
60 ਲੋਕਾਂ ਨੂੰ ਗਿਆ ਬਚਾਇਆ
ਰੂਸ ਦੇ ਇਕ ਪਿੰਡ 'ਚ ਇਕ ਇਮਾਰਤ ਦੀ ਪੰਜਵੀਂ ਮੰਜ਼ਿਲ 'ਤੇ ਧਮਾਕਾ ਹੋਇਆ। ਇਸ ਹਾਦਸੇ 'ਚ 4 ਬੱਚਿਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਵਾਪਰਿਆ। ਐਮਰਜੈਂਸੀ ਸਥਿਤੀਆਂ ਬਾਰੇ ਮੰਤਰਾਲੇ ਮੁਤਾਬਕ 60 ਲੋਕਾਂ ਨੂੰ ਬਚਾਇਆ ਗਿਆ ਹੈ। ਸ਼ੱਕ ਹੈ ਕਿ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਹੈ।