New Delhi: ਭਾਰਤ ਦੀ ਅਰਥਵਿਵਸਥਾ ਦਾ ਆਕਾਰ ਪਹਿਲੀ ਵਾਰ 4 ਟ੍ਰਿਲੀਅਨ ਡਾਲਰ ਪਾਰ
Published : Nov 19, 2023, 4:14 pm IST
Updated : Nov 19, 2023, 4:22 pm IST
SHARE ARTICLE
File Photo
File Photo

'ਭਾਰਤ ਸਰਕਾਰ ਨੇ ਦੇਸ਼ ਨੂੰ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਲਈ ਇੱਕ ਬਲੂਪ੍ਰਿੰਟ ਤਿਆਰ ਕੀਤਾ ਹੈ'

New Delhi: ਭਾਰਤ ਦੀ ਅਰਥਵਿਵਸਥਾ ਦਾ ਆਕਾਰ ਪਹਿਲੀ ਵਾਰ 4 ਟ੍ਰਿਲੀਅਨ ਡਾਲਰ ਨੂੰ ਪਾਰ ਕਰ ਗਿਆ ਹੈ। ਇਸ ਨਾਲ ਭਾਰਤ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਬਹੁਤ ਨੇੜੇ ਆ ਗਿਆ ਹੈ। ਇਹ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿਚ ਵੀ ਇੱਕ ਬਹੁਤ ਮਹੱਤਵਪੂਰਨ ਮੀਲ ਪੱਥਰ ਹੈ।

ਜੀਡੀਪੀ ਲਾਈਵ ਡੇਟਾ ਦਿਖਾਉਂਦਾ ਹੈ ਕਿ ਭਾਰਤ ਨੇ 18 ਨਵੰਬਰ ਨੂੰ ਦੇਰ ਰਾਤ ਇਹ ਮੀਲ ਪੱਥਰ ਹਾਸਲ ਕੀਤਾ। 18 ਨਵੰਬਰ, 2023 ਨੂੰ ਰਾਤ ਕਰੀਬ 10:30 ਵਜੇ, ਭਾਰਤ ਦੀ ਜੀਡੀਪੀ ਦਾ ਆਕਾਰ ਪਹਿਲੀ ਵਾਰ 4 ਟ੍ਰਿਲੀਅਨ ਡਾਲਰ ਨੂੰ ਪਾਰ ਕਰ ਗਿਆ। ਹੁਣ ਇਸ ਨਾਲ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਬਹੁਤ ਨੇੜੇ ਆ ਗਿਆ ਹੈ। ਚੌਥੇ ਦਰਜੇ ਦੇ ਜਰਮਨੀ ਅਤੇ ਭਾਰਤ ਦੇ ਜੀਡੀਪੀ ਵਿਚ ਅੰਤਰ ਹੁਣ ਬਹੁਤ ਘੱਟ ਹੈ। ਇਸ ਸਮੇਂ ਅਮਰੀਕਾ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਹੈ। ਅਮਰੀਕਾ ਦੀ ਆਰਥਿਕਤਾ ਦਾ ਮੌਜੂਦਾ ਆਕਾਰ 26.7 ਟ੍ਰਿਲੀਅਨ ਡਾਲਰ ਹੈ। ਇਸ ਤੋਂ ਬਾਅਦ ਗੁਆਂਢੀ ਦੇਸ਼ ਚੀਨ 19.24 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦੇ ਨਾਲ ਦੂਜੇ ਸਥਾਨ 'ਤੇ ਹੈ। ਜਾਪਾਨ 4.39 ਟ੍ਰਿਲੀਅਨ ਡਾਲਰ ਦੀ ਜੀਡੀਪੀ ਨਾਲ ਤੀਜੇ ਸਥਾਨ 'ਤੇ ਹੈ, ਜਦਕਿ ਜਰਮਨੀ 4.28 ਟ੍ਰਿਲੀਅਨ ਡਾਲਰ ਦੀ ਜੀਡੀਪੀ ਨਾਲ ਚੌਥੇ ਸਥਾਨ 'ਤੇ ਹੈ।

ਭਾਰਤ ਸਰਕਾਰ ਨੇ ਦੇਸ਼ ਨੂੰ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਲਈ ਇੱਕ ਬਲੂਪ੍ਰਿੰਟ ਤਿਆਰ ਕੀਤਾ ਹੈ। ਸਰਕਾਰ ਦੇ ਟੀਚੇ ਵੱਲ ਇਹ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹਾਲ ਹੀ ਵਿਚ ਕਿਹਾ ਸੀ ਕਿ 2027 ਤੱਕ ਭਾਰਤ ਨਾ ਸਿਰਫ਼ ਜਾਪਾਨ ਅਤੇ ਜਰਮਨੀ ਨੂੰ ਪਿੱਛੇ ਛੱਡ ਕੇ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ, ਸਗੋਂ ਭਾਰਤ ਦੀ ਜੀਡੀਪੀ ਦਾ ਆਕਾਰ 5 ਟ੍ਰਿਲੀਅਨ ਡਾਲਰ ਤੋਂ ਵੀ ਵੱਧ ਜਾਵੇਗਾ। ਅੰਤਰਰਾਸ਼ਟਰੀ ਮੁਦਰਾ ਫੰਡ ਨੇ ਵੀ ਅਜਿਹੇ ਅਨੁਮਾਨ ਦਿੱਤੇ ਹਨ।

ਇਸ ਤੋਂ ਪਹਿਲਾਂ ਪਿਛਲੇ ਸਾਲ ਭਾਰਤ ਨੇ ਬ੍ਰਿਟੇਨ ਅਤੇ ਫਰਾਂਸ ਨੂੰ ਪਿੱਛੇ ਛੱਡ ਦਿੱਤਾ ਸੀ ਅਤੇ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਈ ਸੀ। ਜੇਕਰ ਅਸੀਂ ਹੁਣ ਭਾਰਤ ਦੀ ਆਰਥਿਕ ਵਿਕਾਸ ਦਰ 'ਤੇ ਨਜ਼ਰ ਮਾਰੀਏ ਤਾਂ ਇਹ ਕਿਸੇ ਵੀ ਵੱਡੀ ਅਰਥਵਿਵਸਥਾ ਦੇ ਮੁਕਾਬਲੇ ਸਭ ਤੋਂ ਵੱਧ ਹੈ। ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਭਾਰਤ ਦੀ ਆਰਥਿਕ ਵਿਕਾਸ ਦਰ 7.8 ਫ਼ੀ ਸਦੀ ਰਹੀ। ਇਸ ਤੋਂ ਪਹਿਲਾਂ ਪਿਛਲੇ ਵਿੱਤੀ ਸਾਲ ਦੌਰਾਨ ਭਾਰਤ ਦੀ ਅਰਥਵਿਵਸਥਾ 7.2 ਫ਼ੀ ਸਦੀ ਦੀ ਦਰ ਨਾਲ ਵਧੀ ਸੀ।

ਅੱਗੇ ਗੱਲ ਕਰਦੇ ਹੋਏ, ਰਿਜ਼ਰਵ ਬੈਂਕ ਦੇ ਅਨੁਮਾਨਾਂ ਦੇ ਅਨੁਸਾਰ, ਮੌਜੂਦਾ ਵਿੱਤੀ ਸਾਲ ਵਿਚ ਭਾਰਤ ਦੀ ਆਰਥਿਕ ਵਿਕਾਸ ਦਰ 6.5 ਪ੍ਰਤੀਸ਼ਤ ਰਹਿਣ ਵਾਲੀ ਹੈ। ਭਾਰਤ ਦੀ ਆਰਥਿਕਤਾ ਦੂਜੀ ਤਿਮਾਹੀ ਵਿਚ 6.5 ਫ਼ੀ ਸਦੀ, ਤੀਜੀ ਤਿਮਾਹੀ ਵਿਚ 6 ਫ਼ੀ ਸਦੀ ਅਤੇ ਚੌਥੀ ਤਿਮਾਹੀ ਵਿਚ 5.7 ਫ਼ੀ ਸਦੀ ਦੀ ਦਰ ਨਾਲ ਵਿਕਾਸ ਕਰਨ ਜਾ ਰਹੀ ਹੈ। ਜਦੋਂ ਕਿ IMF ਦਾ ਅਨੁਮਾਨ ਹੈ ਕਿ ਭਾਰਤ ਦੀ ਅਰਥਵਿਵਸਥਾ 2023 ਅਤੇ 2024 ਵਿਚ 6.3 ਫ਼ੀ ਸਦੀ ਦੀ ਦਰ ਨਾਲ ਵਧਣ ਵਾਲੀ ਹੈ। ਇਸ ਦਾ ਮਤਲਬ ਇਹ ਹੈ ਕਿ ਭਾਰਤ ਆਉਣ ਵਾਲੇ ਦਿਨਾਂ ਵਿਚ ਵੀ ਸਭ ਤੋਂ ਤੇਜ਼ੀ ਨਾਲ ਵਧਦੀ ਵੱਡੀ ਅਰਥਵਿਵਸਥਾ ਬਣੇ ਰਹਿਣ ਵਾਲਾ ਹੈ।

(For more news apart Gross domestic product rate of India, stay tuned to Rozana Spokesman)

SHARE ARTICLE

ਏਜੰਸੀ

Advertisement

Pahalgam Terror Attack News : ਅੱਤਵਾਦੀ ਹਮਲੇ ਤੋਂ ਬਾਅਦ Jammu & Kashmir 'ਚ ਰਸਤੇ ਕਰ ਦਿੱਤੇ ਗਏ ਬੰਦ!

24 Apr 2025 5:50 PM

Pakistan ਤੋਂ ਵਾਪਿਸ ਪਰਤੇ ਭਾਰਤੀਆਂ ਨੇ ਦੱਸਿਆ, "ਓਧਰ ਕਿਹੋ ਜਿਹੇ ਨੇ ਹਾਲਾਤ" -ਕਹਿੰਦੇ ਓਧਰ ਤਾਂ ਲੋਕਾਂ ਨੂੰ ਕਿਸੇ...

24 Apr 2025 5:50 PM

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM
Advertisement