ਪ੍ਰਧਾਨ ਮੰਤਰੀ ਲਈ ਕੋਈ ਵੀ ਫੈਸਲਾ ਹਰ ਭਾਰਤੀ ਦੀ ਭਲਾਈ ਤੋਂ ਵੱਡਾ ਨਹੀਂ ਹੈ - ਅਮਿਤ ਸ਼ਾਹ
Published : Nov 19, 2021, 4:08 pm IST
Updated : Nov 19, 2021, 4:08 pm IST
SHARE ARTICLE
Amit Shah
Amit Shah

ਅਮਿਤ ਸ਼ਾਹ ਨੇ ਕੀਤਾ ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨ ਰੱਧ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ 

 

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਰਾਜਨੇਤੀ ਦੀ ਤਰ੍ਹਾਂ ਲਏ ਗਏ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਲਈ ਕੋਈ ਵੀ ਵਿਚਾਰ ਹਰ ਭਾਰਤੀ ਦੀ ਭਲਾਈ ਤੋਂ ਵੱਡਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਵੇਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜਿਨ੍ਹਾਂ ਦਾ ਕਿਸਾਨ ਪਿਛਲੇ ਇਕ ਸਾਲ ਤੋਂ ਵਿਰੋਧ ਕਰ ਰਹੇ ਸਨ। 

file photo

ਉਨ੍ਹਾਂ ਨੇ ਟਵੀਟ ਕੀਤਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖੇਤੀਬਾੜੀ ਕਾਨੂੰਨਾਂ ਨਾਲ ਜੁੜਿਆ ਐਲਾਨ ਸਵਾਗਤਯੋਗ ਹੈ ਅਤੇ ਇੱਕ ਸਿਆਸਤਦਾਨ ਵਜੋਂ ਚੁੱਕਿਆ ਗਿਆ ਕਦਮ ਹੈ। ਜਿਵੇਂ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ, ਭਾਰਤ ਸਰਕਾਰ ਕਿਸਾਨਾਂ ਦੀ ਸੇਵਾ ਕਰਦੀ ਰਹੇਗੀ ਅਤੇ ਉਨ੍ਹਾਂ ਦੇ ਯਤਨਾਂ ਦਾ ਹਮੇਸ਼ਾ ਸਮਰਥਨ ਕਰੇਗੀ।

Narendra Modi Narendra Modi

ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਦੀ ਵਿਲੱਖਣ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਐਲਾਨ ਲਈ ਗੁਰੂ ਪਰਬ ਦਾ ਵਿਸ਼ੇਸ਼ ਦਿਨ ਚੁਣਿਆ ਹੈ।
ਸ਼ਾਹ ਨੇ ਕਿਹਾ, “ਇਹ ਫੈਸਲਾ ਇਹ ਵੀ ਦਰਸਾਉਂਦਾ ਹੈ ਕਿ ਉਨ੍ਹਾਂ ਦੇ ਮਨ ਵਿਚ ਹਰ ਭਾਰਤੀ ਦੀ ਭਲਾਈ ਤੋਂ ਇਲਾਵਾ ਹੋਰ ਕੋਈ ਵਿਚਾਰ ਨਹੀਂ ਹੈ। ਉਹਨਾਂ ਨੇ ਕਮਾਲ ਦੀ ਉੱਤਮਤਾ ਦਿਖਾਈ ਹੈ।"

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement