
Delhi News : ਇਸ ਸਾਲ ਜੁਲਾਈ ’ਚ ਮਾਸਕੋ ’ਚ ਪੁਤਿਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿਤਾ ਸੀ
Delhi News : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਲੇ ਸਾਲ ਭਾਰਤ ਆ ਸਕਦੇ ਹਨ। ਡਿਪਲੋਮੈਟਿਕ ਸੂਤਰਾਂ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਯਾਤਰਾ ਦੋਹਾਂ ਦੇਸ਼ਾਂ ਦੇ ਆਗੂਆਂ ਦੀ ਆਪਸੀ ਸਾਲਾਨਾ ਯਾਤਰਾ ਲਈ ਨਿਰਧਾਰਤ ਢਾਂਚੇ ਦੇ ਤਹਿਤ ਹੋ ਸਕਦੀ ਹੈ।
ਸੂਤਰਾਂ ਨੇ ਦਸਿਆ ਕਿ ਦੋਵੇਂ ਪੱਖ ਯਾਤਰਾ ਦੀ ਸੰਭਾਵਨਾ ਤਲਾਸ਼ ਰਹੇ ਹਨ ਪਰ ਅਜੇ ਇਸ ਨੂੰ ਅੰਤਿਮ ਰੂਪ ਨਹੀਂ ਦਿਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਜੁਲਾਈ ’ਚ ਮਾਸਕੋ ’ਚ ਪੁਤਿਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿਤਾ ਸੀ।
ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਮੰਗਲਵਾਰ ਨੂੰ ਸੀਨੀਅਰ ਭਾਰਤੀ ਸੰਪਾਦਕਾਂ ਨਾਲ ਵੀਡੀਉ ਗੱਲਬਾਤ ਦੌਰਾਨ ਭਾਰਤ ਅਤੇ ਰੂਸ ਵਿਚਾਲੇ ਮਜ਼ਬੂਤ ਦੁਵਲੇ ਸਬੰਧਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਪੁਤਿਨ ਦੀ ਯਾਤਰਾ ਦੀ ਸੰਭਾਵਨਾ ਹੈ। ਉਨ੍ਹਾਂ ਨੇ ਯਾਤਰਾ ਦੀ ਕੋਈ ਖਾਸ ਤਰੀਕ ਨਹੀਂ ਦੱਸੀ ਅਤੇ ਨਾ ਹੀ ਕੋਈ ਨਿਸ਼ਚਿਤ ਐਲਾਨ ਕੀਤਾ।
ਇਹ ਗੱਲਬਾਤ ਰੂਸ ਦੀ ਸਰਕਾਰੀ ਸਮਾਚਾਰ ਏਜੰਸੀ ਸਪੂਤਨਿਕ ਨੇ ਕਰਵਾਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਰੂਸ ਦੇ ਕਜ਼ਾਨ ’ਚ ਬ੍ਰਿਕਸ ਸਿਖਰ ਸੰਮੇਲਨ ’ਚ ਹਿੱਸਾ ਲਿਆ ਸੀ। ਪੇਸਕੋਵ ਨੇ ਕਿਹਾ, ‘‘ਅਸੀਂ ਇਸ ਦੌਰੇ ਦੀ ਉਡੀਕ ਕਰ ਰਹੇ ਹਾਂ। ਤਾਰੀਖ ਦਾ ਫੈਸਲਾ ਜਲਦੀ ਹੀ ਕੀਤਾ ਜਾਵੇਗਾ।’’ (ਪੀਟੀਆਈ)
(For more news apart from Russian President Vladimir Putin may visit India next year News in Punjabi, stay tuned to Rozana Spokesman)