ਮੋਦੀ ਸਰਕਾਰ ਦਾ ਵੱਡਾ ਐਲਾਨ, ਬਦਲਿਆ ਜਾਵੇਗਾ ਰਾਸ਼ਨ ਕਾਰਡ ਦਾ ਫਾਰਮੈਟ!   
Published : Dec 19, 2019, 4:34 pm IST
Updated : Dec 19, 2019, 4:34 pm IST
SHARE ARTICLE
Centre makes standard format for ration cards
Centre makes standard format for ration cards

ਦਸ ਦਈਏ ਕਿ ਸਰਕਾਰ ‘ਇਕ ਰਾਸ਼ਟਰ ਇਕ ਰਾਸ਼ਨ ਕਾਰਡ’ ਯੋਜਨਾ ਨੂੰ 1 ਜੂਨ, 2020 ਤੋਂ ਪੂਰੇ ਦੇਸ਼ ਵਿਚ ਲਾਗੂ ਕਰਨਾ ਚਾਹੁੰਦੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ‘ਇਕ ਰਾਸ਼ਟਰ ਇਕ ਰਾਸ਼ਨ ਕਾਰਡ’ ਦੇ ਅਭਿਆਨ ਨੂੰ ਅੱਗੇ ਵਧਾਉਂਦੇ ਹੋਏ ਰਾਸ਼ਨ ਕਾਰਡ ਦਾ ਸਟੈਂਡਰਡ ਫਾਰਮੈਟ ਤਿਆਰ ਕੀਤਾ ਹੈ। ਕੇਂਦਰ ਸਰਕਾਰ ਨੇ ਰਾਜਾਂ ਨੂੰ ਕਿਹਾ ਹੈ ਕਿ ਨਵਾਂ ਰਾਸ਼ਨ ਕਾਰਡ ਜਾਰੀ ਕਰਦੇ ਹੋਏ ਉਹ ਉਸੇ ਫਾਰਮੈਟ ਨੂੰ ਅਪਣਾਉਣ। ਦਸ ਦਈਏ ਕਿ ਸਰਕਾਰ ‘ਇਕ ਰਾਸ਼ਟਰ ਇਕ ਰਾਸ਼ਨ ਕਾਰਡ’ ਯੋਜਨਾ ਨੂੰ 1 ਜੂਨ, 2020 ਤੋਂ ਪੂਰੇ ਦੇਸ਼ ਵਿਚ ਲਾਗੂ ਕਰਨਾ ਚਾਹੁੰਦੀ ਹੈ।

PhotoPhotoਇਕ ਦੇਸ਼, ਇਕ ਰਾਸ਼ਨ ਕਾਰਡ ਯੋਜਨਾ ਦੇ ਪੂਰੇ ਦੇਸ਼ ਵਿਚ ਲਾਗੂ ਹੋਣ ਤੋਂ ਬਾਅਦ ਕੋਈ ਵੀ ਕਾਰਡਧਾਰਕ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਕਿਸੇ ਵੀ ਰਾਜ ਵਿਚ ਰਾਸ਼ਨ ਦੀ ਦੁਕਾਨ ਤੋਂ ਅਪਣਾ ਰਾਸ਼ਨ ਲੈ ਸਕਣਗੇ। ਖੁਰਾਕ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਸ਼ਟਰੀ ਪੱਧਰ ਤੇ ਰਾਸ਼ਨ ਕਾਰਡ ਪੋਰਟੇਬਿਲਿਟੀ ਉਦੇਸ਼ ਨੂੰ ਹਾਸਲ ਕਰਨ ਲਈ ਇਹ ਜ਼ਰੂਰੀ ਹੈ ਕਿ ਵਿਭਿੰਨ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੋ ਵੀ ਰਾਸ਼ਨ ਕਾਰਡ ਜਾਰੀ ਕਰੇਗਾ ਉਹ ਸਾਰੇ ਇਕ ਮਿਆਰੀ ਫਾਰਮੈਟ ਵਿਚ ਹੋਣ।

PhotoPhotoਇਸ ਲਈ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਜਾਰੀ ਕਰਨ ਲਈ ਮਿਆਰੀ ਫਾਰਮੈਟ ਜਾਰੀ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਵਿਭਿੰਨ ਰਾਜਾਂ ਵਿਚ ਜੋ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾ ਰਹੇ ਸਨ ਉਹਨਾਂ ਸਾਰਿਆਂ ਦੇ ਤੌਰ ਤਰੀਕਿਆਂ ਨੂੰ ਫਾਰਮੈਟ ਨੂੰ ਮੱਦੇਨਜ਼ਰ ਰੱਖਦੇ ਹੋਏ ਪੂਰੇ ਦੇਸ਼ ਲਈ ਇਕ ਮਿਆਰੀ ਫਾਰਮੈਟ ਤਿਆਰ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਰਾਜਾਂ ਨੂੰ ਕਿਹਾ ਗਿਆ ਹੈ ਕਿ ਉਹ ਜਦੋਂ ਵੀ ਨਵਾਂ ਰਾਸ਼ਨ ਕਾਰਡ ਜਾਰੀ ਕਰੇਗਾ ਉਸ ਨੂੰ ਨਵੇਂ ਫਾਰਮੈਟ ਵਿਚ ਜਾਰੀ ਕਰੇ।

PhotoPhoto ਇਸ ਬਾਰੇ ਕੁੱਝ ਹੋਰ ਦਸਦੇ ਹੋਏ ਅਧਿਕਾਰੀ ਨੇ ਕਿਹਾ ਕਿ ਸਟੈਂਡਰਡ ਰਾਸ਼ਨ ਕਾਰਡ ਵਿਚ ਰਾਸ਼ਨ ਕਾਰਡ ਧਾਰਕ ਦਾ ਜ਼ਰੂਰੀ ਬਿਊਰਾ ਸ਼ਾਮਲ ਕੀਤਾ ਗਿਆ ਹੈ ਅਤੇ ਰਾਜ ਚਾਵੇ ਤਾਂ ਇਸ ਵਿਚ ਅਪਣੀ ਜ਼ਰੂਰਤ ਮੁਤਾਬਕ ਕੁਝ ਹੋਰ ਜੋੜ ਸਕਦੇ ਹੋ। ਉਨ੍ਹਾਂ ਦੱਸਿਆ ਕਿ ਰਾਜਾਂ ਨੂੰ ਦੋ ਭਾਸ਼ਾਵਾਂ ਵਿਚ ਮਿਆਰੀ ਰਾਸ਼ਨ ਕਾਰਡ ਜਾਰੀ ਕਰਨ ਲਈ ਕਿਹਾ ਗਿਆ ਹੈ। ਸਥਾਨਕ ਭਾਸ਼ਾ ਦੇ ਨਾਲ ਨਾਲ ਇਕ ਹੋਰ ਭਾਸ਼ਾ ਹਿੰਦੀ ਜਾਂ ਅੰਗਰੇਜ਼ੀ ਦੀ ਵਰਤੋਂ ਕਰੋ।

PhotoPhotoਇਹ ਰਾਸ਼ਟਰੀ ਪੱਧਰ 'ਤੇ ਰਾਸ਼ਨ ਕਾਰਡ ਦੀ ਪੋਰਟੇਬਿਲਟੀ ਨੂੰ ਲਾਗੂ ਕਰਨ ਵਿਚ ਸਹਾਇਤਾ ਕਰੇਗਾ। ਰਾਜਾਂ ਨੂੰ 10-ਅੰਕਾਂ ਵਾਲਾ ਰਾਸ਼ਨ ਕਾਰਡ ਜਾਰੀ ਕਰਨ ਲਈ ਕਿਹਾ ਗਿਆ ਹੈ, ਜਿਸ ਵਿਚ ਪਹਿਲੇ ਦੋ ਅੰਕਾਂ ਦਾ ਰਾਜ ਕੋਡ ਹੋਵੇਗਾ ਅਤੇ ਅਗਲਾ ਅੰਕ ਰਾਸ਼ਨ ਕਾਰਡ ਨੰਬਰ ਦੇ ਅਨੁਸਾਰ ਹੋਵੇਗਾ।

ਇਸ ਵਿਚ ਅਗਲੇ ਦੋ ਅੰਕ ਪਰਿਵਾਰ ਦੇ ਹਰੇਕ ਮੈਂਬਰ ਦੀ ਪਛਾਣ ਵਜੋਂ ਰਾਸ਼ਨ ਕਾਰਡ ਵਿਚ ਸ਼ਾਮਲ ਕੀਤੇ ਜਾਣਗੇ। 81.35 ਕਰੋੜ ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਹੁਣ ਤੱਕ 75 ਕਰੋੜ ਲਾਭਪਾਤਰੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਵਿਚ ਸ਼ਾਮਲ ਕੀਤਾ ਜਾ ਚੁੱਕਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement