ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ, ਕਿਹਾ NCR ਦੇ ਇਲਾਕਿਆਂ 'ਚ ਸਫ਼ਰ ਕਰਨ ਤੋਂ ਬਚੋ
Published : Nov 19, 2020, 12:55 pm IST
Updated : Nov 19, 2020, 12:55 pm IST
SHARE ARTICLE
Delhi NCR
Delhi NCR

ਜੇਕਰ ਕਿਸੇ ਵੀ ਤਰ੍ਹਾਂ ਦੇ ਲੱਛਣ ਦੇਖਣ ਨੂੰ ਮਿਲ ਰਹੇ ਹਨ ਤਾਂ ਵਿਅਕਤੀ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਤੁਰੰਤ ਟੈਸਟ ਕਰਾਉਣਾ ਚਾਹੀਦਾ ਹੈ।

ਨਵੀਂ ਦਿੱਲੀ - ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅਜਿਹੇ 'ਚ ਸਿਹਤ ਮਹਿਕਮੇ ਨੇ ਬੁੱਧਵਾਰ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ 'ਚ ਕੋਵਿਡ ਕੇਅਰ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ।

Health Department IndiaHealth Department India

ਨਵੰਬਰ ਤੋਂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਪਰ ਦੀਵਾਲੀ ਤੋਂ ਬਾਅਦ ਰੋਜ਼ਾਨਾ 100 ਤੋਂ ਜ਼ਿਆਦਾ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਨੂੰ ਮੁੱਖ ਰੱਖਦਿਆਂ ਕੋਰੋਨਾ ਦੀ ਟੈਸਟਿੰਗ ਵਿਚ ਵਾਧਾ ਕੀਤਾ ਗਿਆ ਹੈ ਅਤੇ ਨਾਲ ਹੀ ਟੈਸਟਿੰਗ 'ਤੇ ਨਜ਼ਰ ਵੀ ਰੱਖੀ ਜਾ ਰਹੀ ਹੈ।

coronacorona

ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਰਿਸਕ ਜ਼ੋਨ ਜਿਵੇਂ ਦਿੱਲੀ, ਐਨ. ਸੀ. ਆਰ. ਦੇ ਇਲਾਕਿਆਂ ਵਿਚ ਸਫ਼ਰ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇੱਥੇ ਲਾਗ ਫੈਲਣ ਦਾ ਜ਼ਿਆਦਾ ਖ਼ਤਰਾ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ, ਫੇਸ ਮਾਸਕ ਅਤੇ ਸਮਾਜਿਕ ਦੂਰੀ ਦਾ ਨਿਯਮ ਘਰ ਅਤੇ ਦਫ਼ਤਰ ਦੋਹਾਂ 'ਚ ਜ਼ਰੂਰੀ ਹੈ।

coronacorona

ਜੇਕਰ ਕਿਸੇ ਵੀ ਤਰ੍ਹਾਂ ਦੇ ਲੱਛਣ ਦੇਖਣ ਨੂੰ ਮਿਲ ਰਹੇ ਹਨ ਤਾਂ ਵਿਅਕਤੀ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਤੁਰੰਤ ਟੈਸਟ ਕਰਾਉਣਾ ਚਾਹੀਦਾ ਹੈ। ਜੀ. ਐਮ. ਸੀ. ਐਚ-16, ਸ਼ਹਿਰ ਦੇ ਤਿੰਨਾਂ ਸਿਵਲ ਹਸਪਤਾਲਾਂ 22, 45 ਅਤੇ ਮਨੀਮਾਜਰਾ 'ਚ ਮੁਫ਼ਤ ਵਾਲੰਟਰੀ ਟੈਸਟਿੰਗ ਦੀ ਸਹੂਲਤ ਹੈ। ਇਸ ਦੇ ਨਾਲ ਹੀ ਦਿੱਲੀ ਤੋਂ ਆਉਣ ਵਾਲੇ ਲੋਕਾਂ ਲਈ ਸੈਕਟਰ-17 'ਚ ਟੈਸਟਿੰਗ ਦੀ ਸਹੂਲਤ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement