Rajasthan: ਬੱਸ ਡਰਾਈਵਰ ਨੇ ਔਰਤ ਨੂੰ ਅਗਵਾ ਕਰ ਕੇ ਸ਼ਰਾਬ ਪਿਲਾਈ, ਫਿਰ ਕੀਤਾ ਬਲਾਤਕਾਰ
Published : Nov 19, 2023, 8:20 am IST
Updated : Nov 19, 2023, 8:20 am IST
SHARE ARTICLE
 Rajasthan Rape Case
Rajasthan Rape Case

ਲਾਪਰਵਾਹੀ ਵਰਤਣ ਵਾਲੇ 2 ਪੁਲਿਸ ਮੁਲਾਜ਼ਮ ਸਸਪੈਂਡ

 Rajasthan: ਰਾਜਸਥਾਨ 'ਚ ਬਲਾਤਕਾਰ ਅਤੇ ਗੈਂਗਰੇਪ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਰਾਜਧਾਨੀ ਜੈਪੁਰ ਵਿਚ ਇੱਕ ਵਾਰ ਫਿਰ ਬਲਾਤਕਾਰ ਦੀ ਇੱਕ ਵੱਡੀ ਅਤੇ ਖੌਫਨਾਕ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਹਰਮਾੜਾ ਥਾਣਾ ਖੇਤਰ ਵਿਚ ਇੱਕ ਮਿੰਨੀ ਬੱਸ ਦੇ ਡਰਾਈਵਰ ਵੱਲੋਂ ਇੱਕ ਔਰਤ ਨੂੰ ਅਗਵਾ ਕਰ ਲਿਆ ਗਿਆ। ਬਾਅਦ ਵਿਚ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਉਸ ਨਾਲ ਬਲਾਤਕਾਰ ਕੀਤਾ। ਬਲਾਤਕਾਰ ਤੋਂ ਬਾਅਦ ਦੋਸ਼ੀ ਬੱਸ ਡਰਾਈਵਰ ਪੀੜਤਾ ਨੂੰ ਬੇਹੋਸ਼ੀ ਦੀ ਹਾਲਤ 'ਚ ਛੱਡ ਕੇ ਫਰਾਰ ਹੋ ਗਿਆ।

ਔਰਤ ਦੇ ਲਾਪਤਾ ਹੋਣ ਦੀ ਰਿਪੋਰਟ ਲੈ ਕੇ ਜਦੋਂ ਉਸ ਦਾ ਪਰਿਵਾਰ ਥਾਣਾ ਹਰਮਾੜਾ ਪੁੱਜਿਆ ਤਾਂ ਪੁਲਿਸ ਮੁਲਾਜ਼ਮਾਂ ਨੇ ਰਿਪੋਰਟ ਦਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਭਜਾ ਦਿੱਤਾ। ਪੁਲਿਸ ਕਮਿਸ਼ਨਰ ਨੇ ਮਾਮਲੇ ਵਿਚ ਲਾਪਰਵਾਹੀ ਵਰਤਣ ਵਾਲੇ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਘਟਨਾ ਨੂੰ ਲੈ ਕੇ ਹੰਗਾਮੇ ਦੀ ਸੂਚਨਾ ਮਿਲਣ 'ਤੇ ਭਾਜਪਾ ਉਮੀਦਵਾਰ ਦੀਆ ਕੁਮਾਰੀ ਵੀ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਮਾਮਲਾ ਉੱਚ ਅਧਿਕਾਰੀਆਂ ਤੱਕ ਪਹੁੰਚਿਆ। ਇਸ ’ਤੇ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਬੱਸ ਚਾਲਕ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।  

ਪੁਲਿਸ ਮੁਤਾਬਕ ਬਲਾਤਕਾਰ ਦੀ ਘਟਨਾ ਵੀਰਵਾਰ ਨੂੰ ਜੈਪੁਰ 'ਚ ਵਾਪਰੀ। ਬਲਾਤਕਾਰ ਪੀੜਤਾ ਵੀਰਵਾਰ ਦੁਪਹਿਰ 2 ਵਜੇ ਆਪਣੀ ਸੱਸ ਨਾਲ ਬਾਜ਼ਾਰ ਤੋਂ ਘਰ ਪਰਤ ਰਹੀ ਸੀ। ਇਸ ਦੌਰਾਨ ਇੱਕ ਬੱਸ ਡਰਾਈਵਰ ਨੇ ਔਰਤ ਨੂੰ ਅਗਵਾ ਕਰ ਲਿਆ। ਬਲਾਤਕਾਰ ਤੋਂ ਬਾਅਦ ਪੀੜਤਾ ਨੇ ਰਾਤ ਨੂੰ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਉਹ ਉਸ ਨੂੰ ਚੁੱਕਣ ਲਈ ਦੌੜੇ। ਪੀੜਤਾ ਆਪਣੇ ਘਰ ਤੋਂ ਕੁਝ ਦੂਰ ਨਸ਼ੇ ਦੀ ਹਾਲਤ 'ਚ ਮਿਲੀ। ਉਸ ਨੇ ਦੱਸਿਆ ਕਿ ਡਰਾਈਵਰ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਉਸ ਨਾਲ ਬਲਾਤਕਾਰ ਕੀਤਾ।  

ਸ਼ੁੱਕਰਵਾਰ ਨੂੰ ਜਿਵੇਂ ਹੀ ਸਥਾਨਕ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਥੇ ਹੰਗਾਮਾ ਹੋ ਗਿਆ। ਇਸ ਨੂੰ ਲੈ ਕੇ ਸਥਾਨਕ ਲੋਕਾਂ 'ਚ ਭਾਰੀ ਗੁੱਸਾ ਸੀ। ਲੋਕਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਗਹਿਲੋਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਥਿਤੀ ਨੂੰ ਦੇਖਦੇ ਹੋਏ ਭੀੜ ਨੂੰ ਕਾਬੂ ਕਰਨ ਲਈ 3 ਥਾਣਿਆਂ ਦੇ ਬਲਾਂ ਨੂੰ ਉੱਥੇ ਤਾਇਨਾਤ ਕੀਤਾ ਗਿਆ ਸੀ।    

ਬਾਅਦ 'ਚ ਐਡੀਸ਼ਨਲ ਡੀਸੀਪੀ ਰਾਮ ਸਿੰਘ ਸ਼ੇਖਾਵਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਪੀੜਤ ਔਰਤ ਦਾ ਮੈਡੀਕਲ ਕਰਵਾਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। 

(For more news apart from  Rajasthan Rape Case, stay tuned to Rozana Spokesman)

Tags: rape case

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement