
ਮ੍ਰਿਤਕਾਂ ਦੇ ਪਰਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
ਤਾਮਿਲਨਾਡੂ : ਸੂਬੇ ਦੇ ਵੇਲੋਰ ਜ਼ਿਲ੍ਹੇ 'ਚ ਭਾਰੀ ਬਾਰਿਸ਼ ਦੌਰਾਨ ਇਕ ਘਰ ਦੇ ਢਹਿ ਜਾਣ ਕਾਰਨ ਚਾਰ ਬੱਚਿਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿਤੀ।
CM Stalin
ਮੁੱਖ ਮੰਤਰੀ ਐਮਕੇ ਸਟਾਲਿਨ ਨੇ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀ ਰਾਜਧਾਨੀ ਚੇਨਈ ਵਿਚ ਵੀ ਪਿਛਲੇ ਹਫ਼ਤੇ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ ਸੀ।
Rain
ਭਾਰਤੀ ਮੌਸਮ ਵਿਭਾਗ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਾਲ ਦੀ ਖਾੜੀ 'ਤੇ ਦਬਾਅ ਅੱਜ ਸਵੇਰੇ ਤੜਕੇ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਵਿਚਕਾਰ ਤੱਟ ਨੂੰ ਪਾਰ ਕਰ ਗਿਆ ਅਤੇ ਉਨ੍ਹਾਂ ਦੱਸਿਆ ਕਿ ਮੀਂਹ ਹੌਲੀ-ਹੌਲੀ ਘੱਟ ਹੋਵੇਗਾ।