ਆਂਧਰਾ ਪ੍ਰਦੇਸ਼ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 44 ਲੋਕ ਸਨ ਸਵਾਰ

By : GAGANDEEP

Published : Nov 19, 2022, 3:07 pm IST
Updated : Nov 19, 2022, 3:26 pm IST
SHARE ARTICLE
photo
photo

ਬਚਾਅ ਕਾਰਜ 'ਚ ਜੁੱਟੇ ਅਧਿਕਾਰੀ

 

 ਵਿਜੇਵਾੜਾ: ਆਂਧਰਾ ਪ੍ਰਦੇਸ਼ ਤੋਂ ਸਬਰੀਮਾਲਾ ਮੰਦਰ ਜਾ ਰਹੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਕੇਰਲ ਦੇ ਪਠਾਨਮਥਿੱਟਾ ਵਿੱਚ ਬੱਸ ਪਲਟ ਗਈ ਅਤੇ ਘਾਟੀ ਵਿੱਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰਾਹਤ ਅਤੇ ਬਚਾਅ ਕਾਰਜਾਂ 'ਚ ਜੁੱਟ ਗਏ।

ਬੱਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਇਸ ਬੱਸ ਵਿੱਚ 44 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 20 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ ਕਾਰਨ ਇੱਕ 8 ਸਾਲਾ ਲੜਕੇ ਸਮੇਤ ਤਿੰਨ ਸ਼ਰਧਾਲੂਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਰੂਪ ਨਾਲ ਜ਼ਖਮੀ ਸ਼ਰਧਾਲੂਆਂ ਨੂੰ ਕੋਟਾਯਮ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਇਸ ਦੇ ਨਾਲ ਹੀ ਹਾਦਸੇ ਦੇ ਤੁਰੰਤ ਬਾਅਦ ਪੁਲਿਸ, ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਕਰਮਚਾਰੀ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਮੌਕੇ 'ਤੇ ਪਹੁੰਚੀ ਸਿਹਤ ਮੰਤਰੀ ਵੀਨਾ ਜਾਰਜ ਨੇ ਸ਼ਰਧਾਲੂਆਂ ਦੇ ਬਚਾਅ ਕਾਰਜ ਅਤੇ ਹੋਰ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਲੈਕਟਰ ਸਮੇਤ ਕਈ ਸੀਨੀਅਰ ਅਧਿਕਾਰੀ ਹਾਦਸੇ ਵਾਲੀ ਥਾਂ 'ਤੇ ਮੌਜੂਦ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement