ਬਿਹਾਰ ਦੇ ਸਿੱਖਿਆ ਮੰਤਰੀ ਨੇ ਸਹੁੰ ਚੁੱਕਣ ਤੋਂ ਤਿੰਨ ਦਿਨ ਬਾਅਦ ਅਹੁਦੇ ਤੋਂ ਦਿੱਤਾ ਅਸਤੀਫਾ
Published : Nov 19, 2020, 7:34 pm IST
Updated : Nov 19, 2020, 7:34 pm IST
SHARE ARTICLE
nitish kumer and meva lal
nitish kumer and meva lal

ਮੇਵਾਲਾਲ ਚੌਧਰੀ ਕਰੀਬ ਤਿੰਨ ਸਾਲ ਪਹਿਲਾਂ ਕਥਿਤ 'ਭਰਤੀ ਘੋਟਾਲੇ 'ਤੋਂ ਬਾਅਦ ਭਾਜਪਾ ਦੇ ਨਿਸ਼ਾਨੇ 'ਤੇ ਸਨ

ਪਟਨਾ: ਬਿਹਾਰ ਦੇ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਰਕਾਰ ਦੀ ਸਹੁੰ ਚੁੱਕਣ ਤੋਂ ਤਿੰਨ ਦਿਨ ਬਾਅਦ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਬਿਹਾਰ ਵਿਚ ਵਿਰੋਧੀ ਧਿਰ ਨੇ ਮੇਵਾਲਾਲ ਦੀ ਨਿਯੁਕਤੀ ਦੀ ਅਲੋਚਨਾ ਕੀਤੀ ਸੀ, ਉਨ੍ਹਾਂ ਨੇ ਕਿਹਾ ਸੀ ਕਿ ਚੌਧਰੀ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਲਈ ਚੁਣਿਆ ਗਿਆ ਸੀ, ਇਸ ਦੇ ਬਾਵਜੂਦ ਕਿ ਉਸ ਉੱਤੇ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ਾਂ ਸਮੇਤ ਕਈ ਅਪਰਾਧਾਂ ਦੇ ਦੋਸ਼ ਲੱਗੇ ਹਨ। ਮੇਵਾਲਾਲ ਚੌਧਰੀ ਕਰੀਬ ਤਿੰਨ ਸਾਲ ਪਹਿਲਾਂ ਕਥਿਤ 'ਭਰਤੀ ਘੋਟਾਲੇ 'ਤੋਂ ਬਾਅਦ ਭਾਜਪਾ ਦੇ ਨਿਸ਼ਾਨੇ 'ਤੇ ਸਨ ਅਤੇ ਉਸ ਸਮੇਂ ਵਿਰੋਧੀ ਧਿਰ 'ਚ ਬੈਠੇ ਸੁਸ਼ੀਲ ਕੁਮਾਰ ਮੋਦੀ ਨੇ ਮੇਵਾਲਾਲ ਦੀ ਗ੍ਰਿਫ਼ਤਾਰੀ ਦੀ ਮੰਗਕਰ ਰਹੇ ਸਨ।Nitish kumar and tejshaviNitish kumar and tejshavi 67 ਸਾਲ ਦੇ ਚੌਧਰੀ ਨੂੰ ਬਿਹਾਰ ਐਗਰੀਕਲਚਰ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਕਾਰਜਕਾਲ ਦੌਰਾਨ ਨਿਯੁਕਤੀਆਂ ਵਿਚ ਕਥਿਤ ਬੇਨਿਯਮੀਆਂ ਦੇ ਕਾਰਨ ਉਸ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ, 2017 ਵਿਚ ਨਿਤੀਸ਼ ਕੁਮਾਰ ਦੀ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸਬੌਰ, ਭਾਗਲਪੁਰ ਜ਼ਿਲੇ ਵਿਚ ਉਸ ਨੇ ਜਨਤਾ ਦਲ (ਯੂ) ਦੀ ਟਿਕਟ 'ਤੇ 2015 ਬਿਹਾਰ ਚੋਣਾਂ ਲੜਨ ਲਈ ਨੌਕਰੀ ਛੱਡ ਦਿੱਤੀ ਸੀ ਅਤੇ ਉਹ ਮੁੰਗੇਰ ਜ਼ਿਲੇ ਦੀ ਤਾਰਾਪੁਰ ਵਿਧਾਨ ਸਭਾ ਸੀਟ ਤੋਂ ਚੁਣੇ ਗਏ ਸਨ। ਹਾਲ ਹੀ ਵਿੱਚ ਹੋਈਆਂ ਰਾਜ ਚੋਣਾਂ ਵਿੱਚ ਉਸਨੇ ਹਲਕੇ ਵਿਚ ਜਿੱਤ ਨੂੰ ਬਰਕਰਾਰ ਰੱਖਿਆ ਹੈ।

Mewa-Lal-Chaudhary-Mewa-Lal-Chaudhary-ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸ਼ਵੀ ਯਾਦਵ ਨੇ ਨਿਤੀਸ਼ ਕੁਮਾਰ ਨੂੰ ਸੰਬੋਧਿਤ ਕੀਤੇ ਇੱਕ ਟਵੀਟ ਵਿੱਚ ਕਿਹਾ ਕਿ “ਸਿਰਫ ਇੱਕ ਅਸਤੀਫਾ” ਹੀ ਕਾਫ਼ੀ ਨਹੀਂ ਹੈ ਅਤੇ ਨੈਸ਼ਨਲ ਡੈਮੋਕਰੇਟਿਕ ਗੱਠਜੋੜ ਵੱਲੋਂ ਨੌਕਰੀਆਂ ਅਤੇ ਬਰਾਬਰ ਤਨਖਾਹਾਂ ਬਾਰੇ ਕੀਤੇ ਗਏ ਵਾਅਦੇ ਦੱਸਦੇ ਹਨ। ਤੁਸੀਂ ਜਾਣਬੁੱਝ ਕੇ ਇੱਕ ਭ੍ਰਿਸ਼ਟ ਵਿਅਕਤੀ ਨੂੰ ਮੰਤਰੀ ਨਿਯੁਕਤ ਕੀਤਾ ਹੈ, ”ਉਸਨੇ ਟਵੀਟ ਵਿਚ ਕਿਹਾ ਕਿ “ਤੁਸੀਂ ਆਲੋਚਨਾ ਦੇ ਬਾਵਜੂਦ ਉਸਨੂੰ ਅਹੁਦਾ ਸੰਭਾਲਣ ਲਈ ਮਜਬੂਰ ਕਰ ਦਿੱਤਾ ਅਤੇ ਘੰਟਿਆਂ ਬਾਅਦ ਅਸਤੀਫ਼ਾ ਦੇਣ ਵਾਲਾ ਡਰਾਮਾ ਕੀਤਾ ਹੈ।ਯਾਦਵ ਦੀ ਪਾਰਟੀ ਦੇ ਸਹਿਯੋਗੀ ਮਨੋਜ ਝਾਅ ਨੇ ਦਾਅਵਾ ਕੀਤਾ ਕਿ ਇਹ ਫੈਸਲਾ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਨਿਤੀਸ਼ ਕੁਮਾਰ ਨੇ ਲਿਆ ਸੀ। ਇਸ ਦੌਰਾਨ, ਵਿਰੋਧੀ ਧਿਰ ਦੀ ਭਾਈਵਾਲ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ-ਲੈਨਿਨਵਾਦੀ) ਲਿਬਰੇਸ਼ਨ ਨੇ ਸਿਹਤ ਮੰਤਰੀ ਮੰਗਲ ਪਾਂਡੇ ਦੀ ਬਰਖਾਸਤਗੀ ਦੀ ਮੰਗ ਕਰਦਿਆਂ ਉਨ੍ਹਾਂ ਨੂੰ “ਬੇਕਾਰ” ਕਿਹਾ ਹੈ।

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement