
ਰਾਹੁਲ ਗਾਂਧੀ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਈ ਨੇਤਾ ਰਾਹੁਲ...
ਨਵੀਂ ਦਿੱਲੀ (ਭਾਸ਼ਾ): ਰਾਹੁਲ ਗਾਂਧੀ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਈ ਨੇਤਾ ਰਾਹੁਲ ਗਾਂਧੀ ਨੂੰ ਦੱਸ ਰਹੇ ਹਨ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀ ਬੋਲਣਾ ਹੈ। ਇਸ 'ਤੇ ਕੇਂਦਰੀ ਮੰਤਰੀ ਅਤੇ ਬੀਜੇਪੀ ਨੇਤਾ ਸਮ੍ਰਿਤੀ ਈਰਾਨੀ ਨੇ ਇਸ ਵੀਡੀਓ ਨੂੰ ਲੈ ਕੇ ਰਾਹੁਲ ਗਾਂਧੀ ਦੀ ਚੁਟਕੀ ਲਈ ਹੈ। ਦੱਸ ਦਈਏ ਕਿ ਕੇਂਦਰੀ ਮੰਤਰੀ ਨੇ ਲਿਖਿਆ ਕਿ ਅੱਜ ਕਲ ਸੁਪਣਾ ਵਿਖਾਉਣ ਲਈ ਵੀ ਟਿਊਸ਼ਨ ਲੈਣੀ ਪੈਂਦੀ ਹੈ ? ? ?
Rahul Ghandi
ਦਰਅਸਲ ਵੀਡੀਓ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ ਅਤੇ ਜਯੋਤੀਰਾਦਿਤਿਆ ਸਿੰਧਿਆ ਰਾਹੁਲ ਗਾਂਧੀ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਨੂੰ ਦੱਸ ਰਹੇ ਹਨ ਕਿ ਪੱਤਰਕਾਰਾਂ ਨਾਲ ਕੀ ਗੱਲ ਕਰਨੀ ਹੈ। ਰਾਹੁਲ ਨੇ ਇਸ ਪ੍ਰੇਸ ਕਾਫਰੰਸ 'ਚ ਪੱਤਰਕਰਾਂ ਨਾਲ ਗੱਲਬਾਤ 'ਚ ਕਿਸਾਨਾਂ ਦੀ ਕਰਜ਼ਮਾਫੀ ਦਾ ਮੁੱਦਾ ਚੁੱਕਿਆ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ ਪਿਛਲੇ ਸਾਢੇ ਚਾਰ ਸਾਲ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਹਨ ਪਰ ਉਨ੍ਹਾਂ ਨੇ ਕਿਸਾਨਾਂ ਦਾ ਇਕ ਰੁਪਇਆ ਵੀ ਮਾਫ਼ ਨਹੀਂ ਕੀਤਾ।
Rahul Ghandi
ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਉਦੋਂ ਤੱਕ ਇੱਕਜੁਟ ਹੋ ਕੇ ਕੰਮ ਕਰਦੇ ਰਹਿਣਗੀ, ਜਦੋਂ ਤੱਕ ਕਿਸਾਨਾਂ ਦਾ ਕਰਜ਼ ਮਾਫ਼ ਨਹੀਂ ਹੋ ਜਾਂਦਾ। ਅਸੀਂ ਸਾਰੇ ਮਿਲ ਕੇ ਉਨ੍ਹਾਂ ਖਿਲਾਫ਼ ਲੜਾਂਗੇ। ਅਸੀਂ ਸਾਰੇ ਇਕ ਇੰਚ ਵੀ ਪਿੱਛੇ ਨਹੀਂ ਹਟਾਂਗੇ, ਅਸੀ ਉਨ੍ਹਾਂ ਨੂੰ ਉਦੋਂ ਤੱਕ ਸੋਣ ਨਹੀਂ ਦੇਵਾਂਗੇ, ਜਦੋਂ ਤੱਕ ਉਹ ਕਿਸਾਨਾਂ ਦਾ ਕਰਜ਼ ਮਾਫ਼ ਨਹੀਂ ਕਰ ਦਿੰਦੇ। ਪੱਤਰਕਾਰਾਂ ਨੇ ਰਾਹੁਲ ਗਾਂਧੀ ਤੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਯੂਪੀ ਬਿਹਾਰ ਵਾਲੇ ਬਿਆਨ 'ਤੇ
ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਹ ਕਹਿ ਕੇ ਜਵਾਬ ਦੇਣ ਤੋਂ ਇਨਕਾਰ ਕਰ ਦਿਤਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ, ਉਹ ਇਸ ਸਬੰਧ 'ਚ ਜਾਣਕਾਰੀ ਲੈਣ ਤੋਂ ਬਾਅਦ ਕੋਈ ਜਵਾਬ ਦੇਣਗੇ। ਉਥੇ ਹੀ ਜਦੋਂ ਉਨ੍ਹਾਂ ਨੂੰ ਸਿੱਖ ਕਤਲੇਆਮ 'ਚ ਸੱਜਨ ਕੁਮਾਰ ਦੀ ਸਜ਼ਾ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਬਾਰੇ ਪਹਿਲਾਂ ਹੀ ਜਵਾਬ ਦੇ ਚੁੱਕੇ ਹਨ।