ਨਾਬਾਲਗ ਪੋਤੇ ਨੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦਾਦਾ-ਦਾਦੀ ਦਾ ਕੀਤਾ ਬੇਰਹਿਮੀ ਨਾਲ ਕਤਲ
Published : Nov 19, 2020, 4:50 pm IST
Updated : Nov 19, 2020, 4:50 pm IST
SHARE ARTICLE
picture
picture

ਬਜ਼ੁਰਗ ਜੋੜੇ ਕੋਲ ਇਕ ਕਰੋੜ ਤੋਂ ਵੱਧ ਦੀ ਜਾਇਦਾਦ ਹੋਣ ਦੇ ਬਾਅਦ ਵੀ, ਉਨ੍ਹਾਂ ਦਾ ਬੇਟਾ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ।

ਯਮੁਨਾਨਗਰ: ਯਮੁਨਾਨਗਰ ਵਿਚ ਹੋਏ ਬਜ਼ੁਰਗ ਜੋੜੋ ਦੇ ਕਤਲ ਕਾਂਡ ਨੂੰ ਪੁਲਿਸ ਨੇ 24 ਘੰਟਿਆਂ ਵਿਚ ਸੁਲਝਾ ਲਿਆ ਹੈ। ਬਜ਼ੁਰਗ ਜੋੜੇ ਦਾ ਕਤਲ ਕਿਸੇ ਹੋਰ ਨੇ ਨਹੀਂ ਬਲਕਿ ਉਨ੍ਹਾਂ ਦੇ 16 ਸਾਲਾ ਨਾਬਾਲਗ ਪੋਤੇ ਨੇ ਕੀਤਾ ਸੀ। ਜ਼ਮੀਨ ਦੇ ਝਗੜੇ ਨੂੰ ਲੈ ਕੇ ਪੋਤੇ ਨੇ ਆਪਣੇ ਦਾਦਾ-ਦਾਦੀ ਨੂੰ ਮਾਰ ਦਿੱਤਾ ਸੀ । ਦਰਅਸਲ, ਬਜ਼ੁਰਗ ਜੋੜੇ ਕੋਲ ਇਕ ਕਰੋੜ ਤੋਂ ਵੱਧ ਦੀ ਜਾਇਦਾਦ ਹੋਣ ਦੇ ਬਾਅਦ ਵੀ, ਉਨ੍ਹਾਂ ਦਾ ਬੇਟਾ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਦੇ ਬੇਟਾ ਦੇ ਘਰ ਦੀ ਹਾਲਤ ਬੇਹੱਦ ਗਰੀਬੀ ਵਾਲੀ ਸੀ । ਜਿਸ ਨੂੰ ਲੈ ਕੇ ਅਕਸਰ ਹੀ ਝਗੜਾ ਚੱਲਦਾ ਰਹਿੰਦਾ ਸੀ । ਘਰ ਵਿੱਚ ਗਰੀਬੀ ਹੋਣ ਕਾਰਨ ਨਾਬਾਲਗ ਪੋਤਾ ਵੀ ਸਕੂਲ ਛੱਡ ਗਿਆ ਅਤੇ ਪਿਤਾ ਨਾਲ ਦਿਹਾੜੀ ਕਰਨੀ ਸ਼ੁਰੂ ਕਰ ਦਿੱਤੀ ਸੀ।

photophotoਇਸੇ ਕਰਕੇ ਕਈ ਵਾਰ ਦਾਦੇ ਅਤੇ ਪੋਤੇ ਵਿਚਕਾਰ ਝਗੜਾ ਹੁੰਦਾ ਸੀ, ਇਸ ਦੌਰਾਨ, ਮੰਗਲਵਾਰ ਨੂੰ, ਪੋਤੇ ਨੇ ਦਾਦਾ ਅਤੇ ਦਾਦੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।  ਜ਼ਿਕਰਯੋਗ ਹੈ ਕਿ ਯਮੁਨਾਨਗਰ ਦੇ ਪਿੰਡ ਬਕਾਲਾ ਵਿਖੇ ਮੰਗਲਵਾਰ ਦੁਪਹਿਰ ਵੇਲੇ ਰੋਸ਼ਨ ਲਾਲ (70) ਅਤੇ ਉਸ ਦੀ ਪਤਨੀ ਪਰਮਜੀਤ (55) ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਦੋਵਾਂ ਪਤੀ-ਪਤਨੀ ਦੀਆਂ ਲਾਸ਼ਾਂ ਗਲੀ ਵਿੱਚ ਪਈਆਂ ਮਿਲੀਆਂ। ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਖ-ਵੱਖ ਪੁਲਿਸ ਟੀਮਾਂ ਸਮੇਤ ਮੌਕੇ 'ਤੇ ਪਹੁੰਚੇ  ਅਤੇ ਆਲੇ ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ।photophotes

 ਪੜਤਾਲ ਦੌਰਾਨ ਪਤਾ ਲੱਗਿਆ ਕਿ ਮ੍ਰਿਤਕ ਰੋਸ਼ਨ ਲਾਲ ਪੀਡਬਲਯੂਡੀ ਤੋਂ ਰਿਟਾਇਰ ਹੋਇਆ ਸੀ। ਰਿਟਾਇਰਮੈਂਟ ਤੋਂ ਬਾਅਦ, ਉਸਨੇ ਪਿੰਡ ਵਿੱਚ ਕਰਿਆਨਾ ਲਈ ਦੁਕਾਨ ਕੀਤੀ ਹੋਈ ਸੀ। ਮ੍ਰਿਤਕ ਰੋਸ਼ਨ ਲਾਲ ਨੇ 9 ਮਹੀਨੇ ਪਹਿਲਾਂ ਹੀ ਪਰਮਜੀਤ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੇ ਘਰ ਲੈ ਆਇਆ ਸੀ। ਪੁਲਿਸ ਸਟੇਸ਼ਨ ਸਦੌਰਾ ਦੇ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਬਜ਼ੁਰਗ ਜੋੜੇ ਦੇ 16 ਸਾਲਾ ਨਾਬਾਲਗ ਪੋਤੇ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੇ ਗੰਡਾਸੀ ਨਾਲ ਹਮਲਾ ਕਰਕੇ ਦੋਵਾਂ ਨੂੰ ਮਾਰ ਦਿੱਤਾ ਸੀ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਭੇਜਿਆ ਗਿਆ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement