ਕਿਸਾਨਾਂ ਦੀ ਹਾਲਤ ਸੁਧਾਰਨ ਲਈ ਲਿਆਂਦੇ ਸਨ ਖੇਤੀ ਕਾਨੂੰਨ - ਪੀਐੱਮ ਮੋਦੀ 
Published : Nov 19, 2021, 12:35 pm IST
Updated : Nov 19, 2021, 12:35 pm IST
SHARE ARTICLE
Narendra Modi
Narendra Modi

ਮੈਂ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦਾ ਹਾਂ ਕਿ ਸਾਡੇ ਆਪਣੇ ਯਤਨਾਂ ਵਿਚ ਜ਼ਰੂਰ ਕੋਈ ਕਮੀ ਰਹਿ ਗਈ ਹੋਵੇਗੀ

 

ਨਵੀਂ ਦਿੱਲੀ -  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ਼ੁੱਕਰਵਾਰ ਨੂੰ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਵੇਗੀ ਅਤੇ ਆਉਣ ਵਾਲੇ ਸੰਸਦ ਸੈਸ਼ਨ 'ਚ ਜ਼ਰੂਰੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਸ ਲਈ ਇੱਕ ਕਮੇਟੀ ਦਾ ਗਠਨ ਕਰੇਗੀ। ਉਨ੍ਹਾਂ ਕਿਹਾ ਕਿ ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਾਡੀ ਸਰਕਾਰ ਕਿਸਾਨਾਂ ਦੇ ਰੋਸ ਨੂੰ ਨਹੀਂ ਸਮਝ ਸਕੀ ਅਤੇ ਮੈਂ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦਾ ਹਾਂ ਕਿ ਸਾਡੇ ਆਪਣੇ ਯਤਨਾਂ ਵਿਚ ਜ਼ਰੂਰ ਕੋਈ ਕਮੀ ਰਹਿ ਗਈ ਹੋਵੇਗੀ

Farmers Protest Farmers Protest

ਜੋ ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾ ਨਹੀਂ ਸਕੇ। ਪੀਐਮ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਿਹਾ ਕਿ ਅੱਜ ਗੁਰਪੁਰਬ ਦੇ ਇਸ ਪਵਿੱਤਰ ਮੌਕੇ 'ਤੇ ਤੁਸੀਂ ਆਪਣੇ ਘਰਾਂ ਨੂੰ ਪਰਤੋ ਅਤੇ ਖੇਤੀ ਵਿਚ ਜੁਟ ਜਾਓ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 'ਕਿਸਾਨਾਂ ਦੀ ਹਾਲਤ ਸੁਧਾਰਨ ਲਈ ਮਹਾਨ ਮੁਹਿੰਮ ਤਹਿਤ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ। ਉਦੇਸ਼ ਇਹ ਸੀ ਕਿ ਛੋਟੇ ਕਿਸਾਨਾਂ ਨੂੰ ਵੱਧ ਬਿਜਲੀ ਮਿਲਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲਣਾ ਚਾਹੀਦਾ ਹੈ। ਸਾਲਾਂ ਤੋਂ ਦੇਸ਼ ਦੇ ਖੇਤੀ ਮਾਹਰ, ਸੰਸਥਾਵਾਂ ਅਤੇ ਵਿਗਿਆਨੀ ਇਹ ਮੰਗ ਕਰ ਰਹੇ ਸਨ।

PM ModiPM Modi

ਪਹਿਲਾਂ ਵੀ ਕਈ ਸਰਕਾਰਾਂ ਨੇ ਮੰਥਨ ਕੀਤਾ ਸੀ। ਇਸ ਵਾਰ ਵੀ ਸੰਸਦ ਵਿਚ ਚਰਚਾ ਹੋਈ ਅਤੇ ਅਸੀਂ ਕਾਨੂੰਨ ਲਿਆਵਾਂਗੇ। ਦੇਸ਼ ਦੇ ਕੋਨੇ-ਕੋਨੇ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਵਾਗਤ ਅਤੇ ਸਮਰਥਨ ਕੀਤਾ। ਮੈਂ ਅੱਜ ਉਹਨਾਂ ਦੇ ਸਹਿਯੋਗ ਲਈ ਉਹਨਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ 'ਸਾਡੀ ਸਰਕਾਰ ਨੇ ਗਰੀਬਾਂ ਦੇ ਉੱਜਵਲ ਭਵਿੱਖ ਖ਼ਾਸ ਕਰਕੇ ਛੋਟੇ ਕਿਸਾਨਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਇਹ ਕਾਨੂੰਨ ਲਿਆਂਦੇ ਸੀ।

Farmers ProtestFarmers Protest

ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕੁਝ ਕਿਸਾਨਾਂ ਨੂੰ ਮਨਾ ਨਹੀਂ ਸਕੇ ਭਾਵੇਂ ਕਿ ਕਿਸਾਨਾਂ ਦਾ ਇੱਕ ਵਰਗ ਵਿਰੋਧ ਕਰ ਰਿਹਾ ਸੀ। ਵਿਗਿਆਨੀਆਂ, ਖੇਤੀ ਕਾਨੂੰਨ ਮਾਹਿਰਾਂ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਅਸੀਂ ਕਿਸਾਨਾਂ ਦੀ ਗੱਲ ਅਤੇ ਉਨ੍ਹਾਂ ਦੀਆਂ ਦਲੀਲਾਂ ਨੂੰ ਸਮਝਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। 
ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, 'ਮੈਂ ਜੋ ਵੀ ਕੀਤਾ, ਕਿਸਾਨਾਂ ਲਈ ਕੀਤਾ। ਮੈਂ ਜੋ ਵੀ ਕਰ ਰਿਹਾ ਹਾਂ, ਦੇਸ਼ ਲਈ ਕਰ ਰਿਹਾ ਹਾਂ। ਦੇਸ਼ ਵਾਸੀਆਂ ਦੇ ਆਸ਼ੀਰਵਾਦ ਨਾਲ ਮੈਂ ਆਪਣੀ ਮਿਹਨਤ ਵਿਚ ਕੋਈ ਕਸਰ ਨਹੀਂ ਛੱਡੀ।

PM Narendra ModiPM Narendra Modi

ਅੱਜ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਹੋਰ ਮਿਹਨਤ ਕਰਾਂਗਾ ਤਾਂ ਜੋ ਤੁਹਾਡੇ ਸੁਪਨੇ ਅਤੇ ਕੌਮ ਦੇ ਸੁਪਨੇ ਪੂਰੇ ਹੋ ਸਕਣ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਦੀ ਪ੍ਰਕਿਰਿਆ ਇਸ ਮਹੀਨੇ ਹੋਣ ਵਾਲੇ ਸੰਸਦ ਸੈਸ਼ਨ ਤੋਂ ਸ਼ੁਰੂ ਹੋ ਜਾਵੇਗੀ। ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਘਰਾਂ ਨੂੰ ਪਰਤਣ ਅਤੇ ਨਵੀਂ ਸ਼ੁਰੂਆਤ ਕਰਨ।

ਪੀਐੱਮ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਸਸਤੇ ਭਾਅ 'ਤੇ ਬੀਜ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਹੈ। ਮਾਈਕ੍ਰੋ ਸਿੰਚਾਈ ਨਾਲ ਸਿੰਚਾਈ ਸਕੀਮਾਂ ਸ਼ੁਰੂ ਕੀਤੀਆਂ। 22 ਕਰੋੜ ਸਾਈਲ ਹੈਲਥ ਕਾਰਡ ਬਣਾਏ...ਇਹ ਸਭ ਖੇਤੀ ਉਤਪਾਦਨ ਵਧਾਉਣ ਲਈ ਕੀਤਾ ਗਿਆ। ਇਸ ਦੇ ਨਾਲ ਹੀ ਅਸੀਂ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਜੋੜਿਆ ਗਿਆ।

Farmers Protest Farmers Protest

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਪੂਰਾ ਅਤੇ ਸਹੀ ਮੁੱਲ ਮਿਲ ਸਕੇ। ਅਸੀਂ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਅਸੀਂ ਨਾ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਸਗੋਂ ਸਰਕਾਰੀ ਖਰੀਦ ਨੂੰ ਵੀ ਰਿਕਾਰਡ ਉੱਚਾਈ ਤੱਕ ਪਹੁੰਚਾਇਆ। ਸਾਡੀ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਨੇ ਪਿਛਲੇ ਦਹਾਕਿਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਪੀਐਮ ਮੋਦੀ ਨੇ ਕਿਹਾ ਕਿ ਜਦੋਂ ਮੈਂ 2014 ਵਿਚ ਪ੍ਰਧਾਨ ਮੰਤਰੀ ਬਣਿਆ ਸੀ ਤਾਂ ਸਾਡੀ ਸਰਕਾਰ ਦੀ ਤਰਜੀਹ ਕਿਸਾਨਾਂ ਦੀ ਭਲਾਈ ਅਤੇ ਵਿਕਾਸ ਸੀ। ਬਹੁਤ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਦੇਸ਼ ਵਿਚ 100 ਵਿਚੋਂ 80ਫੀਸਦੀ ਕਿਸਾਨ ਛੋਟੇ ਪੱਧਰ ਦੇ ਹਨ ਅਤੇ ਉਨ੍ਹਾਂ ਕੋਲ 2 ਹੈਕਟੇਅਰ ਤੋਂ ਘੱਟ ਜ਼ਮੀਨ ਹੈ। ਇਨ੍ਹਾਂ ਕਿਸਾਨਾਂ ਦੀ ਆਬਾਦੀ 10 ਕਰੋੜ ਤੋਂ ਵੱਧ ਹੈ ਅਤੇ ਇਨ੍ਹਾਂ ਦੀ ਰੋਜ਼ੀ-ਰੋਟੀ ਵੀ ਇਹੀ ਜ਼ਮੀਨ ਹੈ। ਪ੍ਰਧਾਨ ਮੰਤਰੀ ਨੇ ਫਿਰ ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ। ਜੋ ਕਿ ਗੁਰੂ ਗੋਬਿੰਦ ਸਿੰਘ ਦੀ ਰਚਨਾ ਦਸਮ ਗ੍ਰੰਥ ਦੇ ਚੰਡੀ ਦੀ ਵਾਰ ਦਾ ਸ਼ਬਦ ਹੈ, ਨਾਲ ਆਪਣਾ ਭਾਸ਼ਣ ਸਮਾਪਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement