ਗੈਰਕਾਨੂੰਨੀ ਫੰਡਿੰਗ ਮਾਮਲੇ ਵਿਚ ਪਾਕਿਸਤਾਨ ਅਦਾਲਤ ਨੇ ਹਾਫਿਜ਼ ਸਈਦ ਨੂੰ ਸੁਣਾਈ 10 ਸਾਲ ਦੀ ਸਜ਼ਾ
Published : Nov 19, 2020, 5:27 pm IST
Updated : Nov 19, 2020, 5:27 pm IST
SHARE ARTICLE
26/11 Mumbai attack mastermind Hafiz Saeed awarded 10-year prison term
26/11 Mumbai attack mastermind Hafiz Saeed awarded 10-year prison term

ਹਾਫਿਜ਼ ਸਈਦ ਨੂੰ ਪਿਛਲੇ ਸਾਲ 17 ਜੁਲਾਈ ਨੂੰ ਅੱਤਵਾਦੀ ਫੰਡਿੰਗ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ

ਇਸਲਾਮਾਬਾਦ - ਮੁੰਬਈ ਹਮਲੇ ਦੇ ਮਾਸਟਰ ਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਇਕ ਗੈਰਕਾਨੂੰਨੀ ਫੰਡਿੰਗ ਮਾਮਲੇ ਵਿਚ ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਦਸ ਸਾਲ ਕੈਦ ਦੀ ਸਜਾ ਸੁਣਾਈ ਹੈ। ਸਈਦ ਨੂੰ ਸੰਯੁਕਤ ਰਾਸ਼ਟਰ ਦੁਆਰਾ ਅੱਤਵਾਦੀ ਐਲਾਨ ਕੀਤਾ ਗਿਆ ਹੈ ਅਤੇ ਅਮਰੀਕਾ ਨੇ ਉਸ 'ਤੇ ਇਕ ਕਰੋੜ ਡਾਲਰ ਦਾ ਇਨਾਮ ਰੱਖਿਆ ਹੈ।

26/11  Attack 26/11 Attack

ਹਾਫਿਜ਼ ਸਈਦ ਨੂੰ ਪਿਛਲੇ ਸਾਲ 17 ਜੁਲਾਈ ਨੂੰ ਅੱਤਵਾਦੀ ਫੰਡਿੰਗ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਅੱਤਵਾਦ ਰੋਕੂ ਅਦਾਲਤ ਨੇ ਇਸ ਸਾਲ ਫਰਵਰੀ ਵਿਚ ਉਸ ਨੂੰ 11 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਫਿਲਹਾਲ ਉਹ ਲਾਹੌਰ ਦੇ ਹਾਈ ਸਿਕਿਊਰਟੀ ਵਾਲੇ ਕੋਟ ਲਖਪਤ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਜਮਾਤ-ਉਦ-ਦਾਵਾ ਦੇ ਬੁਲਾਰੇ ਨੂੰ ਅੱਤਵਾਦੀ ਫੰਡਿੰਗ ਦੇ ਦੋ ਮਾਮਲਿਆਂ ਵਿੱਚ 32 ਸਾਲ ਦੀ ਕੈਦ ਦੀ ਸਜਾ ਸੁਣਾਈ ਸੀ।

Hafiz Saeed not allowed to lead Eid prayers at Gaddafi Stadium in LahoreHafiz Saeed  

ਅਦਾਲਤ ਨੇ ਅੱਤਵਾਦੀ ਫੰਡਿੰਗ ਦੇ ਮਾਮਲੇ ਵਿਚ ਸਈਦ ਦੇ ਰਿਸ਼ਤੇਦਾਰਾਂ ਸਮੇਤ ਜਮਾਤ-ਉਦ-ਦਾਵਾ ਦੇ ਦੋ ਹੋਰ ਨੇਤਾਵਾਂ ਨੂੰ ਵੀ ਦੋਸ਼ੀ ਠਹਿਰਾਇਆ।
ਇਕ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ, “ਅੱਤਵਾਦ ਵਿਰੋਧੀ ਅਦਾਲਤ ਦੇ ਜੱਜ ਏਜਾਜ਼ ਅਹਿਮਦ ਬੁੱਟਰ ਨੇ ਜਮਾਤ-ਉਦ-ਦਾਵਾ ਦੇ ਬੁਲਾਰੇ ਯਾਹੀਆ ਮੁਜਾਹਿਦ ਨੂੰ ਦੋ ਮੁੱਢਲੇ ਕੇਸਾਂ ਨਾਲ ਸਬੰਧਤ ਕੇਸ ਵਿਚ 32 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਪ੍ਰੋਫੈਸਰ ਜ਼ਫਰ ਇਕਬਾਲ ਅਤੇ ਪ੍ਰੋਫੈਸਰ ਹਾਫਿਜ਼ ਅਬਦੁੱਲ ਰਹਿਮਾਨ ਮੱਕੀ ਨੂੰ ਦੋ ਮਾਮਲਿਆਂ ਵਿਚ ਕ੍ਰਮਵਾਰ 16 ਅਤੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement