿਆ ਜਿਸ 'ਤੇ ਸਰਕਾਰ ਨੇ ਕਿਹਾ ਕਿ ਕਿਸੇ ਨੂੰ ਵੀ ਭਾਰਤ ਰਤਨ ਦੇਣ ਦੇ ਲਈ ਸਿਫਾਰਸ਼ ਦੀ ਜ਼ਰੂਰਤ ਨਹੀਂ ਹੁੰਦੀ ਹੈ, ਬਲਕਿ ਕੇਂਦਰ ਸਰਕਾਰ ਜਿਸ ਨੂੰ ਚਾਹੇ ਉਸਨੂੰ ਦੇ ਸਕਦੀ ਹੈ। ਭਾਰਤ ਰਤਨ ਦੇਣ ਦਾ ਫੈਸਲਾ ਸਮੇਂ-ਸਮੇਂ 'ਤੇ ਲਿਆ ਜਾਂਦਾ ਹੈ।
Written reply By Government
ਇਸ ਦੇ ਲਈ ਸਿਫਾਰਿਸ਼ ਦੀ ਲੋੜ ਨਹੀਂ ਹੈ। ਲੋਕ ਸਭਾ ਵਿਚ ਭਾਜਪਾ ਸੰਸਦ ਮੈਂਬਰ ਗੋਪਾਲ ਚਿੰਨਾਇਆ ਸ਼ੈੱਟੀ ਵੱਲੋਂ ਪੁੱਛੇ ਗਏ ਪ੍ਰਸ਼ਨ ਦਾ ਜਵਾਬ ਦਿੰਦੇ ਹੋਏ ਕੇਂਦਰ ਸਰਕਾਰ ਨੇ ਲਿਖਤੀ ਜਵਾਬ ਵਿਚ ਕਿਹਾ ਕਿ ਭਾਰਤ ਰਤਨ ਦੇ ਪੁਰਸਕਾਰ ਲਈ ਸਿਫਾਰਸ਼ ਨਿਯਮਤ ਰੂਪ ਨਾਲ ਵੱਖ-ਵੱਖ ਸੰਸਥਾਵਾਂ ਤੋਂ ਪ੍ਰਾਪਤ ਕੀਤੀ ਜਾਂਦੀ ਹੈ। ਹਾਲਾਂਕਿ ਇਸ ਪੁਰਸਕਾਰ ਦੇ ਲਈ ਕੋਈ ਵੀ ਰਸਮੀ ਸਿਫਾਰਸ਼ ਨਹੀਂ ਕੀਤੀ ਜਾਂਦੀ ਹੈ। ਭਾਰਤ ਰਤਨ ਦੇ ਲਈ ਕਿਸੇ ਵੀ ਸਿਫਾਰਸ਼ ਦੀ ਜਰੂਰਤ ਨਹੀਂ ਹੁੰਦੀ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਭਾਰਤ ਰਤਨ ਦੇ ਸਬੰਧ ਵਿਚ ਸਮੇਂ-ਸਮੇਂ 'ਤੇ ਫੈਸਲੇ ਲਏ ਜਾਂਦੇ ਹਨ।
ਦੱਸ ਦਈਏ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵੇਲੇ ਭਾਜਪਾ ਨੇ ਆਪਣੇ ਸੰਕਲਪ ਪੱਤਰ ਵਿਚ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਕੇਂਦਰ ਸਰਕਾਰ ਨੂੰ ਵਿਨਾਇਕ ਦਾਮੋਦਰ ਸਾਵਰਕਰ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨਗੇ ।ਜਿਸ ਤੋਂ ਬਾਅਦ ਕਈ ਵਿਰੋਧੀ ਪਾਰਟੀਆਂ ਨੇ ਭਾਜਪਾ ਦੀ ਇਸ ਗੱਲ ਦਾ ਵਿਰੋਧ ਕੀਤਾ ਸੀ। ਭਾਰਤ ਰਤਨ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਹੈ। ਹਰ ਸਾਲ ਪ੍ਰਧਾਨਮੰਤਰੀ ਰਾਸ਼ਟਰਪਤੀ ਨੂੰ ਇਸ ਦੇ ਲਈ ਸਿਫਾਰਸ਼ ਕਰਦੇ ਹਨ।