Rajasthan: ਪੁਲਿਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ, 5 ਮੁਲਾਜ਼ਮਾਂ ਦੀ ਮੌਤ
Published : Nov 19, 2023, 12:57 pm IST
Updated : Nov 19, 2023, 1:10 pm IST
SHARE ARTICLE
File Photo
File Photo

ਚੁਰੂ ਦੇ ਜ਼ਿਲ੍ਹਾ ਪੁਲਿਸ ਸੁਪਰਡੈਂਟ ਪ੍ਰਵੀਨ ਨਾਇਕ ਅਨੁਸਾਰ ਪੁਲਸ ਮੁਲਾਜ਼ਮਾਂ ਦੀ ਗੱਡੀ ਸੁਜਾਨਗੜ੍ਹ ਸਦਰ ਥਾਣਾ ਖੇਤਰ 'ਚ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ।   

 

Rajasthan: ਰਾਜਸਥਾਨ ਦੇ ਚੁਰੂ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਭਿਆਨਕ ਸੜਕ ਹਾਦਸੇ 'ਚ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖ਼ਮੀ ਹੋ ਗਏ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਚੁਰੂ ਦੇ ਜ਼ਿਲ੍ਹਾ ਪੁਲਿਸ ਸੁਪਰਡੈਂਟ ਪ੍ਰਵੀਨ ਨਾਇਕ ਅਨੁਸਾਰ ਪੁਲਸ ਮੁਲਾਜ਼ਮਾਂ ਦੀ ਗੱਡੀ ਸੁਜਾਨਗੜ੍ਹ ਸਦਰ ਥਾਣਾ ਖੇਤਰ 'ਚ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ।   

ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ 5 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖ਼ਮੀ ਹੋਏ। ਪੁਲਸ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਇਕ ਚੋਣ ਸਭਾ 'ਚ ਡਿਊਟੀ ਲਈ ਤਾਰਾਨਗਰ ਜਾ ਰਹੇ ਸਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ 'ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ 'ਐਕਸ' 'ਤੇ ਲਿਖਿਆ,''ਅੱਜ ਸਵੇਰੇ-ਸਵੇਰੇ ਚੁਰੂ ਦੇ ਸੁਜਾਨਗੜ੍ਹ ਸਦਰ ਖੇਤਰ ਤੋਂ ਵਾਹਨ ਹਾਦਸੇ 'ਚ ਪੁਲਸ ਮੁਲਾਜ਼ਮਾਂ ਦੇ ਦਿਹਾਂਤ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ। ਇਸ ਹਾਦਸੇ 'ਚ ਮਰਹੂਮ ਸਾਰੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦ ਸਿਹਤ ਲਾਭ ਦੀ ਕਾਮਨਾ ਕਰਦਾ ਹਾਂ।''

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement